ਲੁਧਿਆਣਾ (ਰਾਜ)- ਪੱਖੋਵਾਲ ਰੋਡ ਸਥਿਤ ਪ੍ਰਾਈਵੇਟ ਸਕੂਲ ਦੇ 8ਵੀਂ ਜਮਾਤ ਦੇ ਵਿਦਿਆਰਥੀ ਨਾਲ ਸਕੂਲ ਦੇ ਹੋਰ ਵਿਦਿਆਰਥੀਆਂ ਨੇ ਕੁੱਟਮਾਰ ਕੀਤੀ। ਬੱਚੇ ਦੇ ਪਰਿਵਾਰ ਨੇ ਇਸ ਸਬੰਧ ’ਚ ਸਕੂਲ ਪ੍ਰਸਾਸ਼ਨ ਅਤੇ ਸਬੰਧਤ ਥਾਣੇ ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਕਾਰੋਬਾਰੀ ਨਵੀਨ ਅਗਰਵਾਲ ਨੇ ਦੱਸਿਆ ਕਿ ਉਸ ਦਾ ਬੇਟਾ ਕਨਵ ਅਗਰਵਾਲ ਪ੍ਰਾਈਵੇਟ ਸਕੂਲ ’ਚ 8ਵੀਂ ਜਮਾਤ ਦਾ ਵਿਦਿਆਰਥੀ ਹੈ। ਉਹ ਸਵੇਰੇ ਪੇਪਰ ਦੇਣ ਲਈ ਸਕੂਲ ’ਚ ਗਿਆ ਸੀ। ਉਸ ਸਕੂਲ ਦੇ ਹੋਰ ਵਿਦਿਆਰਥੀਆਂ ਨੇ ਉਸ ਦੇ ਬੇਟੇ ਨਾਲ ਕੁੱਟਮਾਰ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਐਕਸ਼ਨ! 13 PCS ਅਫ਼ਸਰ ਚਾਰਜਸ਼ੀਟ, IAS ਅਫ਼ਸਰਾਂ 'ਤੇ ਵੀ ਡਿੱਗ ਸਕਦੀ ਹੈ ਗਾਜ਼
ਨਵੀਨ ਦਾ ਕਹਿਣਾ ਹੈ ਕਿ ਉਸ ਨੂੰ ਪਤਾ ਲੱਗਿਆ ਹੈ ਕਿ ਉਕਤ ਵਿਦਿਆਰਥੀਆਂ ਨੇ ਪਹਿਲਾਂ ਵੀ ਇਕ ਵਿਦਿਆਰਥੀ ਨਾਲ ਕੁੱਟਮਾਰ ਕੀਤੀ ਸੀ ਪਰ ਸਕੂਲ ਪ੍ਰਸ਼ਾਸਨ ਨੇ ਵੀ ਉਨ੍ਹਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ। ਹੁਣ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ, ਤਾਂ ਜੋ ਸਕੂਲ ਦਾ ਮਾਹੌਲ ਖ਼ਰਾਬ ਕਰਨ ਵਾਲੇ ਵਿਦਿਆਰਥੀਆਂ ’ਤੇ ਕਾਰਵਾਈ ਕਰਵਾਈ ਜਾ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਹਫ਼ਤੇ ਦੇ ਵਿਚ-ਵਿਚ ਪਾਣੀ ਦੇ ਬਿੱਲ ਨਾ ਜਮ੍ਹਾ ਕਾਰਵਾਏ ਤਾਂ ਹੋਵੇਗੀ ਕਾਰਵਾਈ'
NEXT STORY