ਚੰਡੀਗੜ੍ਹ (ਰਾਜਿੰਦਰ) : ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਵੱਲੋਂ ਸ਼ਹਿਰ 'ਚ ਧਾਰਾ-144 ਲਾਗੂ ਕੀਤੀ ਗਈ ਹੈ। ਇਸ ਦੇ ਨਾਲ ਹੀ ਧਰਨੇ-ਪ੍ਰਦਰਸ਼ਨਾਂ 'ਤੇ ਰੋਕ ਲਾ ਦਿੱਤੀ ਗਈ ਹੈ, ਜਿਸ ਤਹਿਤ ਸ਼ਹਿਰ ਦੀਆਂ ਜਨਤਕ ਥਾਵਾਂ 'ਤੇ ਕੋਈ ਵੀ ਸੰਗਠਨ ਜਾਂ ਯੂਨੀਅਨ ਧਰਨੇ-ਪ੍ਰਦਰਸ਼ਨ ਨਹੀਂ ਕਰ ਸਕੇਗੀ।
ਇਹ ਵੀ ਪੜ੍ਹੋ : ਗਰੀਬ ਪਰਿਵਾਰ 'ਤੇ ਆਫ਼ਤ ਬਣ ਕੇ ਵਰ੍ਹਿਆ ਮੀਂਹ, ਛੱਤ ਡਿਗਣ ਕਾਰਨ ਇਕੱਠੇ 4 ਜੀਆਂ ਦੀ ਮੌਤ (ਤਸਵੀਰਾਂ)
ਪ੍ਰਦਰਸ਼ਨ, ਰੈਲੀਆਂ ਅਤੇ ਧਰਨਿਆਂ ਲਈ ਪ੍ਰਸ਼ਾਸਨ ਨੇ ਸੈਕਟਰ-25 ਰੈਲੀ ਗਰਾਊਂਡ ਦੀ ਥਾਂ ਤੈਅ ਕੀਤੀ ਹੈ। ਇੱਥੇ ਵੀ ਪ੍ਰਦਰਸ਼ਨ ਤੋਂ ਪਹਿਲਾਂ ਇਜਾਜ਼ਤ ਲੈਣੀ ਜ਼ਰੂਰੀ ਹੋਵੇਗੀ। ਧਾਰਾ-144 ਤਹਿਤ 5 ਜਾਂ ਇਸ ਤੋਂ ਜ਼ਿਆਦਾ ਲੋਕ ਜੇਕਰ ਸ਼ਹਿਰ ਦੀਆਂ ਜਨਤਕ ਥਾਵਾਂ 'ਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਦੇ ਹਨ ਤਾਂ ਉਨ੍ਹਾਂ 'ਤੇ ਧਾਰਾ-144 ਦੇ ਉਲੰਘਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਨਜ਼ਦੀਕ ਹੋਣ ਦੇ ਬਾਵਜੂਦ ਵੀ ਬੇਹੱਦ ਦੂਰ ਰਹੇ 'ਕੈਪਟਨ-ਸਿੱਧੂ', ਨਾ ਵਧਾਈ ਨਾ ਮਠਿਆਈ
ਦੱਸਣਯੋਗ ਹੈ ਕਿ ਪ੍ਰਸ਼ਾਸਨ ਨੂੰ ਇਹ ਸੂਚਨਾਵਾਂ ਮਿਲ ਰਹੀਆਂ ਸਨ ਕਿ ਕੁੱਝ ਲੋਕ ਸ਼ਹਿਰ 'ਚ ਧਰਨੇ-ਪ੍ਰਦਰਸ਼ਨ ਕਰਕੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ, ਜਿਸ ਦੇ ਚੱਲਦਿਆਂ ਧਾਰਾ-144 ਲਾਗੂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਹੁਣ ਸੌਖੀ ਨਹੀਂ ਹੋਵੇਗੀ ਪੰਜਾਬ 'ਚ ਨਕਲੀ ਸ਼ਰਾਬ ਦੀ ਵਿਕਰੀ, ਸਰਕਾਰ ਲਾਗੂ ਕਰੇਗੀ ਇਹ ਪ੍ਰਣਾਲੀ
ਇਹ ਹੁਕਮ ਪੁਲਸ, ਪੈਰਾ ਮਿਲਟਰੀ ਅਤੇ ਸਰਕਾਰੀ ਮੁਲਾਜ਼ਮਾਂ 'ਤੇ ਕੰਮਕਾਜ ਦੌਰਾਨ ਲਾਗੂ ਨਹੀਂ ਹੋਣਗੇ। ਇਹ ਹੁਕਮ 19 ਜੁਲਾਈ ਤੋਂ ਲਾਗੂ ਹੋ ਗਏ ਹਨ ਅਤੇ 16 ਸੰਤਬਰ, 2021 ਤੱਕ ਪ੍ਰਭਾਵ 'ਚ ਰਹਿਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਵਜੋਤ ਸਿੱਧੂ ਨੂੰ ਪ੍ਰਧਾਨਗੀ ਮਿਲਣ ਤੋਂ ਬਾਅਦ ਐਕਸ਼ਨ ਮੂਡ ’ਚ ਕੈਪਟਨ, ਲਿਆ ਅਹਿਮ ਫ਼ੈਸਲਾ
NEXT STORY