Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    9:10:19 PM

  • punjab congress notice

    ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ...

  • big incident in punjab

    ਪੰਜਾਬ 'ਚ ਭਿਆਨਕ ਹਾਦਸਾ! ਡਿਊਟੀ ਦੌਰਾਨ ਤਿੰਨ...

  • big news voter list after sir

    SIR ਮਗਰੋਂ ਵੋਟਰ ਸੂਚੀ 'ਚੋਂ ਨਾਂ ਕੱਟੇ ਜਾਣ...

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Patiala News
  • Patiala
  • ਕਾਂਗਰਸ ਦੇ ਦੋ ਘਾਗ ਸਿਆਸਤਦਾਨਾਂ 'ਚ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਸੰਭਾਲਣਗੇ ਪਾਰਟੀ ਦਾ ਗੜ੍ਹ

PATIALA News Punjabi(ਪਟਿਆਲਾ)

ਕਾਂਗਰਸ ਦੇ ਦੋ ਘਾਗ ਸਿਆਸਤਦਾਨਾਂ 'ਚ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਸੰਭਾਲਣਗੇ ਪਾਰਟੀ ਦਾ ਗੜ੍ਹ

  • Updated: 02 Mar, 2023 11:30 AM
Patiala
secret meeting between two politicians of the congress
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਰਾਜੇਸ਼ ਪੰਜੌਲਾ) : ਸਾਬਕਾ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਤੋਂ ਬਾਅਦ ਕੈਪਟਨ ਪੀੜਤ ਦਿੱਗਜ ਕਾਂਗਰਸੀ ਆਗੂਆਂ ਨੇ ਜ਼ਿਲ੍ਹਾ ਪਟਿਆਲਾ ’ਚ ਨਵੇਂ ਰਾਜਨੀਤਕ ਸਮੀਕਰਨ ਬਣਾਉਣ ਲਈ ਕਮਰਕੱਸੇ ਕਸ ਲਏ ਹਨ। ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਭੀਸ਼ਮ-ਪਿਤਾਮਾ ਮੰਨੇ ਜਾਣ ਵਾਲੇ ਸਾਬਕਾ ਖ਼ਜ਼ਾਨਾ ਮੰਤਰੀ ਲਾਲ ਸਿੰਘ ਨੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਪਟਿਆਲਾ ਸਥਿਤ ਨਿਵਾਸ ਸਥਾਨ ‘ਸੇਵਾ ਸਦਨ’ ਵਿਖੇ ਪਹੁੰਚ ਕੇ ਗੁਪਤ ਮੀਟਿੰਗ ਕੀਤੀ। ਦੋਵੇਂ ਆਗੂ ਲਗਭਗ 3 ਘੰਟੇ ਇਕੱਠੇ ਰਹੇ ਅਤੇ ਨਵੇਂ ਰਾਜਨੀਤਕ ਸਮੀਕਰਨਾਂ ’ਤੇ ਚਰਚਾ ਕੀਤੀ। 

ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਕੈ. ਅਮਰਿੰਦਰ ਸਿੰਘ ਦੇ ਭਾਜਪਾ ’ਚ ਜਾਣ ਤੋਂ ਬਾਅਦ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਟਿਆਲਾ ਦੀ ਐੱਮ ਪੀ. ਅਤੇ ਕੈ. ਅਮਰਿੰਦਰ ਸਿੰਘ ਦੀ ਧਰਮ ਪਤਨੀ ਮਹਾਰਾਣੀ ਪ੍ਰਨੀਤ ਕੌਰ ਭਾਜਪਾ ’ਚ ਜਾ ਸਕਦੇ ਹਨ ਅਤੇ ਉਹ ਭਾਜਪਾ ਦੀ ਟਿਕਟ ’ਤੇ ਲੋਕ ਸਭਾ ਚੋਣ ਲੜ ਸਕਦੇ ਹਨ। ਅਜਿਹੇ ’ਚ ਪਟਿਆਲਾ ਦੇ ਕਾਂਗਰਸ ਦੇ ਗੜ੍ਹ ਨੂੰ ਬਚਾਉਣ ਲਈ ਲਾਲ ਸਿੰਘ ਨੇ ਕਮਾਂਡ ਸੰਭਾਲ ਲਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੋਰ ਸਖ਼ਤ ਹੋਵੇਗੀ ਕਾਨੂੰਨ-ਵਿਵਸਥਾ, ਡੀ. ਜੀ. ਪੀ. ਨੇ ਉੱਚ ਪੁਲਸ ਅਧਿਕਾਰੀਆਂ ਨੂੰ ਅਲਾਟ ਕੀਤੇ ਜ਼ਿਲ੍ਹੇ

