ਜਲੰਧਰ (ਪੁਨੀਤ)-ਤਿਉਹਾਰੀ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦੀ ਆਵਾਜਾਈ ਵਧਦੀ ਹੋਈ ਨਜ਼ਰ ਆ ਰਹੀ ਹੈ। ਇਸੇ ਨੂੰ ਦੇਖਦੇ ਹੋਏ ਜੀ. ਆਰ. ਪੀ. ਅਤੇ ਆਰ. ਪੀ. ਐੱਫ. ਵੱਲੋਂ ਸਿਟੀ ਰੇਲਵੇ ਸਟੇਸ਼ਨ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਦੇ ਹੋਏ ਡੂੰਘੀ ਚੈਕਿੰਗ ਮੁਹਿੰਮ ਚਲਾਈ ਗਈ। ਡੌਗ ਸਕੁਐਡ ਦੀ ਮਦਦ ਨਾਲ ਸਟੇਸ਼ਨ ਕੰਪਲੈਕਸ, ਪਲੇਟਫਾਰਮਾਂ ਅਤੇ ਯਾਤਰੀਆਂ ਦੇ ਸਾਮਾਨ ਦੀ ਜਾਂਚ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਸਟੇਸ਼ਨ ’ਤੇ ਸੁਰੱਖਿਆ ਵਿਵਸਥਾ ਬਣਾਏ ਰੱਖਣਾ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ’ਤੇ ਨਜ਼ਰ ਰੱਖਣਾ ਰਿਹਾ।
ਇਹ ਵੀ ਪੜ੍ਹੋ : ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
ਜੀ. ਆਰ. ਪੀ. ਦੇ ਐੱਸ. ਐੱਚ. ਓ. ਇੰਸਪੈਕਟਰ ਬਲਵੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਕੀਤੀ ਗਈ ਚੈਕਿੰਗ ਦੌਰਾਨ ਪੁਲਸ ਟੀਮ ਨੇ ਪਲੇਟਫਾਰਮਾਂ ’ਤੇ ਮੌਜੂਦ ਯਾਤਰੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਜਾਂਚ ਕੀਤੀ। ਡੌਗ ਸਕੁਐਡ ਦੀ ਮਦਦ ਨਾਲ ਸਟੇਸ਼ਨ ਦੇ ਵੱਖ-ਵੱਖ ਹਿੱਸਿਆਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਚੌਕਸੀ ਵਰਤੀ ਗਈ। ਚੈਕਿੰਗ ਮੁਹਿੰਮ ਦੌਰਾਨ ਯਾਤਰੀਆਂ ਨੂੰ ਸੁਰੱਖਿਆ ਸਬੰਧੀ ਹਦਾਇਤਾਂ ਵੀ ਦਿੱਤੀਆਂ ਗਈਆਂ। ਉਨ੍ਹਾਂ ਨੂੰ ਕਿਸੇ ਵੀ ਲਾਵਾਰਿਸ ਵਸਤੂ ਜਾਂ ਸ਼ੱਕੀ ਵਿਅਕਤੀ ਦੇ ਦਿਖਾਈ ਦੇਣ ’ਤੇ ਤੁਰੰਤ ਰੇਲਵੇ ਪੁਲਸ ਨੂੰ ਸੂਚਿਤ ਕਰਨ ਲਈ ਕਿਹਾ ਗਿਆ। ਤਿਉਹਾਰੀ ਸੀਜ਼ਨ ਵਿਚ ਭੀੜ-ਭੜੱਕੇ ਦੇ ਮੱਦੇਨਜ਼ਰ ਯਾਤਰੀਆਂ ਨੂੰ ਆਪਣੇ ਸਾਮਾਨ ਦੀ ਨਿਗਰਾਨੀ ਰੱਖਣ ਅਤੇ ਅਣਜਾਣ ਵਿਅਕਤੀਆਂ ਤੋਂ ਸੁਚੇਤ ਰਹਿਣ ਲਈ ਜਾਗਰੂਕ ਕੀਤਾ ਗਿਆ। ਜੀ. ਆਰ. ਪੀ. ਅਤੇ ਆਰ. ਪੀ. ਐੱਫ. ਵੱਲੋਂ ਸਟੇਸ਼ਨ ਕੰਪਲੈਕਸ ਵਿਚ ਸੁਰੱਖਿਆ ਵਿਵਸਥਾ ’ਤੇ ਨਜ਼ਰ ਰੱਖਣ ਅਤੇ ਯਾਤਰੀਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਇਹ ਚੈਕਿੰਗ ਮੁਹਿੰਮ ਚਲਾਈ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ ਜਵਾਨ ਨੇ ਪਹਿਲਾ ਕੀਤਾ ਪਤਨੀ ਦਾ ਕਤਲ, ਫਿਰ ਖੁਦ...
NEXT STORY