ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਈ ਨੂੰ ਦੀਨਾਨਗਰ ਬਾਈਪਾਸ ਵਿਖੇ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਜਿਸ ਦੇ ਮੱਦੇਨਜ਼ਰ ਸਾਰੀਆਂ ਸੁਰੱਖਿਆ ਏਜੰਸੀਆਂ ਵੱਲੋਂ ਇਸ ਹਲਕੇ ਦੇ ਨਾਲ ਲਗਦੀ ਭਾਰਤ ਪਾਕਿ ਸਰਹੱਦ ਹੋਣ ਦੇ ਕਾਰਨ ਬਹੁਤ ਹੀ ਸੰਵੇਦਨਸ਼ੀਲ ਮੰਨਿਆ ਜਾ ਰਿਹਾ। ਜਿਸ ਦੇ ਚੱਲਦੇ ਸਾਰੀਆਂ ਹੀ ਫੋਰਸਾਂ ਵੱਲੋਂ ਅੱਜ ਸਮੂਹਿਕ ਤੌਰ 'ਤੇ ਸਰਹੱਦੀ ਖੇਤਰ ਬਮਿਆਲ, ਨਰੋਟ ਜੈਮਲ ਸਿੰਘ, ਦੀਨਾਨਗਰ ਦੇ ਨਜਦੀਕੀ ਇਲਾਕਿਆਂ ਵਿੱਚ ਇੱਕ ਵੱਡਾ ਸਰਚ ਆਪਰੇਸ਼ਨ ਚਲਾਇਆ ਗਿਆ।
ਦੱਸ ਦਈਏ ਕਿ ਪੰਜਾਬ ਪੁਲਸ ਵੱਲੋਂ ਜਗ੍ਹਾ-ਜਗ੍ਹਾ 'ਤੇ ਕੀਤੀ ਗਈ ਨਾਕੇਬੰਦੀ ਦੌਰਾਨ ਹਰ ਆਉਣ ਜਾਣ ਵਾਲੀ ਗੱਡੀ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਜਿਸ ਨੂੰ ਲੈ ਕੇ ਪੰਜਾਬ ਪੁਲਸ ਵਚਨਬੱਧ ਹੈ ਅਤੇ ਇਸ ਤੋਂ ਇਲਾਵਾ ਜੇ ਗੱਲ ਕੀਤੀ ਜਾਵੇ ਸਰਹੱਦੀ ਖੇਤਰ ਦੀ ਭਾਰਤ-ਪਾਕਿ ਸਰਹੱਦ ਦੇ ਨਜਦੀਕੀ ਇਲਾਕੇ ਦੇ ਵਿੱਚ ਸੀਮਾ ਸੁਰੱਖਿਆ ਬਲ, ਭਾਰਤੀ ਸੈਨਾ ਅਤੇ ਇਸ ਤੋਂ ਇਲਾਵਾ ਕਮਾਂਡੋ ਘਾਤਕ ਦਸਤਿਆਂ ਸਣੇ ਇਲਾਕੇ ਵਿੱਚ ਇੱਕ ਵੱਡਾ ਸਰਚ ਆਪਰੇਸ਼ਨ ਚਲਾਇਆ ਗਿਆ।
ਇਹ ਵੀ ਪੜ੍ਹੋ- ਜਗ ਬਾਣੀ ਦੇ ਨਾਂ 'ਤੇ ਫੈਲਾਈ ਜਾ ਰਹੀ ਇਹ ਝੂਠੀ ਖਬਰ, ਇਸ 'ਚ ਨਹੀਂ ਕੋਈ ਸੱਚਾਈ! ਜਾਣੋਂ ਪੂਰਾ ਸੱਚ
ਇਸ ਮੌਕੇ ਨਰੋਟ ਜੈਮਲ ਸਿੰਘ ਦੇ ਪੁਲਸ ਮੁਖੀ ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸਵੇਰੇ ਹੀ ਪੰਜਾਬ ਪੁਲਸ, ਸੀਮਾ ਸੁਰੱਖਿਆ ਬਲ ਅਤੇ ਭਾਰਤੀ ਸੈਨਾ ਦੇ ਸਹਿਤ ਕਮਾਂਡੋ ਦਸਤਿਆਂ ਦੇ ਨਾਲ ਭਾਰਤ ਪਾਕਿਸਤਾਨ ਸਰਹੱਦ ਦੇ ਨਜ਼ਦੀਕੀ ਖੇਤਰਾਂ ਦੇ ਵਿੱਚ ਇੱਕ ਵੱਡਾ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਤੋਂ ਇਲਾਵਾ ਸਰਹੱਦ ਨੇੜੇ ਵੱਸ ਰਹੇ ਪ੍ਰਵਾਸੀ ਵਿਅਕਤੀਆਂ ਦੇ ਦਸਤਾਵੇਜਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 24 ਮਈ ਨੂੰ ਹੋਣ ਵਾਲੀ ਰੈਲੀ ਭਾਰਤ-ਪਾਕਿਸਤਾਨ ਸਰਹੱਦ ਦੇ ਨਜ਼ਦੀਕੀ ਜ਼ਿਲ੍ਹਾ ਗੁਰਦਾਸਪੁਰ 'ਚ ਹੋਣ ਕਾਰਨ ਬਹੁਤ ਹੀ ਸੰਵੇਦਨਸ਼ੀਲ ਮੰਨੀ ਜਾ ਰਹੀ ਹੈ। ਜਿਸ ਦੇ ਚੱਲਦੇ ਸੁਰੱਖਿਆ ਏਜੰਸੀਆਂ ਪੂਰੇ ਅਲਰਟ 'ਤੇ ਹਨ ਅਤੇ ਸਰਹੱਦੀ ਖੇਤਰ ਵਿੱਚ ਤਾਇਨਾਤ ਕੀਤੀ ਗਈ ਸੈਕਿੰਡ ਲਾਈਨ ਆਫ ਡਿਫੈਂਸ 'ਤੇ ਵੀ ਪੂਰੀ ਸਖ਼ਤੀ ਨਾਲ ਹਰ ਆਉਣ ਜਾਣ ਵਾਲੇ ਵਾਹਨਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੀਨਾਨਗਰ ਵਿਖੇ ਹੋਣ ਜਾ ਪੀਐਮ ਮੋਦੀ ਦੀ ਰੈਲੀ ਵਾਲੇ ਸਥਾਨ ਦਾ ਜਾਇਜ਼ਾ ਲੈਣ ਪਹੁੰਚੇ ਕੇਂਦਰੀ ਮੰਤਰੀ ਸ਼ੇਖਾਵਤ
NEXT STORY