ਗੁਰਦਾਸਪੁਰ (ਵਿਨੋਦ)-ਜ਼ਿਲਾ ਪੁਲਸ ਗੁਰਦਾਸਪੁਰ ਦੇ ਅਧੀਨ ਪੈਂਦੇ ਸਿਟੀ ਪੁਲਸ ਸਟੇਸ਼ਨ ਦੇ ਬਾਹਰ ਹੋਏ ਗ੍ਰਨੇਡ ਹਮਲੇ ਤੋ ਬਾਅਦ ਐੱਸ.ਐੱਸ.ਪੀ ਆਦਿੱਤਯ ਵੱਲੋਂ ਜਿੱਥੇ ਸ਼ਹਿਰ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਸਖ਼ਤ ਕਰ ਦਿੱਤਾ ਹੈ, ਉੱਥੇ ਪੁਲਸ ਚੱਪੇ-ਚੱਪੇ ’ਤੇ ਮੁਸਤੈਦ ਹੈ ਅਤੇ ਨਾਕੇ ਲਾ ਕੇ ਵਾਹਨਾਂ ਦੀ ਜਾਂਚ ਕਰ ਰਹੀ ਹੈ। ਇਕ ਪਾਸੇ ਖੁਦ ਐੱਸ.ਐੱਸ.ਪੀ ਵੱਲੋਂ ਸ਼ਹਿਰ ਦੀ ਸੁਰੱਖਿਆ ਸਬੰਧੀ ਕਮਾਨ ਸੰਭਾਲੀ ਹੋਈ ਹੈ,ਉੱਥੇ ਹੀ ਦੂਜੇ ਪਾਸੇ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਵੀ ਹਾਈ ਅਲਰਟ ’ਤੇ ਹਨ। ਜ਼ਿਲਾ ਪੁਲਸ ਗੁਰਦਾਸਪੁਰ ਦੀ ਐਂਟੀ ਸਾਬੋਟੇਜ ਅਤੇ ਡੌਗ ਸਕੁਐਡ ਟੀਮ ਵੱਲੋਂ ਲਗਾਤਾਰ ਬੱਸ ਸਟੈਂਡ, ਰੇਲਵੇ ਸਟੇਸ਼ਨ, ਜਨਤਕ ਸਥਾਨਾਂ, ਸਰਕਾਰੀ ਦਫ਼ਤਰਾਂ ’ਚ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਕਿ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਭਿਆਨਕ ਹਾਦਸੇ ਨੇ ਲਈ ਜਾਨ, ਸੜਕ 'ਤੇ ਵਿੱਛੀਆਂ ਲਾਸ਼ਾਂ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਸ਼ਹਿਰ ਦੇ ਮੇਨ ਪੁਆਇੰਟਾਂ ’ਤੇ ਨਾਕਾਬੰਦੀ ਸਖ਼ਤ
ਜ਼ਿਲਾ ਪੁਲਸ ਗੁਰਦਾਸਪੁਰ ਵੱਲੋਂ ਜਿੱਥੇ ਸ਼ਹਿਰ ਦੇ ਮੇਨ ਪੁਆਇੰਟਾਂ ਜਿਵੇਂ ਬੱਬਰੀ ਬਾਈਪਾਸ ,ਬਰਿਆਰ ਬਾਈਪਾਸ ਸਮੇਤ ਸ਼ਹਿਰ ’ਚ ਐਂਟਰੀ ਕਰਨ ਵਾਲੇ ਪੁਆਇੰਟਾਂ ’ਤੇ ਪੁਲਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਸਖ਼ਤੀ ਦੇ ਨਾਲ ਹਰ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ’ਤੇ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਹਰ ਵਾਹਨ ਦੀ ਬਾਰੀਕੀ ਦੇ ਨਾਲ ਜਾਂਚ ਕਰਨ ਦੇ ਹੁਕਮ ਪੁਲਸ ਕਰਮਚਾਰੀਆਂ ਨੂੰ ਦਿੱਤੇ ਗਏ ਹਨ। ਜਦਕਿ ਖੁਦ ਐੱਸ.ਐੱਸ.ਪੀ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕਰ ਕੇ ਸੁਰੱਖਿਆ ਪ੍ਰਬੰਧਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ।ਇਸ ਚੈਕਿੰਗ ਦੌਰਾਨ ਸ਼ੱਕੀ ਵਾਹਨਾਂ ਤੇ ਸ਼ੱਕੀ ਵਿਅਕਤੀਆਂ ’ਤੇ ਨਜ਼ਰ ਰੱਖਣ ਦੇ ਆਦੇਸ ਿਦੱਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ: ਜ਼ਮੀਨ ਦੇ ਟੋਟੇ ਪਿੱਛੇ ਭਰਾ-ਭਰਾ ਹੀ ਬਣ ਗਏ ਵੈਰੀ, ਦੋ ਨੇ ਮਿਲ ਕੇ ਤੀਜੇ ਦਾ ਕਰ'ਤਾ ਕਤਲ
