ਚੰਡੀਗੜ੍ਹ : ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ, ਚੰਡੀਗੜ੍ਹ ਪ੍ਰਸ਼ਾਸਨ ਨੇ ਕਈ ਮਹੱਤਵਪੂਰਨ ਕਦਮ ਚੁੱਕੇ ਹਨ, ਜਿਸ ਵਿੱਚ ਕੇਂਦਰੀ ਵਿਦਿਆਲਿਆ ਨੂੰ 10 ਮਈ ਤੱਕ ਬੰਦ ਰੱਖਣ ਦਾ ਐਲਾਨ ਵੀ ਸ਼ਾਮਲ ਹੈ। ਤੁਹਾਨੂੰ ਦੱਸ ਦਈਏ ਕਿ ਚੰਡੀਗੜ੍ਹ ਦੇ ਸਰਕਾਰੀ ਸਕੂਲ ਬੰਦ ਹੋਣ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਸਕੂਲ ਸਿੱਖਿਆ ਡਾਇਰੈਕਟਰ ਨੇ ਇਸ ਬਾਰੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ, ਇਹ ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਸਿੱਖਿਆ ਵਿਭਾਗ ਵੱਲੋਂ ਅਜਿਹਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਸਕੂਲ ਸਿੱਖਿਆ ਡਾਇਰੈਕਟਰ ਨੇ ਕਿਹਾ ਕਿ ਅਜਿਹੀਆਂ ਅਫਵਾਹਾਂ 'ਤੇ ਮਾਪੇ ਧਿਆਨ ਨਾ ਦੇਣ। ਇਸ ਤਰ੍ਹਾਂ ਦੀਆਂ ਕਈ ਖ਼ਬਰਾਂ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪ੍ਰਸਾਰਿਤ ਹੋ ਰਹੀਆਂ ਹਨ। ਜਿਸਨੂੰ ਸਿੱਖਿਆ ਵਿਭਾਗ ਰੱਦ ਕਰਦਾ ਹੈ।
ਸਰਹੱਦ ਦੇ ਨੇੜਲੇ ਪਿੰਡਾਂ 'ਚ ਪੁੱਜੇ ਕਟਾਰੂਚੱਕ, ਲੋਕਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਦਿੱਤਾ ਭਰੋਸਾ
NEXT STORY