ਫ਼ਾਜ਼ਿਲਕਾ (ਸੁਖਵਿੰਦਰ ਥਿੰਦ) : ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਵੱਲੋਂ ਅੱਜ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਤਹਿਤ ਜ਼ਿਲ੍ਹੇ ਦੇ ਸਭ ਬੱਸ ਅੱਡਿਆਂ ‘ਤੇ ਵਿਸ਼ਾਲ ਕੋਰਡਨ ਐਂਡ ਸਰਚ ਆਪਰੇਸ਼ਨ (CASO) ਚਲਾਇਆ ਗਿਆ। ਇਹ ਆਪਰੇਸ਼ਨ ਐੱਸ. ਐੱਸ. ਪੀ. ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਕੀਤਾ ਗਿਆ। ਇਸ 'ਚ ਫਾਜ਼ਿਲਕਾ ਦੇ ਨਾਲ-ਨਾਲ ਜਲਾਲਾਬਾਦ ਅਤੇ ਅਬੋਹਰ ਦੇ 250 ਦੇ ਕਰੀਬ ਪੁਲਸ ਕਰਮਚਾਰੀਆਂ ਸਮੇਤ ਸਾਰੇ ਹਲਕਾ ਅਫ਼ਸਰਾਂ, ਐੱਸ. ਐੱਚ. ਓਜ਼. ਅਤੇ ਪੁਲਸ ਚੌਂਕੀ ਇੰਚਾਰਜ ਸ਼ਾਮਲ ਰਹੇ।
ਇਸ ਮੁਹਿੰਮ ਦੇ ਦੌਰਾਨ ਨਸ਼ਾ ਤਸਕਰਾਂ ‘ਤੇ ਨਕੇਲ ਕਸਣ ਲਈ ਵਿਆਪਕ ਜਾਂਚ ਕੀਤੀ ਗਈ ਅਤੇ ਆਉਣ-ਜਾਣ ਵਾਲੇ ਮੁਸਾਫ਼ਰਾ ਕੋਲੋਂ ਪੁੱਛ-ਪੜਤਾਲ ਵੀ ਕੀਤੀ ਗਈ। ਸ਼ੱਕੀ ਵਿਅਕਤੀਆਂ ਦੀ ਖ਼ਾਸ ਤੌਰ 'ਤੇ ਡੂੰਘਾਈ ਨਾਲ ਚੈਕਿੰਗ ਕੀਤੀ ਗਈ। ਐੱਸ. ਐੱਸ.ਪੀ. ਫਾਜ਼ਿਲਕਾ ਨੇ ਆਮ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਪੁਲਸ ਵੱਲੋਂ ਕਾਨੂੰਨੀ ਤੌਰ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਫ਼ਾਜ਼ਿਲਕਾ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਲੜਾਈ ਜਾਰੀ ਰਹੇਗੀ, ਤਾਂ ਜੋ ਨਵੀਂ ਪੀੜ੍ਹੀ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਇਆ ਜਾ ਸਕੇ।
ਅਕਾਲੀ ਦਲ ਨੂੰ ਇਕ ਹੋਰ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ
NEXT STORY