ਪਟਿਆਲਾ (ਬਲਜਿੰਦਰ) - ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਪੁਲਸ ਨੇ ਜਨਤਕ ਥਾਵਾਂ ਦਾ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ। ਪਹਿਲੇ ਦਿਨ ਪੇਇੰਗ ਗੈਸਟਾਂ ਦੀ ਚੈÎਕਿੰਗ ਤੋਂ ਬਾਅਦ ਅੱਜ ਥਾਣਾ ਅਨਾਜ ਮੰਡੀ ਦੀ ਪੁਲਸ ਨੇ ਐੈੱਸ. ਐੈੱਚ. ਓ. ਹੈਰੀ ਬੋਪਾਰਾਏ ਅਤੇ ਥਾਣਾ ਅਰਬਨ ਅਸਟੇਟ ਦੀ ਪੁਲਸ ਵੱਲੋਂ ਐੈੱਸ. ਐੈੱਚ. ਓ. ਹਰਜਿੰਦਰ ਢਿੱਲੋਂ ਦੀ ਅਗਵਾਈ ਹੇਠ ਜੁਆਇੰਟ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਵਿਚ ਰੇਲਵੇ ਸਟੇਸ਼ਨ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਆਸ-ਪਾਸ ਦੇ ਇਲਾਕੇ ਅਤੇ ਚੌਕ ਦੇ ਕੋਲ ਬਣੇ ਬੱਸ ਸਟਾਪ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਨਾਲ ਮੈਟਲ ਡਿਟੈਕਟਰ ਟੀਮ ਅਤੇ ਡਾਗ ਸਕੁਐਡ ਟੀਮਾਂ ਵੀ ਸਨ। ਪੁਲਸ ਨੇ ਉਨ੍ਹਾਂ ਸਾਰੇ ਇਲਾਕਿਆਂ ਦੀ ਸਰਚ ਕੀਤੀ, ਜਿਥੇ ਜ਼ਿਆਦਾ ਭੀੜ ਸੀ। ਪੁਲਸ ਵੱਲੋਂ ਵੱਡੀ ਗਿਣਤੀ ਵਿਚ ਪਹਿਲਾਂ ਰੇਲਵੇ ਸਟੇਸ਼ਨ ਨੂੰ ਘੇਰ ਲਿਆ ਗਿਆ ਅਤੇ ਅਚਾਨਕ ਚੈਕਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਵੱਖ-ਵੱਖ ਟੀਮਾਂ ਬਣਾ ਕੇ ਹੋਰ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਗਈ। ਥਾਣਾ ਅਨਾਜ ਮੰਡੀ ਅਤੇ ਅਰਬਨ ਅਸਟੇਟ ਦੇ ਇਲਾਕੇ ਆਪਸ ਵਿਚ ਜੁੜਦੇ ਹਨ, ਇਸ ਲਈ ਦੋਵਾਂ ਥਾਣਿਆਂ ਵੱਲੋਂ ਜੁਆਇੰਟ ਆਪ੍ਰੇਸ਼ਨ ਕੀਤਾ ਗਿਆ।
ਇਸ ਸਬੰਧੀ ਐੈੱਸ. ਪੀ. ਸਿਟੀ ਕੇਸਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਭ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ। ਪਹਿਲਾਂ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਬਣਾਏ ਗਏ ਪੇਇੰਗ ਗੈਸਟਾਂ ਅਤੇ ਅੱਜ ਜਨਤਕ ਥਾਵਾਂ ਦੀ ਚੈÎਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜਨਤਕ ਥਾਵਾਂ 'ਤੇ ਸਿਵਲ ਵਰਦੀ ਵਿਚ ਮੁਲਾਜ਼ਮਾਂ ਦੀ ਵੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹ ਕਿਸੇ ਸ਼ੱਕੀ ਗਤੀਵਿਧੀ ਦੇਖਣ ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰਨ।
ਨਸ਼ੀਲੇ ਪਾਊਡਰ ਤੇ ਗੋਲੀਆਂ ਸਮੇਤ 2 ਗ੍ਰਿਫਤਾਰ
NEXT STORY