ਬਟਾਲਾ (ਸਾਹਿਲ, ਯੋਗੀ, ਗੋਰਾਇਆ) - ਪਿੰਡ ਊਧਨਵਾਲ ਦੇ ਨਜ਼ਦੀਕ ਸਕੂਟਰੀ ਸਵਾਰ ਮਾਂ-ਧੀ ’ਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਦਾਤਰਾਂ ਨਾਲ ਹਮਲਾ ਕਰਕੇ ਮੋਬਾਇਲ ਖੋਹਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਜਨਾਨੀ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਧੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਈ। ਪੁਲਸ ਚੌਕੀ ਊਧਨਵਾਲ ਦੇ ਇੰਚਾਰਜ ਬਲਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਉਕਤ ਮਾਮਲਾ ਮੇਰੇ ਧਿਆਨ ’ਚ ਹੈ। ਦੋਵਾਂ ਲੁਟੇਰਿਆਂ ਨੂੰ ਕਾਬੂ ਕਰ ਲਿਆ ਹੈ ਅਤੇ ਮ੍ਰਿਤਕ ਦੀ ਕੁੜੀ ਜਤਿੰਦਰ ਕੌਰ ਦੇ ਬਿਆਨਾਂ ’ਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ‘ਲੱਖਾ ਸਿਧਾਣਾ’ ਦਾ ਫੇਸਬੁੱਕ ਪੇਜ ਹੋਇਆ ਬੰਦ, ਟਵਿੱਟਰ ਅਤੇ ਹੋਰ ਸੋਸ਼ਲ ਅਕਾਊਂਟ ਵੀ ਹੋਏ ਬੰਦ
ਇਸ ਸਬੰਧੀ ਜਤਿੰਦਰ ਕੌਰ ਵਾਸੀ ਧੀਰੋਵਾਲ ਨੇ ਦੱਸਿਆ ਕਿ ਉਹ ਆਪਣੀ ਮਾਤਾ ਹਰਜਿੰਦਰ ਕੌਰ (50) ਪਤਨੀ ਸਤਨਾਮ ਸਿੰਘ ਦੇ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਬਟਾਲਾ-ਸ੍ਰੀ ਹਰਗੋਬਿੰਦਪੁਰ ਰੋਡ ’ਤੇ ਜਾ ਰਹੀਆਂ ਸਨ। ਦੋਵੇਂ ਜਾਣੇ ਜਦੋਂ ਮਹਾਰਾਜਾ ਪੈਲੇਸ ਪਿੰਡ ਸੱਖੋਵਾਲ ਦੇ ਨਜ਼ਦੀਕ ਪੁੱਜੇ ਤਾਂ ਮੋਟਰਸਾਈਕਲ ’ਤੇ ਸਵਾਰ 2 ਲੁਟੇਰਿਆਂ ਨੇ ਸਾਡੇ ਤੋਂ ਮੋਬਾਇਲ ਖੋਹਣ ਦੀ ਕੋਸ਼ਿਸ ਕੀਤੀ ਅਤੇ ਦਾਤਰ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਮੇਰੀ ਮਾਤਾ ਸਕੂਟਰੀ ਤੋਂ ਡਿੱਗ ਗਈ, ਜਿਸ ਕਾਰਨ ਉਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ।
ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਗੁੱਥੀ ਸੁਲਝੀ: ਪ੍ਰੇਮਿਕਾ ਦੇ ਪਿਓ ਨੇ ਨੌਜਵਾਨ ਨੂੰ ਕਰੰਟ ਲਗਾ ਬਿਆਸ 'ਚ ਸੁੱਟੀ ਸੀ ਲਾਸ਼
ਉਸ ਨੇ ਦੱਸਿਆ ਕਿ ਆਲੇ-ਦੁਆਲੇ ਦੇ ਲੋਕਾਂ ਦੀ ਮਦਦ ਨਾਲ ਉਹ ਆਪਣੀ ਮਾਂ ਨੂੰ ਇਕ ਪ੍ਰਾਈਵੇਟ ਹਸਪਤਾਲ ਲੈ ਕੇ ਆਈ, ਜਿਥੇ ਡਾਕਟਰਾਂ ਨੇ ਉਸਦੀ ਹਾਲਤ ਨਾਜ਼ੁਕ ਹੋਣ ਕਰ ਕੇ ਬਟਾਲਾ ਰੈਫਰ ਕਰ ਦਿੱਤਾ। ਰਸਤੇ ’ਚ ਜ਼ਖ਼ਮਾਂ ਦੀ ਤਾਬ ਨਾ ਸਹਿੰਦੇ ਹੋਏ ਉਸ ਦੀ ਮਾਂ ਦੀ ਮੌਤ ਹੋ ਗਈ। ਦੂਜੇ ਪਾਸੇ ਇਕੱਠੇ ਹੋਏ ਲੋਕਾਂ ਨੇ ਲੁਟੇਰਿਆਂ ਨੂੰ ਫੜ੍ਹ ਕੇ ਊਧਨਵਾਲ ਪੁਲਸ ਦੇ ਹਵਾਲੇ ਕਰ ਦਿੱਤਾ। ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੁਟੇਰਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਸੁਲਝੀ ਗੁੱਥੀ: ਵਿਦੇਸ਼ ਜਾਣ ਦਾ ਸੁਫ਼ਨਾ ਪੂਰਾ ਨਾ ਹੋਣ ’ਤੇ ਦੋਸਤ ਨਾਲ ਮਿਲ ਕੀਤਾ ਸੀ ਬਜ਼ੁਰਗ ਦਾ ਕਤਲ
ਗ਼ਰੀਬ ਪਰਿਵਾਰ ਦੀ ਝੁੱਗੀ ਨੂੰ ਲੱਗੀ ਅੱਗ, ਅੱਠ ਬੱਕਰੀਆਂ ਸੜ ਕੇ ਹੋਈ ਸੁਆਹ
NEXT STORY