ਸੁਲਤਾਨਪੁਰ ਲੋਧੀ (ਧੀਰ)-ਦੋ ਸਕੇ ਭਰਾਵਾਂ ਮਾਨਵਜੀਤ ਸਿੰਘ ਢਿੱਲੋਂ ਅਤੇ ਜਸ਼ਨਬੀਰ ਸਿੰਘ ਢਿੱਲੋਂ ਘਟਨਾ ਦੇ ਮਾਮਲੇ ’ਚ ਬੀਤੇ ਦਿਨੀਂ ਛੋਟੇ ਭਰਾ ਜਸ਼ਨਬੀਰ ਦੀ ਲਾਸ਼ ਹਲਕਾ ਸੁਲਤਾਨਪੁਰ ਲੋਧੀ ’ਚ ਪੈਂਦੇ ਪਿੰਡ ਮੰਡ ਧੂੰਦਾਂ ’ਚ ਮਿਲ ਗਈ ਸੀ। ਇਸ ਉਪਰੰਤ ਥਾਣਾ ਤਲਵੰਡੀ ਚੌਧਰੀਆ ਪੁਲਸ ਵੱਲੋਂ ਮਾਮਲੇ ’ਚ ਨਾਮਜ਼ਦ ਪੁਲਸ ਇੰਸਪੈਕਟਰ ਨਵਦੀਪ ਸਿੰਘ ਸਮੇਤ 2 ਹੋਰ ਪੁਲਸ ਮੁਲਾਜ਼ਮਾ ’ਤੇ ਕੇਸ ਦਰਜ ਕੀਤਾ ਸੀ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਲੁਭਾਣਾ ਨੇ ਦੱਸਿਆ ਕਿ ਪੁਲਸ ਵੱਲੋਂ ਮੰਗਲਵਾਰ ਲਾਪਤਾ ਹੋਏ ਵੱਡੇ ਭਰਾ ਮਾਨਵਜੀਤ ਸਿੰਘ ਢਿੱਲੋਂ ਦੀ ਭਾਲ ਲਈ ਡਰੋਨ ਰਾਹੀਂ ਸਰਚ ਆਪ੍ਰੇਸ਼ਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਇਹ ਸਰਚ ਉਪਰੇਸ਼ਨ ਮੰਡ ਧੂੰਦਾ ਜਿੱਥੇ ਛੋਟੇ ਭਰਾ ਜਸ਼ਨਬੀਰ ਦੀ ਲਾਸ਼ ਮਿਲੀ ਸੀ। ਉਸ ਜਗ੍ਹਾ ਤੋਂ ਲੈ ਕੇ ਤਿੰਨ ਕਿਲੋਮੀਟਰ ਦੂਰ ਸੱਜੇ ਤੇ ਖੱਬੇ ਦੋਵੇਂ ਪਾਸੇ ਚਲਾਇਆ।
ਇਹ ਵੀ ਪੜ੍ਹੋ- ਪੰਜਾਬ 'ਚ ਆ ਰਹੇ ਬਿਜਲੀ ਦੇ ਜ਼ੀਰੋ ਬਿੱਲਾਂ ਸਬੰਧੀ ਮੰਤਰੀ ਹਰਭਜਨ ਸਿੰਘ ETO ਦਾ ਵੱਡਾ ਬਿਆਨ
ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮਾਨਵਜੀਤ ਢਿੱਲੋਂ ਨੂੰ ਲੱਭਣ ਵਾਸਤੇ ਅਭਿਆਨ ਚਲਾਇਆ ਹੋਇਆ ਹੈ। ਡੀ. ਐੱਸ. ਪੀ. ਬਬਨਦੀਪ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਨਾਮਜ਼ਦ ਐੱਸ. ਐੱਚ. ਓ. ਨਵਦੀਪ ਸਿੰਘ ਅਤੇ 2 ਹੋਰ ਪੁਲਸ ਮੁਲਾਜ਼ਮਾਂ ਦਾ ਐੱਲ. ਓ. ਨੋਟਿਸ ਜਾਰੀ ਕਰਵਾਉਣ ਤੋਂ ਬਾਅਦ ਉਨ੍ਹਾ ਦੀ ਗ੍ਰਿਫ਼ਤਾਰੀ ਲਈ ਪੁਲਸ ਵੱਲੋ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਅਤੇ ਜਲਦ ਹੀ ਇਸ ਮਾਮਲੇ ’ਚ ਨਾਮਜ਼ਦ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਜਸ਼ਨਬੀਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ (ਕਪੂਰਥਲਾ) ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪਰਿਵਾਰ ਵਾਲੇ ਜਸ਼ਨਬੀਰ ਦੀ ਲਾਸ਼ ਲੈਣ ਲਈ ਅੱਜ ਸੁਲਤਾਨਪੁਰ ਜਾਣਗੇ। ਜਸ਼ਨਬੀਰ ਦੀ ਮ੍ਰਿਤਕ ਦੇਹ ਅੱਜ ਜਲੰਧਰ ਲਿਆਂਦੀ ਜਾਵੇਗੀ।
ਜਸ਼ਨਬੀਰ ਦੀ ਮ੍ਰਿਤਕ ਦੇਹ ਨੂੰ ਜਲੰਧਰ 'ਚ ਰੱਖ ਕੇ ਸ਼ਹਿਰ 'ਚ ਪ੍ਰਦਰਸ਼ਨ ਕੀਤਾ ਜਾਵੇਗਾ। ਪਰਿਵਾਰਕ ਮੈਂਬਰ ਅਤੇ ਨਜ਼ਦੀਕੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਮਾਨਵਜੀਤ ਦੀ ਲਾਸ਼ ਨਹੀਂ ਮਿਲ ਜਾਂਦੀ ਅਤੇ ਇਸ ਮਾਮਲੇ ਦੇ ਫਰਾਰ ਮੁਲਜ਼ਮ ਨਵਦੀਪ ਸਿੰਘ, ਥਾਣਾ ਡਿਵੀਜ਼ਨ ਨੰਬਰ 1 ਦੇ ਤਤਕਾਲੀ ਐੱਸ. ਐੱਚ. ਓ. ਮੁਨਸ਼ੀ ਬਲਵਿੰਦਰ ਸਿੰਘ ਅਤੇ ਕਾਂਸਟੇਬਲ ਜਗਜੀਤ ਕੌਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਜਸ਼ਨਬੀਰ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।
ਇਹ ਵੀ ਪੜ੍ਹੋ- ਜਲੰਧਰ 'ਚ 7 ਸਾਲਾ ਬੱਚੇ ਨੂੰ 100 ਮੀਟਰ ਤੱਕ ਘੜੀਸਦੀ ਲੈ ਗਈ 'ਥਾਰ', ਪਿਓ ਸਾਹਮਣੇ ਤੜਫ਼-ਤੜਫ਼ ਕੇ ਨਿਕਲੀ ਜਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ 'ਚ ਆ ਰਹੇ ਬਿਜਲੀ ਦੇ ਜ਼ੀਰੋ ਬਿੱਲਾਂ ਸਬੰਧੀ ਮੰਤਰੀ ਹਰਭਜਨ ਸਿੰਘ ETO ਦਾ ਵੱਡਾ ਬਿਆਨ
NEXT STORY