ਪਟਿਆਲਾ (ਬਲਜਿੰਦਰ)- ਸ਼ਹਿਰ ਦੇ ਪਟਿਆਲਾ-ਰਾਜਪੁਰਾ ਰੋਡ 'ਤੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਸੜਕ ’ਤੇ ਜਾ ਰਹੀ ਇਕ ਸਕਾਰਪੀਓ ਗੱਡੀ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਗੱਡੀ ਚਾਲਕ ਨੇ ਤੁਰੰਤ ਆਸ-ਪਾਸ ਦੇ ਲੋਕਾਂ ਤੋਂ ਮਦਦ ਮੰਗੀ ਪਰ ਮੌਕੇ ’ਤੇ ਕੋਈ ਮਦਦ ਨਾ ਮਿਲਣ ਕਾਰਨ ਗੱਡੀ ਵੇਖਦੇ ਹੀ ਵੇਖਦੇ ਸੜ ਕੇ ਸੁਆਹ ਹੋ ਗਈ।

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ ਹੋਸ਼, ਮੁੰਡੇ-ਕੁੜੀਆਂ...
ਅੱਗ ਇੰਨੀ ਜ਼ਬਰਦਸਤ ਸੀ ਕਿ ਭਾਂਬੜ ਉੱਠਦੇ ਵੇਖ ਆਮ ਲੋਕਾਂ ਨੂੰ ਨੇੜੇ ਜਾਣ ਦੀ ਹਿੰਮਤ ਨਹੀਂ ਹੋਈ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ’ਚ ਗੱਡੀ ਦਾ ਡਰਾਈਵਰ ਬਾਲ-ਬਾਲ ਬਚ ਗਿਆ ਅਤੇ ਕੋਈ ਜਾਨੀ ਨੁਕਸਾਨ ਹੋਣੋਂ ਬਚਾਅ ਰਿਹਾ।

ਇਹ ਵੀ ਪੜ੍ਹੋ: ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ ਮਾਰ ਕੇ ਭੱਜਿਆ! ਪਈਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ ਲੁੱਟਖੋਹ
NEXT STORY