ਮਹਿਲ ਕਲਾਂ (ਹਮੀਦੀ)- ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਗੁੰਮਟੀ ਵਿਚ ਬਾਰਿਸ਼ ਕਾਰਨ ਖੇਤਾਂ ਵਿਚ ਇਕੱਠੇ ਹੋਏ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਐੱਸ.ਡੀ.ਐੱਮ. ਮਹਿਲ ਕਲਾਂ ਜੁਗਰਾਜ ਸਿੰਘ ਕਾਹਲੋਂ ਨੇ ਦੌਰਾ ਕੀਤਾ। ਖੇਤਾਂ ਵਿਚ ਖੜ੍ਹੇ ਬਾਰਿਸ਼ ਦੇ ਪਾਣੀ ਨੂੰ ਦੇਖਦਿਆਂ ਐੱਸ.ਡੀ.ਐੱਮ. ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਤੁਰੰਤ ਨਿਕਾਸੀ ਪ੍ਰਬੰਧ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਪੰਜਾਬ ਦੀ Champion ਦੀ ਗੋਲ਼ੀ ਲੱਗਣ ਨਾਲ ਮੌਤ
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਐੱਸ.ਡੀ.ਐੱਮ. ਕਾਹਲੋਂ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਯਤਨਸ਼ੀਲ ਹੈ। ਕਿਸੇ ਵੀ ਐਮਰਜੈਂਸੀ ਜਾਂ ਹੜ੍ਹ ਸਬੰਧੀ ਸਥਿਤੀ ਵਿੱਚ ਲੋਕ ਤੁਰੰਤ ਸੰਪਰਕ ਕਰ ਸਕਦੇ ਹਨ। ਐੱਸ.ਡੀ.ਐੱਮ. ਨੇ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੜ੍ਹ ਜਾਂ ਕਿਸੇ ਵੀ ਐਮਰਜੈਂਸੀ ਹਾਲਤ ਵਿਚ ਜ਼ਿਲ੍ਹਾ ਵਾਸੀ ਹੇਠਲੇ ਨੰਬਰਾਂ ‘ਤੇ ਸੰਪਰਕ ਕਰ ਸਕਦੇ ਹਨ-
ਡੀ.ਸੀ. ਦਫ਼ਤਰ ਬਰਨਾਲਾ : 01679-233031
ਐੱਸ.ਡੀ.ਐੱਮ. ਦਫ਼ਤਰ ਤਪਾ : 01679-273201
ਐੱਸ.ਡੀ.ਐੱਮ. ਦਫ਼ਤਰ ਮਹਿਲ ਕਲਾਂ : 82641-93466
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਲੈਕ ਸਿਲੰਡਰਾਂ ਦਾ ਕਾਲਾ ਖੇਡ, ਖ਼ਤਰੇ 'ਚ ਲੋਕਾਂ ਦੀ ਜਾਨ, ਪੜ੍ਹੋ ਪੂਰੀ ਖ਼ਬਰ
NEXT STORY