ਫਰੀਦਕੋਟ (ਰਾਜਨ) : ਦੇਸ਼ ਦੀ ਸੁਰੱਖਿਆ ਨਾਲ ਜੁੜੀਆਂ ਗੁਪਤ ਸੂਚਨਾਵਾਂ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐੱਸ.ਆਈ. ਅਤੇ ਪਾਕਿਸਤਾਨੀ ਫ਼ੌਜ ਤੱਕ ਪਹੁੰਚਾਉਣ ਦੇ ਗੰਭੀਰ ਦੋਸ਼ਾਂ ਹੇਠ ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਫਾਜ਼ਿਲਕਾ ਵੱਲੋਂ ਫਰੀਦਕੋਟ ਦੀ ਇਕ ਮਹਿਲਾ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਨਾਮਜ਼ਦ ਵਿਅਕਤੀਆਂ ਵਿਚ ਦੋ ਫ਼ੌਜੀ ਮੁਲਾਜ਼ਮ ਵੀ ਸ਼ਾਮਲ ਹਨ, ਜਿਨ੍ਹਾਂ ਦੇ ਭਾਰਤ-ਚੀਨ ਸਰਹੱਦ ’ਤੇ ਤਾਇਨਾਤ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਰਿਕਾਰਡ ਅਨੁਸਾਰ ਇਸ ਸਬੰਧੀ 8 ਅਕਤੂਬਰ 2026 ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਫਾਜ਼ਿਲਕਾ ਵਿਖੇ ਐੱਫ.ਆਈ.ਆਰ. ਨੰਬਰ 0024 ਦਰਜ ਕੀਤੀ ਗਈ ਹੈ। ਇਹ ਮੁਕੱਦਮਾ ਸਰਕਾਰੀ ਭੇਤ ਗੁਪਤ ਰੱਖਣ ਸਬੰਧੀ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ ਪੁਲਸ ਅਫ਼ਸਰ ਗ੍ਰਿਫ਼ਤਾਰ
ਦਰਜ ਮੁਕੱਦਮੇ ਅਨੁਸਾਰ ਮੁਲਜ਼ਮਾਂ ’ਤੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐੱਸ.ਆਈ. ਅਤੇ ਪਾਕਿਸਤਾਨੀ ਫ਼ੌਜ ਨਾਲ ਕਥਿਤ ਸੰਪਰਕ ਰੱਖਣ ਅਤੇ ਦੇਸ਼ ਦੀ ਸੁਰੱਖਿਆ ਨਾਲ ਸਬੰਧਤ ਗੁਪਤ ਜਾਣਕਾਰੀਆਂ ਸਾਂਝੀਆਂ ਕਰਨ ਦੇ ਦੋਸ਼ ਹਨ। ਜਾਂਚ ਏਜੰਸੀ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਥਿਤ ਤੌਰ ’ਤੇ ਕਿਹੜੀਆਂ ਗੁਪਤ ਸੂਚਨਾਵਾਂ ਸਾਂਝੀਆਂ ਕੀਤੀਆਂ ਗਈਆਂ ਅਤੇ ਇਸ ਪਿੱਛੇ ਹੋਰ ਕੌਣ-ਕੌਣ ਸ਼ਾਮਲ ਹੋ ਸਕਦਾ ਹੈ। ਮੁਕੱਦਮੇ ਵਿਚ ਭਾਰਤੀ ਫ਼ੌਜ ਨਾਲ ਸਬੰਧਤ ਮੁਲਾਜ਼ਮਾਂ ਦੇ ਨਾਮ ਆਉਣ ਕਾਰਨ ਮਾਮਲੇ ਨੂੰ ਦੇਸ਼ ਦੀ ਸੁਰੱਖਿਆ ਦੇ ਨਜ਼ਰੀਏ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਮੁਲਜ਼ਮਾਂ ਖ਼ਿਲਾਫ਼ ਲੱਗੇ ਦੋਸ਼ਾਂ ਦੀ ਅੰਤਿਮ ਪੁਸ਼ਟੀ ਜਾਂਚ ਅਤੇ ਅਦਾਲਤੀ ਕਾਰਵਾਈ ਤੋਂ ਬਾਅਦ ਹੀ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ ਰੂਮ
NEXT STORY