ਕੈਪਟਨ ਨੂੰ ਕਾਂਗਰਸ 'ਚ ਲਿਆਏ ਸਨ ਦੋਵੇਂ ਆਗੂ 

ਲਾਲ ਸਿੰਘ ਅਤੇ ਬੀਰ ਦਵਿੰਦਰ ਸਿੰਘ ਦੋਵੇਂ ਉਹ ਆਗੂ ਹਨ, ਜੋ 1998 ਵਿਚ ਕੈ. ਅਮਰਿੰਦਰ ਸਿੰਘ ਨੂੰ ਕਾਂਗਰਸ ’ਚ ਲੈ ਕੇ ਆਏ ਸਨ ਅਤੇ ਉਨ੍ਹਾਂ ਨੇ ਹੀ ਕੈਪਟਨ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ’ਚ ਅਹਿਮ ਰੋਲ ਅਦਾ ਕੀਤਾ ਸੀ। 2002 ਵਿਚ ਕੈ. ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾਉਣ ’ਚ ਵੀ ਇਨ੍ਹਾਂ ਦਾ ਅਹਿਮ ਯੋਗਦਾਨ ਸੀ। 2002 ਤੋਂ 2007 ਵਾਲੀ ਸਰਕਾਰ ’ਚ ਬੀਰ ਦਵਿੰਦਰ ਸਿੰਘ ਨੂੰ ਕੈਬਨਿਟ ਮੰਤਰੀ ਬਣਾਉਣ ਦੀ ਬਜਾਏ ਉਨ੍ਹਾਂ ਨੂੰ ਡਿਪਟੀ ਸਪੀਕਰ ਲਾ ਕੇ ਖੁੱਡੇ ਲਾਈਨ ਲਾਇਆ ਗਿਆ ਸੀ। ਉਸ ਸਮੇਂ ਹੀ ਕੈ. ਅਮਰਿੰਦਰ ਸਿੰਘ ਅਤੇ ਬੀਰ ਦਵਿੰਦਰ ਸਿੰਘ ’ਚ ਜੰਗ ਸ਼ੁਰੂ ਹੋ ਗਈ ਸੀ, ਜੋ ਕਿ ਅੱਜ ਤੱਕ ਜਾਰੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੋਰ ਸਖ਼ਤ ਹੋਵੇਗੀ ਕਾਨੂੰਨ-ਵਿਵਸਥਾ, ਡੀ. ਜੀ. ਪੀ. ਨੇ ਉੱਚ ਪੁਲਸ ਅਧਿਕਾਰੀਆਂ ਨੂੰ ਅਲਾਟ ਕੀਤੇ ਜ਼ਿਲ੍ਹੇ

2017 ਦੀਆਂ ਵਿਧਾਨ ਸਭਾ ਚੋਣਾਂ

2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕੈ. ਅਮਰਿੰਦਰ ਸਿੰਘ ਨੇ ਲਾਲ ਸਿੰਘ ਦੀ ਟਿਕਟ ਕਟਵਾ ਕੇ ਉਨ੍ਹਾਂ ਨੂੰ ਵੀ ਵੱਡਾ ਰਾਜਨੀਤਕ ਨੁਕਸਾਨ ਪਹੁੰਚਾਇਆ ਸੀ ਕਿਉਂਕਿ ਜੇਕਰ 2017 ’ਚ ਲਾਲ ਸਿੰਘ ਵਿਧਾਨ ਸਭਾ ਚੋਣ ਲਡ਼ਦੇ ਤਾਂ ਕੈ. ਅਮਰਿੰਦਰ ਸਿੰਘ ਦੀ ਮੁੱਖ ਮੰਤਰੀ ਦੀ ਕੁਰਸੀ ਨੂੰ ਖ਼ਤਰਾ ਪੈਦਾ ਹੋ ਸਕਦਾ ਸੀ। ਇਸ ਲਈ ਲਾਲ ਸਿੰਘ ਨੂੰ ਦੂਰ ਰੱਖਿਆ ਗਿਆ ਅਤੇ ਲਗਾਤਾਰ 5 ਸਾਲ ਕਾਂਗਰਸ ਸਰਕਾਰ ਹੋਣ ਦੇ ਬਾਵਜੂਦ ਵੀ ਲਾਲ ਸਿੰਘ ਦੀ ਪਟਿਆਲਾ ਜ਼ਿਲ੍ਹੇ ’ਚ ਬਿਲਕੁੱਲ ਨਹੀਂ ਚੱਲਣ ਦਿੱਤੀ।

