ਰੂਪਨਗਰ/ਮੋਗਾ (ਤ੍ਰਿਪਾਠੀ, ਵਿਜੇ,ਗੋਪੀ ਰਾਊਕੇ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ 11 ਅਗਸਤ ਤੋਂ 9 ਸਤੰਬਰ 2023 ਤੱਕ ਸਵੇਰ ਦੇ ਸੈਸ਼ਨ ਵਿਚ ਸਵੇਰੇ 10 ਤੋਂ ਦੁਪਹਿਰ 1:15 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ਵਿਚ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੋਗਾ ਅਤੇ ਨਵਾਂਸ਼ਹਿਰ ਵਿੱਚ ਧਾਰਾ 144 ਲਗਾਈ ਗਈ ਹੈ ਤਾਂ ਜੋ ਪ੍ਰੀਖਿਆਵਾਂ ਦਾ ਕਾਰਜ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਇਹ ਵੀ ਪੜ੍ਹੋ : ਯਾਤਰੀਆਂ ਲਈ ਅਹਿਮ ਖ਼ਬਰ, 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਅਗਸਤ/ਸਤੰਬਰ 2023 ਦੀ ਅਨੁਪੂਰਕ/ਰੀ -ਅਪੀਅਰ ਦੀਆਂ ਪ੍ਰੀਖਿਆਵਾਂ ਦੇ ਸੁਚੱਜੇ ਸੰਚਾਲਣ ਲਈ ਜ਼ਿਲ੍ਹੇ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਗਾਉਣ ਦੀ ਲੋੜ ਮਹਿਸੂਸ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਕਾਇਮ ਰਹੇ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਪਰੀਖਿਆਂ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਧਾਰਾ 144 ਤਹਿਤ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।
ਇਹ ਵੀ ਪੜ੍ਹੋ : ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ
ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ਼ 'ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ 'ਤੇ ਲਾਗੂ ਹੋਵੇਗੀ, ਜਿਨ੍ਹਾਂ ਦਾ ਪਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆਂ 11 ਅਗਸਤ ਤੋਂ 06 ਸਤੰਬਰ ਤੱਕ ਸਥਾਪਿਤ ਕੀਤੇ ਪਰੀਖਿਆ ਕੇਂਦਰ ਸਰਕਾਰੀ ਸ.ਸ. ਸਕੂਲ ਸ੍ਰੀ ਅਨੰਦਪੁਰ ਸਾਹਿਬ (ਲੜਕੀਆਂ), ਸ.ਸ.ਸ.ਸਕੂਲ ਰੂਪਨਗਰ (ਲੜਕੀਆਂ), ਸ.ਸ.ਸ.ਸਕੂਲ ਸ੍ਰੀ ਚਮਕੌਰ ਸਾਹਿਬ (ਲੜਕੀਆਂ) ਅਤੇ ਸ.ਸ.ਸ.ਸਕੂਲ (ਲੜਕੇ) ਨੰਗਲ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵਗੀ ਤਾਂ ਜੋ ਪ੍ਰੀਖਿਆ ਦਾ ਕਾਰਜ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਹ ਹੁਕਮ 11 ਅਗਸਤ ਤੋਂ 06 ਸਤੰਬਰ ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ਗੁਰੂ ਨਗਰੀ ਅੰਮ੍ਰਿਤਸਰ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ, ਲੋਕਾਂ ਲਈ ਹਦਾਇਤਾਂ ਜਾਰੀ
ਉਧਰ ਜ਼ਿਲ੍ਹਾ ਮੋਗਾ ਵਿਚ ਇਨ੍ਹਾਂ ਪ੍ਰੀਖਿਆਵਾਂ ਲਈ 4 ਪ੍ਰੀਖਿਆ ਕੇਂਦਰ ਤਹਿਸੀਲ ਪੱਧਰ ਉੱਪਰ ਬਣਾਏ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਨੂੰ ਪਾਰਦਰਸ਼ੀ ਅਤੇ ਅਮਨ ਕਾਨੂੰਨ ਦੀ ਸਥਿਤੀ ਨਾਲ ਨੇਪਰੇ ਚਾੜਨ ਲਈ ਧਾਰਾ 144 ਸੀ. ਆਰ. ਪੀ. ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਪ੍ਰੀਖਿਆ ਕੇਂਦਰਾਂ ਦੇ ਆਸ ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ਼ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ, ਇਹ ਹੁਕਮ 11 ਅਗਸਤ ਤੋਂ 6 ਸਤੰਬਰ, 2023 ਦੁਪਹਿਰ 1:15 ਵਜੇ ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ਪਿੰਡਾਂ ਲਈ ਬਣਾਈ ਇਹ ਖ਼ਾਸ ਯੋਜਨਾ ਬੁਰੀ ਤਰ੍ਹਾਂ ਹੋਈ ਫ਼ੇਲ੍ਹ, ਵੱਡਾ ਫ਼ੈਸਲਾ ਲੈਣ ਦੀ ਰੌਂਅ 'ਚ ਮਾਨ ਸਰਕਾਰ
ਜ਼ਿਕਰਯੋਗ ਹੈ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ ਵਿਖੇ ਇਹ ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।
ਇਹ ਵੀ ਪੜ੍ਹੋ : ਮਿਲਣ ਦਾ ਲਾਰਾ ਲਾ ਕੇ ਨਾ ਆਈ ਪ੍ਰੇਮਿਕਾ, ਤਹਿਸ਼ 'ਚ ਆਏ ਪ੍ਰੇਮੀ ਨੇ ਦਿੱਤਾ ਨਾ ਭੁੱਲਣਵਾਲਾ ਦੁੱਖ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਖੜਾ ਡੈਮ ਦੀ ਗੈਲਰੀ 'ਚ ਬਰਸਾਤੀ ਪਾਣੀ ਵੜਨ ਕਾਰਨ ਮਚੀ ਹਫੜਾ-ਦਫੜੀ
NEXT STORY