ਅੰਮ੍ਰਿਤਸਰ (ਗੁਰਪ੍ਰੀਤ): ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਨ ਮੌਕ ਡਰਿੱਲ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਮੈਜਿਸਟਰੇਟ ਸਾਕਸ਼ੀ ਸਾਹਨੀ ਨੇ ਸੰਕਟਕਾਲ ਸਥਿਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ/ਏਡਿਡ/ਸਕੂਲ/ਕਾਲਜ/ਵਿਦਿਅਕ ਅਦਾਰੇ 11 ਮਈ 2025 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਸਿਖਿਆ ਅਫਸਰ ਸੈਕੰਡਰੀ ਅਤੇ ਐਲੀਮੈਟਰੀ ਜ਼ਿਲ੍ਹੇ ਅੰਦਰ ਅਦਾਰੇ ਬੰਦ ਰੱਖਣ ਲਈ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।
ਇਹ ਵੀ ਪੜ੍ਹੋ- ਤਣਾਅ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ ਤੋਂ ਵੱਡੀ ਖ਼ਬਰ, ਹੁਣ ਰੋਜ਼ ਹੋਵੇਗਾ Blackout
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਲ ਗੱਡੀ ਹੇਠ ਆ ਕੇ ਔਰਤ ਨੇ ਕੀਤੀ ਖ਼ੁਦਕੁਸ਼ੀ
NEXT STORY