ਇਹ ਵੀ ਪੜ੍ਹੋ : ਸੈਲਾਨੀਆਂ ਲਈ ਖ਼ੁਸ਼ਖ਼ਬਰੀ, ਇਹ ਦੇਸ਼ ਘੁੰਮਣ ਆਉਣ ਵਾਲਿਆਂ ਨੂੰ ਖ਼ਰਚੇ-ਪਾਣੀ ਵਜੋਂ ਦੇਵੇਗਾ 13 ਤੋਂ 54 ਹਜ਼ਾਰ ਰੁਪਏ

ਕੈਪਟਨ ਪਰਿਵਾਰ ਨੂੰ ਰੋਕਣ ਦੀ ਕੋਸ਼ਿਸ਼

ਕਾਂਗਰਸ ਦੇ ਇਨ੍ਹਾਂ ਦੋਵੇਂ ਦਿੱਗਜ ਆਗੂਆਂ ਨੂੰ ਕੈ. ਅਮਰਿੰਦਰ ਸਿੰਘ ਨੇ ਬਹੁਤ ਵੱਡਾ ਰਾਜਨੀਤਕ ਨੁਕਸਾਨ ਪਹੁੰਚਾਇਆ ਸੀ। ਹੁਣ ਨਵੇਂ ਰਾਜਨੀਤਕ ਸਮੀਕਰਨਾਂ ’ਚ ਦੋਵੇਂ ਆਗੂ ਸ਼ਾਇਦ ਇਕਜੁੱਟ ਹੋ ਗਏ ਹਨ। ਦੋਵਾਂ ਦਾ ਯਤਨ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਵਿਚ ਕੈ. ਅਮਰਿੰਦਰ ਸਿੰਘ ਦੇ ਪਰਿਵਾਰ ਨੂੰ ਇਸ ਵਾਰ ਲੋਕ ਸਭਾ ’ਚ ਜਾਣ ਦਾ ਮੌਕਾ ਨਾ ਮਿਲੇ। 1998 ਤੋਂ 2022 ਤੱਕ ਕੈ. ਅਮਰਿੰਦਰ ਸਿੰਘ ਦਾ ਇਕ ਛਤਰ ਰਾਜ ਰਿਹਾ ਹੈ, ਜਿਸ ਕਰ ਕੇ ਪਟਿਆਲਾ ’ਚ ਕਾਂਗਰਸੀ ਲੀਡਰਸ਼ਿਪ ਕਮਜ਼ੋਰ ਹੋ ਗਈ ਸੀ। ਹੁਣ ਇਹ ਦਿੱਗਜ ਆਗੂ ਇਕਜੁਟ ਹੋ ਕੇ ਜ਼ਿਲ੍ਹੇ ’ਚ ਕਾਂਗਰਸ ਨੂੰ ਮਜ਼ਬੂਤ ਕਰਨ ਦੀ ਰਣਨੀਤੀ ’ਤੇ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ :  'ਸਕੂਲ ਆਫ ਐਮੀਨੈਂਸ' 'ਚ 9ਵੀਂ ਤੇ 11ਵੀਂ ਕਲਾਸ 'ਚ ਦਾਖ਼ਲੇ ਲਈ ਪੋਰਟਲ ਲਾਂਚ, ਇਸ ਦਿਨ ਹੋਵੇਗੀ ਪ੍ਰੀਖਿਆ

