ਮੋਗਾ (ਗੋਪੀ ਰਾਊਕੇ, ਬਿੰਦਾ, ਸੰਦੀਪ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 3 ਸਕੂਲਾਂ ਦੀ ਕਾਇਆ-ਕਲਪ ਤੇ ਆਧੁਨਿਕ ਇਮਾਰਤਾਂ, ਸਕੂਲਾਂ ’ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਕੂਲਾਂ ਵਿਚ ਆਧੁਨਿਕ ਇਮਾਰਤਾਂ ਤੇ ਬਹੁ-ਤਕਨਾਲੋਜੀ ਲੈਬਾਂ ਤਿਆਰ ਕੀਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਗਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਪੰਜਾਬ ’ਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਵਚਨਬੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵਿਕਾਸ ਪੱਖੀ ਸੋਚ ਤਹਿਤ ਅੱਜ ਮੋਗਾ ਦੇ 3 ਸਕੂਲਾਂ ਸਰਕਾਰੀ ਹਾਈ ਸਕੂਲ ਚੜਿੱਕ, ਸਰਕਾਰੀ ਹਾਈ ਸਕੂਲ ਧੱਲੇਕੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ ਲਈ ਵਿਸ਼ੇਸ਼ ਗ੍ਰਾਂਟ ਜਾਰੀ ਕਰਨ ਲਈ ਅੱਜ ਹਲਕਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਵਿਚ ਸਖ਼ਤ ਕਾਨੂੰਨ, ਡਰਾਈਵਿੰਗ ਲਾਇਸੈਂਸ ਰੱਦ ਹੋਣ ਦੇ ਨਾਲ ਦਰਜ ਹੋਵੇਗਾ ਪਰਚਾ
ਇਸ ਤਹਿਤ ਸਕੂਲਾਂ ਦਾ ਨਵੀਨੀਕਰਨ ਕੀਤਾ ਜਾਵੇਗਾ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਆਧੁਨਿਕ ਇਮਾਰਤਾਂ ਤੇ ਪੌਲੀਟੈਕਨਿਕ ਲੈਬ ਤਿਆਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਮੋਗਾ ਜ਼ਿਲ੍ਹੇ ਦੇ ਕਈ ਸਕੂਲਾਂ ਦੀਆਂ ਇਮਾਰਤਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਕੂਲਾਂ ’ਚ ਚੰਗੀ ਸਿੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਸਕੂਲਾਂ ਲਈ ਗਰਾਂਟਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਧਮਕ ਬੇਸ ਵਾਲੇ ਮੁੱਖ ਮੰਤਰੀ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿਚ ਨਵਾਂ ਮੋੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫਾਇਰਿੰਗ ਮਾਮਲੇ ’ਚ ਨਾਮਜ਼ਦ ਵਿਅਕਤੀ ਕਾਬੂ
NEXT STORY