ਅੰਮ੍ਰਿਤਸਰ (ਨੀਰਜ) : ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ 12 ਮਈ ਨੂੰ ਵੀ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਵਿਦਿਅਕ ਸੰਸਥਾਵਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਭਾਵੇਂ ਕਿ ਬਲੈਕਆਊਟ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ, ਪਰ ਪ੍ਰਸ਼ਾਸਨ ਨੇ ਫਿਰ ਵੀ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਗੁਰਦਾਸਪੁਰ ਅੰਦਰ ਡਿਪਟੀ ਕਮਿਸ਼ਨਰ ਵੱਲੋਂ ਐਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਤਹਿਤ ਜਿੱਥੇ ਰਾਤ ਸਮੇਂ ਬਲੈਕ ਆਊਟ ਜਾਰੀ ਰੱਖਣ ਦੀ ਅਪੀਲ ਕੀਤੀ ਗਈ ਹੈ, ਉਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕ ਸ਼ਾਂਤ ਰਹਿਣ ਅਤੇ 8 ਵਜੇ ਹੀ ਲਾਈਟਾਂ ਬੰਦ ਕਰ ਦੇਣ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਗੁਰਦਾਸਪੁਰ ਵਿੱਚ ਕੱਲ੍ਹ 12 ਮਈ ਨੂੰ ਸਾਰੇ ਸਕੂਲ ਬੰਦ ਰੱਖ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਬਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਅਤੇ ਸਾਰੀ ਸਥਿਤੀ ਕੰਟਰੋਲ ਵਿੱਚ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿੱਚ ਕੱਲ੍ਹ 12 ਮਈ ਨੂੰ ਸਾਰੇ ਸਕੂਲ ਬੰਦ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ 'ਚ ਕੱਲ੍ਹ ਵੀ ਸਕੂਲ ਰਹਿਣਗੇ ਬੰਦ
NEXT STORY