ਨਵਜੋਤ ਸਿੰਘ ਸਿੱਧੂ 'ਤੇ ਟੇਕ

ਲਾਲ ਸਿੰਘ ਲਗਾਤਾਰ ਨਵਜੋਤ ਸਿੰਘ ਸਿੱਧੂ ਨੂੰ ਪ੍ਰਮੋਟ ਕਰ ਰਹੇ ਹਨ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਨਵਜੋਤ ਸਿੰਘ ਸਿੱਧੂ ਹੀ ਕਾਂਗਰਸ ਪਾਰਟੀ ਨੂੰ ਫਿਰ ਤੋਂ ਖੜ੍ਹਾ ਕਰ ਸਕਦੇ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਤਕਾਲੀਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਬੀਰ ਦਵਿੰਦਰ ਸਿੰਘ ਦੇ ਨਿਵਾਸ ਸਥਾਨ ’ਤੇ ਆਏ ਸਨ ਪਰ ਉਸ ਸਮੇਂ ਬੀਰ ਦਵਿੰਦਰ ਸਿੰਘ ਦੀ ਬਾਈਪਾਸ ਸਰਜਰੀ ਹੋਈ ਸੀ, ਜਿਸ ਕਰ ਕੇ ਇਕ ਸਾਲ ਤੱਕ ਉਨ੍ਹਾਂ ਨੂੰ ਬੈੱਡ ਰੈਸਟ ਕਰਨ ਲਈ ਕਿਹਾ ਗਿਆ ਸੀ। ਸ਼ਾਇਦ ਇਹੀ ਕਾਰਨ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਉਹ ਦੂਰ ਰਹੇ ਜਦੋਂ ਕਿ ਚਰਨਜੀਤ ਸਿੰਘ ਚੰਨੀ ਚਾਹੁੰਦੇ ਸਨ ਕਿ ਬੀਰ ਦਵਿੰਦਰ ਸਿੰਘ ਖਰੜ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜਨ।

ਹੁਣ ਇਨ੍ਹਾਂ ਦੋਵੇਂ ਆਗੂਆਂ ਦੀ ਬੰਦ ਕਮਰਾ ਮੀਟਿੰਗ ਨੇ ਪਟਿਆਲਾ ਦੀ ਕਾਂਗਰਸੀ ਰਾਜਨੀਤੀ ’ਚ ਇਕ ਨਵੀਂ ਚਰਚਾ ਛੇੜ ਦਿੱਤੀ ਹੈ। ਬੀਰ ਦਵਿੰਦਰ ਸਿੰਘ ਅਤੇ ਲਾਲ ਸਿੰਘ ਦੋਵੇਂ ਹੀ ਘਾਗ ਸਿਆਸਤਦਾਨ ਹਨ ਅਤੇ ਉਨ੍ਹਾਂ ਨੂੰ ਰਾਜਨੀਤੀ ਦਾ ਚਾਣਕਿਆ ਕਿਹਾ ਜਾਂਦਾ ਹੈ। ਦੋਵਾਂ ਦੀ ਇਹ ਮੀਟਿੰਗ ਪੰਜਾਬ ਕਾਂਗਰਸ ਅਤੇ ਆਉਣ ਵਾਲੀ 2024 ਦੀਆਂ ਲੋਕ ਸਭਾ ਚੋਣਾਂ ’ਚ ਕੀ ਰੰਗ ਦਿਖਾਏਗੀ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Congress
  • Lal Singh
  • Bir Davinder Singh
  • secret meeting
  • ਕਾਂਗਰਸ
  • ਲਾਲ ਸਿੰਘ
  • ਬੀਰ ਦਵਿੰਦਰ ਸਿੰਘ
  • ਗੁਪਤ ਮੀਟਿੰਗ

