ਚੰਡੀਗੜ੍ਹ/ਨੰਗਲ (ਅੰਕੁਰ, ਗੁਰਭਾਗ) - ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਪਾਲੀਟੈਕਨਿਕ ਸੰਸਥਾਵਾਂ ਅਤੇ ਆਈ. ਟੀ. ਆਈਜ਼. ਸਮੇਤ ਸਾਰੇ ਵਿੱਦਿਅਕ ਅਦਾਰਿਆਂ ਨੂੰ 8 ਸਤੰਬਰ ਤੋਂ ਮੁੜ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰਾਂ ਨੂੰ ਗੰਭੀਰ ਰੂਪ ’ਚ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਇਨ੍ਹਾਂ ਅਦਾਰਿਆਂ ਨੂੰ ਬੰਦ ਕਰਨ ਸਬੰਧੀ ਫ਼ੈਸਲਾ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਿੱਜੀ ਸਕੂਲ 8 ਸਤੰਬਰ ਨੂੰ ਅਧਿਆਪਕਾਂ ਤੇ ਵਿਦਿਆਰਥੀਆਂ ਦੋਵਾਂ ਲਈ ਦੁਬਾਰਾ ਖੁੱਲ੍ਹਣਗੇ।
ਇਹ ਵੀ ਪੜ੍ਹੋ : 10 ਦਿਨ ਸਕੂਲ-ਕਾਲਜ ਬੰਦ! ਆਨਲਾਈਨ ਹੋਵੇਗੀ ਪੜ੍ਹਾਈ, ਜਾਣੋ ਹੈਰਾਨੀਜਨਕ ਵਜ੍ਹਾ
ਇਸ ਦੇ ਨਾਲ ਹੀ ਇਮਾਰਤ ਅਤੇ ਕਲਾਸਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਕੂਲ ਪ੍ਰਬੰਧਕਾਂ ਦੀ ਜ਼ਿੰਮੇਵਾਰੀ ਹੋਵੇਗੀ। ਸਰਕਾਰੀ ਸਕੂਲਾਂ ਦੀ ਸਮਾਂ-ਸਾਰਨੀ ਵੱਖਰੀ ਹੋਵੇਗੀ। ਅਧਿਆਪਕ ਅਤੇ ਸਟਾਫ 8 ਸਤੰਬਰ ਨੂੰ ਨਿਰੀਖਣ, ਸਫ਼ਾਈ ਅਤੇ ਨੁਕਸਾਨ ਦਾ ਜਾਇਜ਼ਾ ਲੈ ਕੇ ਰਿਪੋਰਟ ਕਰਨਗੇ ਅਤੇ ਵਿਦਿਆਰਥੀ 9 ਸਤੰਬਰ ਤੋਂ ਕਲਾਸਾਂ ਦੁਬਾਰਾ ਸ਼ੁਰੂ ਕਰਨਗੇ। ਉਨ੍ਹਾਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਐੱਸ. ਐੱਮ. ਸੀਜ਼, ਪੰਚਾਇਤਾਂ, ਐੱਮ. ਸੀਜ਼ ਦੀ ਮਦਦ ਨਾਲ ਸਰਕਾਰੀ ਸਕੂਲਾਂ ਦੀ ਸਫ਼ਾਈ ਯਕੀਨੀ ਬਣਾਉਣ ਤੇ ਜੇ ਇਮਾਰਤ ਜਾਂ ਕਲਾਸਰੂਮ ਨੂੰ ਕੋਈ ਨੁਕਸਾਨ ਹੋਇਆ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਡਿਪਟੀ ਕਮਿਸ਼ਨਰ, ਐੱਸ. ਡੀ. ਐੱਮ. ਜਾਂ ਇੰਜੀਨੀਅਰਿੰਗ ਵਿਭਾਗ ਨੂੰ ਕੀਤੀ ਜਾਵੇ ਤਾਂ ਜੋ ਵਿਦਿਆਰਥੀਆਂ ਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ : ਪ੍ਰਾਈਵੇਟ ਕਰਮਚਾਰੀਆਂ ਲਈ ਵੱਡੀ ਖ਼ਬਰ: ਹੁਣ 10 ਘੰਟੇ ਕਰਨਾ ਪਵੇਗਾ ਕੰਮ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਲਜ, ਯੂਨੀਵਰਸਿਟੀਆਂ, ਆਈ. ਟੀ. ਆਈਜ਼ ਤੇ ਪੌਲੀਟੈਕਨਿਕ ਸੰਸਥਾਵਾਂ 8 ਸਤੰਬਰ ਤੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਲਈ ਨਿਯਮਤ ਮੁੜ ਸ਼ੁਰੂ ਹੋਣਗੀਆਂ। ਵਿਦਿਆਰਥੀਆਂ ਤੇ ਸਟਾਫ ਦੀ ਸੁਰੱਖਿਆ ’ਤੇ ਜ਼ੋਰ ਦਿੰਦਿਆਂ ਸਿੱਖਿਆ ਮੰਤਰੀ ਨੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਵਿੱਦਿਅਕ ਸੰਸਥਾਵਾਂ ਦੇ ਕਾਰਜਸ਼ੀਲ ਅਤੇ ਸੁਰੱਖਿਅਤ ਹੋਣ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਉਪਾਅ ਕਰਨ। ਸਕੂਲ ਮੁਖੀਆਂ ਤੇ ਪ੍ਰਬੰਧਣ ਕਮੇਟੀਆਂ ਨੂੰ ਪਾਣੀ ਦੀ ਨਿਕਾਸੀ ਅਤੇ ਇਮਾਰਤਾਂ ਦੀ ਚੰਗੀ ਤਰ੍ਹਾਂ ਸਫ਼ਾਈ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ।
ਇਹ ਵੀ ਪੜ੍ਹੋ : ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ: ਜਾਣੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਯੁਵਰਾਜ ਸਿੰਘ ਨੇ ਕੀਤੀ ਅੰਮ੍ਰਿਤਸਰ DC ਸਾਕਸ਼ੀ ਸਾਹਨੀ ਦੀ ਸ਼ਲਾਘਾ
NEXT STORY