ਜਲੰਧਰ (ਧਵਨ) : ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜ਼ਾਹਿਰ ਕੀਤੀ ਹੈ ਕਿ ਪੰਜਾਬ ਭਰ ’ਚ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ਗਏ ਸਕੂਲ ਆਫ਼ ਐਮੀਨੈਂਸ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ’ਚ ਅਹਿਮ ਭੂਮਿਕਾ ਨਿਭਾਉਣਗੇ। ਸੂਬੇ ਭਰ ਦੇ ਸਕੂਲ ਆਫ ਐਮੀਨੈਂਸ ’ਚ ਨੌਵੀਂ ਜਮਾਤ ’ਚ ਪੜ੍ਹਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਇਕ ਨਵਾਂ ਤਜਰਬਾ ਹੈ, ਜਿਸ ਦਾ ਮਕਸਦ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਵੱਖ-ਵੱਖ ਖੇਤਰਾਂ ’ਚ ਵਿਦਿਆਰਥੀਆਂ ਨੂੰ ਨਿਪੁੰਨ ਬਣਾਉਣ ਲਈ ਵਧੀਆ ਤਜ਼ਰਬਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ’ਚ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਦੇ 23 ਜ਼ਿਲ੍ਹਿਆਂ ’ਚ 117 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਗਏ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਸਕੂਲ ਮਿਆਰੀ ਸਿੱਖਿਆ ਦੇਣ ’ਚ ਇਕ ਨਵਾਂ ਮੀਲ ਪੱਥਰ ਸਾਬਿਤ ਹੋਣਗੇ ਅਤੇ ਇਨ੍ਹਾਂ ਸਕੂਲਾਂ ਦੇ ਨਤੀਜੇ ਸਕੂਲੀ ਸਿੱਖਿਆ ’ਚ ਇਕ ਨਵੇਂ ਯੁੱਗ ਦੀ ਸ਼ੁਰੂਆਤ ਕਰਨਗੇ। ਸੂਬਾ ਸਰਕਾਰ ਪੰਜਾਬ ਭਰ ’ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਸਕੂਲ ਆਫ਼ ਐਮੀਨੈਂਸ ਦੇ ਅਧਿਆਪਕਾਂ ਨੂੰ ਸਨਮਾਨਿਤ ਕਰੇਗੀ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਿਆਸੀ ਯੋਧਿਆਂ ਦੇ ਆਕਰਸ਼ਨ ਦਾ ਕੇਂਦਰ ਬਣਿਆ ਬਾਗੇਸ਼ਵਰ ਧਾਮ
ਇਸ ਵਰਚੁਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਸਕੂਲਾਂ ਨੂੰ ਲੈ ਕੇ ਉਨ੍ਹਾਂ ਦੇ ਤਜ਼ਰਬੇ ਪੁੱਛੇ। ਭਗਵੰਤ ਮਾਨ ਨੇ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਮਿਲ ਰਹੀ ਸਿੱਖਿਆ ਸਬੰਧੀ ਉਨ੍ਹਾਂ ਦਾ ਫੀਡਬੈਕ ਲੈਣਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀ ਬਿਨਾਂ ਕਿਸੇ ਡਰ ਦੇ ਖੁੱਲ੍ਹ ਕੇ ਆਪਣੇ ਵਿਚਾਰ ਰੱਖਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਿਦਿਆਰਥੀਆਂ ਲਈ ਪੰਜਾਬ ਭਰ ਦੀਆਂ ਅਹਿਮ ਥਾਵਾਂ ’ਤੇ ਸਟੱਡੀ ਟੂਰ ਦਾ ਪ੍ਰਬੰਧ ਕਰੇਗੀ। ਇਸ ਮੌਕੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : 8 ਸਾਲਾ ਬਾਅਦ ਕਰਤਾਰਪੁਰ ਹਲਕੇ ਨੂੰ ਮੁੜ ਮਿਲੀ ਸਰਕਾਰ ’ਚ ਨੁਮਾਇੰਦਗੀ, ਇਲਾਕੇ ’ਚ ਖੁਸ਼ੀ ਦੀ ਲਹਿਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਪੰਜਾਬ ਦੇ ਗੱਭਰੂ ਪੁੱਤ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ, ਸਥਾਪਿਤ ਕੀਤਾ ਨਵਾਂ ਮੀਲ ਪੱਥਰ
NEXT STORY