...ਤਾਂ ਇਸ ਲਈ ਕੀਤਾ ਗਿਆ ਪੰਜਾਬੀ ਯੂਨੀਵਰਸਿਟੀ ’ਚ ਨਵਜੋਤ ਦਾ ਕਤਲ, ਸਾਹਮਣੇ ਆਇਆ ਪੂਰਾ ਸੱਚ

NEXT STORY

Stories You May Like

  • hdfc bank accused of leaking confidential information  2 senior
    HDFC ਬੈਂਕ 'ਤੇ ਗੁਪਤ ਜਾਣਕਾਰੀ ਲੀਕ ਕਰਨ ਦਾ ਦੋਸ਼, ਦੋ ਸੀਨੀਅਰ ਅਧਿਕਾਰੀ ਜਾਂਚ ਅਧੀਨ
  • punjab congress devises strategy for 2027 elections
    2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਘੜੀ ਰਣਨੀਤੀ, 31 ਅਕਤੂਬਰ ਨੂੰ ਚੰਡੀਗੜ੍ਹ 'ਚ ਹੋਵੇਗੀ ਅਹਿਮ ਮੀਟਿੰਗ
  • venugopal s meeting with the punjab congress leadership begins
    ਪੰਜਾਬ ਕਾਂਗਰਸ ਲੀਡਰਸ਼ਿਪ ਨਾਲ ਵੇਣੂਗੋਪਾਲ ਦੀ ਮੀਟਿੰਗ ਸ਼ੁਰੂ, ਬੋਲੇ-ਪੰਜਾਬ ਦੇ ਲੋਕ ਚਾਹੁੰਦੇ ਨੇ ਬਦਲਾਅ
  • bc  conservative party candidate promises
    ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਵੱਲੋਂ ਨਵੀਂ ਛੁੱਟੀ ਐਲਾਨਣ ਦਾ ਵਾਅਦਾ
  • punjab congress meeting
    ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦਾ ਵੱਡਾ ਬਿਆਨ
  • akali dal waris punjab has expelled five leaders from the party
    Big Breaking : ਅਕਾਲੀ ਦਲ ਵਾਰਸ ਪੰਜਾਬ ਦੇ ਨੇ ਪੰਜ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
  • kewal singh dhillon met with the bjp nitin navin
    ਕੇਵਲ ਸਿੰਘ ਢਿੱਲੋਂ ਨੇ ਭਾਜਪਾ ਦੇ ਨਿਤਿਨ ਨਵੀਨ ਨਾਲ ਕੀਤੀ ਮੁਲਾਕਾਤ, ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਹੋਈ ਚਰਚਾ
  • after cm vijay  another prominent actor is set to enter the political arena
    CM ਵਿਜੇ ਮਗਰੋਂ ਸਿਆਸੀ ਮੈਦਾਨ 'ਚ ਉਤਰੇਗਾ ਇਕ ਹੋਰ ਦਿੱਗਜ ਅਦਾਕਾਰ ! ਛਿੜੀ ਨਵੀਂ ਚਰਚਾ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪਟਿਆਲਾ ਦੀਆਂ ਖਬਰਾਂ
    • man deadbody found
      ਪੁਲਸ ਨੂੰ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • punjab to bihar  double decker bus overturned
      ਗੰਗਾ ਐਕਸਪ੍ਰੈਸਵੇਅ 'ਤੇ ਪਲਟੀ ਪੰਜਾਬ ਤੋਂ ਬਿਹਾਰ ਜਾ ਰਹੀ ਡਬਲ ਡੈਕਰ ਬੱਸ, 20...
    • cia staff sirhind
      ਸੀ.ਆਈ.ਏ. ਸਟਾਫ਼ ਸਰਹਿੰਦ ਵੱਲੋਂ 500 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • medical store video
      ਮੈਡੀਕਲ ਸਟੋਰ 'ਤੇ ਲੱਗੇ ਨਸ਼ੀਲੀਆਂ ਗੋਲੀਆਂ ਵੇਚਣ ਦੇ ਦੋਸ਼! ਵੀਡੀਓ ਵਾਇਰਲ ਹੋਣ...
    • punjab elections notification supreme court
      ਪੰਜਾਬ 'ਚ ਵੱਜਿਆ ਚੋਣ ਬਿਗੁਲ, ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਪਟਿਆਲਾ...
    • punjabi property dealer dies under suspicious circumstances
      ਪੰਜਾਬੀ ਪ੍ਰਾਪਰਟੀ ਡੀਲਰ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ ! ਦੇਹਰਾਦੂਨ 'ਚ ਮਿਲੀ ਲਾਸ਼
    • shiromani akali dal assembly elections
      ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, 2 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
    • firing in sirhind
      ਸਰਹਿੰਦ ਜੀ.ਟੀ. ਰੋਡ ’ਤੇ ਦੁਕਾਨ ਬਾਹਰ ਖੜ੍ਹੀ ਬਲੈਰੋ ਗੱਡੀ ’ਤੇ ਚੱਲੀਆਂ ਗੋਲੀਆਂ
    • excise department team inspected dhabas and stores
      ਆਬਾਕਾਰੀ ਵਿਭਾਗ ਦੀ ਟੀਮ ਨੇ ਢਾਬਿਆਂ ਅਤੇ ਸਟੋਰਾਂ ਦੀ ਕੀਤੀ ਜਾਂਚ
    • big news regarding the shambhu railway blast case
      ਸ਼ੰਭੂ ਰੇਲਵੇ ਬਲਾਸਟ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, NIA ਦੀ 6 ਮੁਲਜ਼ਮਾਂ ਖ਼ਿਲਾਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +