ਲੁਧਿਆਣਾ (ਵਿੱਕੀ)- ਪੰਜਾਬ ’ਚ ਪੈ ਰਹੀ ਭਿਆਨਕ ਗਰਮੀ ਕਾਰਨ ਸਕੂਲੀ ਬੱਚਿਆਂ ਨੂੰ ਹੋ ਰਹੀ ਪ੍ਰੇਸ਼ਾਨੀ ਨੂੰ ਲੈ ਕੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਖੁੱਲ੍ਹਣ ਦੇ ਸਮੇਂ ’ਚ 1 ਘੰਟਾ ਅਤੇ ਛੁੱਟੀ ਦੇ ਸਮੇਂ ’ਚ 2 ਘੰਟੇ ਦੀ ਕਟੌਤੀ ਕਰਦੇ ਹੋਏ ਸਮੇਂ ’ਚ ਬਦਲਾਅ ਕੀਤਾ ਹੈ। ਹੁਣ 20 ਤੋਂ 31 ਮਈ ਤੱਕ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ।
ਹੁਣ ਸਾਰੇ ਸਕੂਲ ਸਵੇਰੇ 7 ਤੋਂ ਦੁਪਹਿਰ 12 ਵਜੇ ਤੱਕ ਲੱਗਣਗੇ। ਸਿੱਖਿਆ ਵਿਭਾਗ ਵੱਲੋਂ ਇਹ ਫੈਸਲਾ ਭਿਆਨਕ ਗਰਮੀ ਤੋਂ ਸਕੂਲੀ ਬੱਚਿਆਂ ਨੂੰ ਬਚਾਉਣ ਲਈ ਲਿਆ ਗਿਆ ਹੈ ਤਾਂ ਕਿ ਇਸ ਗਰਮੀ ਕਾਰਨ ਕਿਸੇ ਵਿਦਿਆਰਥੀ ਨੂੰ ਸਿਹਤ ਸਬੰਧੀ ਕੋਈ ਪ੍ਰੇਸ਼ਾਨੀ ਨਾ ਹੋਵੇ।
ਇਹ ਵੀ ਪੜ੍ਹੋ- ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਸਿਮਰਜੀਤ ਬੈਂਸ ਨੇ ਬਿੱਟੂ ਨਾਲ ਸਨਸਨੀਖੇਜ਼ ਗੱਲਬਾਤ ਦੀ ਆਡੀਓ ਕੀਤੀ ਜਾਰੀ
ਹਾਲਾਂਕਿ ਡਬਲ ਸ਼ਿਫਟ ਸਕੂਲਾਂ ’ਚ ਟਾਈਮਿੰਗ ਨੂੰ ਲੈ ਕੇ ਵਿਭਾਗ ਵੱਲੋਂ ਕੁਝ ਵੀ ਸਪੱਸ਼ਟ ਨਹੀਂ ਕੀਤਾ ਗਿਆ ਹੈ, ਜਿਸ ਕਾਰਨ ਸਟਾਫ ਟਾਈਮਿੰਗ ਨੂੰ ਲੈ ਕੇ ਦੁਵਿਧਾ ’ਚ ਹੈ ਅਤੇ ਇਸ ਦੌਰਾਨ ਸਕੂਲਾਂ ਵੱਲੋਂ ਵਿਭਾਗ ਤੋਂ ਟਾਈਮਿੰਗ ਦੇ ਬਾਰੇ ’ਚ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਉਥੇ ਅਧਿਕਾਰੀਆਂ ਨੇ ਇਸ ਸਬੰਧ ’ਚ ਐਤਵਾਰ ਨੂੰ ਫੈਸਲਾ ਲੈਣ ਦੀ ਗੱਲ ਕਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਸਿਮਰਜੀਤ ਬੈਂਸ ਨੇ ਬਿੱਟੂ ਨਾਲ ਸਨਸਨੀਖੇਜ਼ ਗੱਲਬਾਤ ਦੀ ਆਡੀਓ ਕੀਤੀ ਜਾਰੀ
NEXT STORY