ਖੰਨਾ (ਬਿਪਨ): ਖੰਨਾ ਦੀ ਐੱਸ.ਡੀ.ਐੱਮ. ਸਵਾਤੀ ਟਿਵਾਣਾ ਵੱਲੋਂ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਨੇ ਮੰਡੀ ਵਿਚ ਚੱਲ ਰਹੀ ਲਿਫਟਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਇਸ ਨੂੰ ਤੇਜ਼ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਐੱਸ.ਡੀ.ਐੱਮ. ਨੇ ਠੇਕੇਦਾਰਾਂ ਨੂੰ ਕਿਹਾ ਕਿ ਲਿਫਟਿੰਗ ਦੀ ਰਫ਼ਤਾਰ ਵਧਾਉਣ ਲਈ ਹੋਰ ਟਰੱਕ ਮੁਹੱਈਆ ਕਰਵਾਏ ਜਾਣ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਅਗਲੇ ਇਕ-ਦੋ ਦਿਨਾਂ ਵਿਚ ਮੰਡੀ ਵਿਚ ਪਈ ਫਸਲ ਦੀ ਲਿਫਟਿੰਗ ਮੁਕੰਮਲ ਕਰ ਲਈ ਜਾਵੇਗੀ ਅਤੇ ਮੰਡੀ ਨੂੰ ਖਾਲੀ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਕਿਸਾਨਾਂ ਦੀ ਸਹੂਲਤ ਲਈ ਵਚਨਬੱਧ ਹੈ ਅਤੇ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੰਡੀ ਵਿਚ ਕੋਈ ਵੀ ਸਮੱਸਿਆ ਪੈਦਾ ਨਾ ਹੋਵੇ।
ਪ੍ਰਸ਼ਾਸਨ ਵਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ
NEXT STORY