ਚੰਡੀਗੜ੍ਹ (ਬਿਊਰੋ) : ਪੰਜਾਬ ਪੁਲਸ ਨੇ ਮੰਗਲਵਾਰ ਨੂੰ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਨਾਲ ਸਾਂਝੀ ਕਾਰਵਾਈ ਤਹਿਤ 6ਵੇਂ ਦਿਨ ਵੀ ਆਪਣਾ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਜਾਰੀ ਰੱਖਿਆ, ਜੋ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਨੂੰ ਠੱਲ੍ਹ ਪਾਉਣ ’ਤੇ ਕੇਂਦਰਿਤ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਦਾ ਤਲਾਸ਼ੀ ਅਭਿਆਨ ਰੂਪਨਗਰ ਤੇ ਐੱਸਬੀਐੱਸ ਨਗਰ ਸਮੇਤ 2 ਜ਼ਿਲ੍ਹਿਆਂ 'ਚ ਚਲਾਇਆ ਗਿਆ।
ਆਪ੍ਰੇਸ਼ਨ ਦੀ ਅਗਵਾਈ ਇੰਸਪੈਕਟਰ ਜਨਰਲ ਆਫ਼ ਪੁਲਸ (ਆਈ.ਜੀ.ਪੀ.) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਤੇ ਐੱਸ.ਐੱਸ.ਪੀ. ਰੂਪਨਗਰ ਵਿਵੇਕਸ਼ੀਲ ਸੋਨੀ ਨੇ ਰੂਪਨਗਰ ਵਿੱਚ ਕੀਤੀ, ਜਦੋਂ ਕਿ ਜ਼ਿਲ੍ਹਾ ਐੱਸ.ਬੀ.ਐੱਸ. ਨਗਰ 'ਚ ਆਈਜੀਪੀ ਲੁਧਿਆਣਾ ਰੇਂਜ ਕੌਸਤੁਭ ਸ਼ਰਮਾ ਅਤੇ ਐੱਸ.ਐੱਸ.ਪੀ. ਅਖਿਲ ਚੌਧਰੀ ਨੇ ਕਾਰਵਾਈ ਨੂੰ ਅੰਜਾਮ ਦਿੱਤਾ।
ਇਹ ਵੀ ਪੜ੍ਹੋ : 25 ਕਰੋੜ ਤੋਂ ਵੱਧ ਕੀਮਤ ਦੀ ਹੈਰੋਇਨ ਸਣੇ ਔਰਤ ਗ੍ਰਿਫ਼ਤਾਰ, ਮਾਸਟਰਮਾਈਂਡ ਵੀ ਦਬੋਚਿਆ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਆਪ੍ਰੇਸ਼ਨ ਦੌਰਾਨ 16 ਐੱਫ.ਆਈ.ਆਰਜ਼ ਦਰਜ ਕਰਕੇ 27 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਟੀਮਾਂ ਨੇ ਇਨ੍ਹਾਂ ਕੋਲੋਂ 315 ਬੋਰ ਦਾ ਇਕ ਪਿਸਤੌਲ, 331 ਗ੍ਰਾਮ ਹੈਰੋਇਨ ਅਤੇ 2000 ਲਿਟਰ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।
ਉਨ੍ਹਾਂ ਕਿਹਾ ਕਿ 900 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਇਸ ਮਹੱਤਵਪੂਰਨ ਅਭਿਆਨ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਪੁਲਸ ਟੀਮਾਂ ਨੇ 4 ਭਗੌੜੇ ਵੀ ਕਾਬੂ ਕੀਤੇ ਹਨ। 132 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।
ਇਹ ਵੀ ਪੜ੍ਹੋ : ਹੱਸਦੇ-ਵਸਦੇ ਪਰਿਵਾਰ 'ਚ ਪਏ ਵੈਣ, ਮਾਪਿਆਂ ਦੇ ਇਕਲੌਤੇ ਪੁੱਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਅਜਿਹੇ ਆਪ੍ਰੇਸ਼ਨਾਂ ਨੂੰ ਚਲਾਉਣ ਦਾ ਮਕਸਦ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ 'ਚ ਪੁਲਸ ਦਾ ਡਰ ਪੈਦਾ ਕਰਨ ਲਈ ਫੀਲਡ ਵਿੱਚ ਪੁਲਸ ਫੋਰਸ ਦੀ ਮੌਜੂਦਗੀ ਨੂੰ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਜੜ੍ਹੋਂ ਪੁੱਟਣ ਲਈ ਅਜਿਹੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜਪਾਲ ਨੇ CM ਮਾਨ ਨੂੰ ਫ਼ਿਰ ਲਿਖਿਆ ਪੱਤਰ, ਬਾਬਾ ਸਾਹਿਬ ਦੇ ਭਾਸ਼ਣ ਦਾ ਹਵਾਲਾ ਦਿੰਦਿਆਂ ਕਹੀ ਇਹ ਗੱਲ
NEXT STORY