ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਅੱਜ ਵੀ ਸਦਨ ਦੀ ਕਾਰਵਾਈ ਹੰਗਾਮੇਦਾਰ ਰਹਿਣ ਦੇ ਆਸਾਰ ਹਨ। ਬੀਤੇ ਦਿਨ ਵੀ ਸਦਨ 'ਚ ਸਾਰਾ ਦਿਨ ਮਾਹੌਲ ਭਖਿਆ ਰਿਹਾ ਸੀ। ਫਾਰਮੇਸੀ ਪੇਪਰ ਲੀਕ, ਨੀਟ ਪੇਪਰ ਲੀਕ, ਸਿੱਖ ਪੰਥ ਨਾਲ ਜੁੜੇ ਮੁੱਦਿਆਂ, ਕੇਂਦਰ ਦੀ ਸਿੱਖਿਆ ਨੀਤੀ ਤੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਸੱਤਾ ਧਿਰ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਨੋਕਝੋਂਕ ਹੋਈ ਸੀ।
ਹੰਗਾਮੇ ਦੌਰਾਨ ਕਾਂਗਰਸ ਨੇ ਸਦਨ ਤੋਂ ਵਾਕਆਊਟ ਕਰ ਦਿੱਤਾ ਸੀ, ਜਦੋਂ ਕਿ ਸਰਕਾਰ ਨੇ ਵਿਰੋਧੀ ਧਿਰ ’ਤੇ ਸਿਆਸਤ ਕਰਨ ਦੇ ਦੋਸ਼ ਲਾਏ ਸਨ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ’ਚ ਹੋਏ ਪੇਪਰ ਲੀਕ ਮਾਮਲਿਆਂ ਨੂੰ ਉਠਾਉਂਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਸਿਹਤ ਮੰਤਰੀ ਤੋਂ ਨੈਤਿਕ ਜ਼ਿੰਮੇਵਾਰੀ ਦੇ ਆਧਾਰ ’ਤੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲਗਾਤਾਰ ਹੋ ਰਹੇ ਪੇਪਰ ਲੀਕ ਕਾਰਨ ਨੌਜਵਾਨਾਂ ਦਾ ਭਵਿੱਖ ਦਾਅ ’ਤੇ ਲੱਗ ਗਿਆ ਹੈ ਤੇ ਸਰਕਾਰ ਨੂੰ ਇਸ ਦੀ ਜਵਾਬਦੇਹੀ ਲੈਣੀ ਚਾਹੀਦੀ ਹੈ।
ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਰਾਹਤ ਭਰਿਆ ਫ਼ੈਸਲਾ
NEXT STORY