ਡੇਰਾਬੱਸੀ (ਗੁਰਜੀਤ) : ਹਾਈਵੇਅ 'ਤੇ ਪਿਸਤੌਲ ਦੀ ਨੋਕ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਵੱਡੇ ਹਾਈਵੇਅ ਲੁਟੇਰਾ ਗਿਰੋਹ ਦੇ ਦੂਜੇ ਮੈਂਬਰ ਨੂੰ ਵੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਲੁਟੇਰਾ ਗਿਰੋਹ ਦੇ ਸਰਗਨਾ ਨੂੰ ਪੁਲਸ ਨੇ ਇਕ ਸੰਖੇਪ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕੀਤਾ ਸੀ, ਜਦੋਂ ਕਿ ਉਸ ਦਾ ਸਾਥੀ ਭੱਜਣ ’ਚ ਕਾਮਯਾਬ ਹੋ ਗਿਆ ਸੀ, ਇਸ ਫ਼ਰਾਰ ਸਾਥੀ ਦੀ ਪਛਾਣ ਲਾਲੜੂ ਦੇ ਸੈਬੀ ਵਜੋਂ ਹੋਈ ਹੈ। ਉਹ ਤਾਂ ਫੜ੍ਹਿਆ ਨਹੀਂ ਗਿਆ ਪਰ ਪੁਲਸ ਨੇ ਗਿਰੋਹ ਦੇ ਇਕ ਹੋਰ ਮੈਂਬਰ ਨੂੰ ਕਾਬੂ ਕਰ ਲਿਆ, ਜਿਸ ਨੂੰ ਡੇਰਾਬੱਸੀ ਦੀ ਅਦਾਲਤ ’ਚ ਪੇਸ਼ ਕਰਕੇ ਉਸ ਦਾ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਡੇਰਾਬੱਸੀ ਦੇ ਡੀ. ਐੱਸ. ਪੀ. ਵਿਕਰਮਜੀਤ ਬਰਾੜ ਨੇ ਦੱਸਿਆ ਕਿ ਗਿਰੋਹ ਦੇ ਸਰਗਨਾ ਸਤਪ੍ਰੀਤ ਸਿੰਘ ਉਰਫ਼ ਸੱਤੀ ਵਾਸੀ ਦੰਦਰਾਲਾ ਨੂੰ ਐਤਵਾਰ ਸਵੇਰੇ ਅੰਬਾਲਾ-ਚੰਡੀਗੜ੍ਹ ਹਾਈਵੇਅ ’ਤੇ ਝਰਮਲ ਨਦੀ ਦੇ ਪੁਰਾਣੇ ਪੁਲ ’ਤੇ ਇਕ ਮੁਕਾਬਲੇ ਦੌਰਾਨ ਕਾਬੂ ਕੀਤਾ ਗਿਆ ਸੀ। ਜ਼ਖ਼ਮੀ ਸੱਤੀ ਨੂੰ ਚੰਡੀਗੜ੍ਹ ਦੇ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਹਾਲੇ ਤੱਕ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਦੂਜੇ ਪਾਸੇ ਲੈਹਲੀ ਚੌਂਕੀ ਦੇ ਇੰਚਾਰਜ ਐੱਸ. ਆਈ. ਅਜੇ ਕੁਮਾਰ ਨੇ ਦੱਸਿਆ ਕਿ ਮੁਕਾਬਲੇ ਵਾਲੇ ਦਿਨ ਹੀ ਪੁਲਸ ਨੇ ਉਸ ਦੇ ਇਕ ਹੋਰ ਸਾਥੀ ਨੂੰ ਘੋਲੂਮਾਜਰਾ ਨੇੜੇ ਪੈਦਲ ਘੁੰਮਦੇ ਹੋਏ ਕਾਬੂ ਕੀਤਾ ਸੀ। ਉਸ ਦੀ ਪਛਾਣ 34 ਸਾਲਾ ਸੰਦੀਪ ਕੁਮਾਰ ਵਾਸੀ ਥਾਣਾ ਜੁਲਕਾ, ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਉਹ ਆਪਣੇ ਸਾਥੀਆਂ ਨਾਲ ਸੰਪਰਕ ਕਰਕੇ ਉਨ੍ਹਾਂ ਦੀ ਭਾਲ ਕਰ ਰਿਹਾ ਸੀ ਪਰ ਇਸੇ ਦੌਰਾਨ ਪੁਲਸ ਨੂੰ ਇਸ ਦਾ ਪਤਾ ਲੱਗ ਗਿਆ, ਜਿਸ ਨੂੰ ਡੇਰਾਬੱਸੀ ਦੀ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਹੈ।
ਇਨਸਾਨੀਅਤ ਮੱਥੇ ਕਲੰਕ! ਬਜ਼ੁਰਗ ਨੇ ਮਦਦ ਕਰਨ ਆਈ 8 ਸਾਲਾ ਬੱਚੀ ਨਾਲ ਟੱਪੀਆਂ ਹੱਦਾਂ
NEXT STORY