ਲੁਧਿਆਣਾ (ਸੰਜੇ ਗਰਗ) : ਦੇਸ਼ ਦੇ 74ਵੇਂ ਗਣਤੰਤਰ ਦਿਹਾੜੇ ਮੌਕੇ ਅੱਜ ਲੁਧਿਆਣਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ’ਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਸ਼ਾਮਲ ਹੋਏ। ਉਨ੍ਹਾਂ ਨੇ ਗਣਤੰਤਤਰ ਦਿਹਾੜੇ ਦੀ ਪਰੇਡ ਸਮੇਤ ਰੰਗਾਰੰਗ ਪ੍ਰੋਗਰਾਮਾਂ ’ਚ ਹਿੱਸਾ ਲੈਣ ਵਾਲੇ ਸਕੂਲਾਂ 'ਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਗਣਤੰਤਰ ਦਿਹਾੜੇ ਮੌਕੇ ਵਾਹਗਾ ਬਾਰਡਰ 'ਤੇ BSF ਨੇ ਲਹਿਰਾਇਆ ਝੰਡਾ, ਪਾਕਿ ਰੇਂਜਰਾਂ ਨੂੰ ਵੰਡੀ ਮਠਿਆਈ
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਇਹ ਛੁੱਟੀ ਸਮਾਗਮ ’ਚ ਹਿੱਸਾ ਲੈਣ ਵਾਲੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ 'ਚ ਲਾਗੂ ਹੋਵੇਗੀ। ਇਸੇ ਤਰ੍ਹਾਂ ਪੰਜਾਬ ਦੇ ਹੋਰ ਜ਼ਿਲ੍ਹਿਆਂ ਅੰਦਰ ਵੀ ਗਣਤੰਤਰ ਦਿਹਾੜੇ ਦੇ ਸਮਾਰੋਹਾਂ ’ਚ ਹਿੱਸਾ ਲੈਣ ਵਾਲੇ ਸਕੂਲਾਂ ’ਚ ਭਲਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸੰਗਰੂਰ 'ਚ ਸਿਲੰਡਰ ਫੱਟਣ ਕਾਰਨ ਵੱਡਾ ਹਾਦਸਾ, ਪਿਓ-ਪੁੱਤ ਲਈ ਜ਼ਿੰਦਗੀ ਭਰ ਦਾ ਨਾਸੂਰ ਬਣਿਆ ਇਹ ਦਿਨ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੰਗਰੂਰ 'ਚ ਸਿਲੰਡਰ ਫੱਟਣ ਕਾਰਨ ਵੱਡਾ ਹਾਦਸਾ, ਪਿਓ-ਪੁੱਤ ਲਈ ਜ਼ਿੰਦਗੀ ਭਰ ਦਾ ਨਾਸੂਰ ਬਣਿਆ ਇਹ ਦਿਨ (ਤਸਵੀਰਾਂ)
NEXT STORY