ਮੋਹਾਲੀ/ਜਲੰਧਰ (ਜੱਸੀ, ਧਵਨ, ਅਨਿਲ ਸ਼ਰਮਾ)-ਵਿਜੀਲੈਂਸ ਬਿਊਰੋ ਮੋਹਾਲੀ ਨੇ ਮਾਈਨਿੰਗ ਵਿਭਾਗ ਡੇਰਾਬਸੀ ਵਿਖੇ ਤਾਇਨਾਤ ਸਬ ਡਿਵੀਜ਼ਨਲ ਅਫ਼ਸਰ (ਐੱਸ. ਡੀ. ਓ.) ਰਮਨਜੋਤ ਸਿੰਘ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਟੋਲ ਫਰੀ ਨੰਬਰ ’ਤੇ ਦਰਜ ਸ਼ਿਕਾਇਤ ਉਪਰੰਤ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ Alert ਜਾਰੀ
ਐੱਸ. ਡੀ. ਓ. ਖ਼ਿਲਾਫ਼ 40 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐੱਫ਼. ਆਈ. ਆਰ. ਨੰਬਰ 16 ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਉਹ 19,40,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਬੇਨਤੀ ਕਰਨ 'ਤੇ ਸ਼ਿਕਾਇਤ ਕਰਤਾ ਦੀ ਜ਼ਮੀਨ ਤੋਂ ਮਿੱਟੀ ਚੁੱਕਣ ਲਈ ਉਸ ਵਿਰੁੱਧ ਕਾਰਵਾਈ ਨਾ ਕਰਨ ਬਦਲੇ ਐੱਸ. ਡੀ. ਓ. ਨੇ 8 ਲੱਖ ਰੁਪਏ ਰਿਸ਼ਵਤ ਲਈ। ਸ਼ਿਕਾਇਤ ਕਰਤਾ ਛੋਟੂ ਰਾਮ ਵੱਲੋਂ ਪੇਸ਼ ਕੀਤੀਆਂ ਗਈਆਂ ਰਿਕਾਰਡਿੰਗਾਂ ਮੁਤਾਬਕ ਮੁਲਜ਼ਮ ਵਿਰੁੱਧ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਬੁੱਧਵਾਰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ
NEXT STORY