ਸ਼ਹਿਰ ਦੇ ਹਰ ਖੇਤਰ ਦੀ ਸੁਰੱਖਿਆ ਨੂੰ ਲੈ ਕੇ ਪੁਲਸ ਪੂਰੀ ਤਰ੍ਹਾਂ ਸਰਗਰਮ
ਜ਼ਿਲਾ ਪੁਲਸ ਗੁਰਦਾਸਪੁਰ ਸ਼ਹਿਰ ਦੇ ਹਰ ਖੇਤਰ ਦੀ ਸੁਰੱਖਿਆ ਨੂੰ ਲੈ ਕੇ ਤਰ੍ਹਾਂ ਸਰਗਰਮ ਦਿਖ ਰਹੀ ਹੈ। ਸ਼ਹਿਰ ਦੇ ਚੱਪੇ-ਚੱਪੇ ’ਤੇ ਨਾਕੇ ਲਾ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਿਸੇ ਵੀ ਸ਼ੱਕੀ ਵਿਅਕਤੀ ਨੂੰ ਵੇਖਦੇ ਹੀ ਤੁਰੰਤ ਉਸ ਨੂੰ ਜਾਂਚ ਲਈ ਹਿਰਾਸਤ ’ਚ ਲਿਆ ਜਾ ਰਿਹਾ ਹੈ। ਸ਼ਹਿਰ ਨੂੰ ਇਕ ਸੁਰੱਖਿਆ ਘੇਰੇ ’ਚ ਲਿਆ ਗਿਆ ਹੈ । ਸ਼ਹਿਰ ’ਚ ਪੀ.ਸੀ.ਆਰ ਮੁਲਾਜ਼ਮ, ਟੈ੍ਫਿਕ ਪੁਲਸ ਕਰਮਚਾਰੀਆਂ ਵੱਲੋਂ ਆਉਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਪੁਲਸ ਸਟੇਸ਼ਨ ਦੇ ਬਾਹਰ ਗ੍ਰੇਨੇਡ ਸੁੱਟਣ ਵਾਲਾ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ
ਐਂਟੀ ਸਾਬੋਟੇਜ ਅਤੇ ਡੌਗ ਸਕੁਐਡ ਟੀਮ ਵੱਲੋਂ ਚੈਕਿੰਗ ਜਾਰੀ
ਪੁਲਸ ਗੁਰਦਾਸਪੁਰ ਦੀ ਐਂਟੀ ਸਾਬੋਟੇਜ ਅਤੇ ਡੌਗ ਸਕੁਐਡ ਟੀਮ ਵੱਲੋਂ ਲਗਾਤਾਰ ਬੱਸ ਸਟੈਂਡ, ਰੇਲਵੇ ਸਟੇਸ਼ਨ, ਜਨਤਕ ਸਥਾਨਾਂ, ਧਾਰਮਿਕ ਸਥਾਨਾਂ ਦੇ ਬਾਹਰ ਚੈਕਿੰਗ ਅਭਿਆਨ ਚਲਾਇਆ ਜਾ ਿਰਹਾ ਹੈ। ਅੱਜ ਵੀ ਰੇਲਵੇ ਸਟੇਸ਼ਨ, ਬੱਸ ਸਟੈਂਡ ਤੇ ਟੀਮ ਵੱਲੋਂ ਬੱਸਾਂ ਦੀ ਚੈਕਿੰਗ ਤੋਂ ਿੲਲਾਵਾ ਸਵਾਰੀਆਂ ਦੇ ਸਾਮਾਨ ਦੇ ਚੈਕਿੰਗ ਕੀਤੀ ਗਈ। ਿੲਸ ਦੌਰਾਨ ਪਾਰਕਿੰਗ ਸਥਾਨ ਤੇ ਵੀ ਲੱਗੇ ਵਾਹਨਾਂ, ਰੇਲਵੇ ਸਟੇਸ਼ਨ ਤੇ ਸਫਰ ਕਰਨ ਵਾਲੇ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, 2, 3, 4 ਤੇ 5 ਨੂੰ ਕਈ ਜ਼ਿਲ੍ਹਿਆਂ 'ਚ...
ਪੁਲਸ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਵਚਨਬੱਧ : ਐੱਸ.ਐੱਸ.ਪੀ ਆਦਿੱਤਯ
ਇਸ ਸਬੰਧੀ ਗੱਲਬਾਤ ਕਰਦਿਆ ਜ਼ਿਲਾ ਪੁਲਸ ਮੁਖੀ ਆਦਿੱਤਯ ਨੇ ਕਿਹਾ ਕਿ ਿਜ਼ਲਾ ਪੁਲਸ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਵਚਨਬੱਧ ਹੈ, ਜਿਸ ਲਈ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਲੈ ਕੇ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਨੂੰਨ ਤੋੜਨ ਵਾਲਿਆਂ ਵਿਰੁੱਧ ਪੁਲਸ ਸਟੇਸ਼ਨਾਂ ਦੇ ਮੁਖੀਆਂ ਨੂੰ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮੇਨ ਪੁਆਇੰਟਾਂ ’ਤੇ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਜੋ ਰਾਤ ਦਿਨ ਵਾਹਨਾਂ ਦੀ ਚੈਕਿੰਗ ਕਰ ਰਹੀ ਹੈ। ਇਸ ਦੇ ਇਲਾਵਾ ਪੁਲਸ ਦੀ ਐਂਟੀ ਸਾਬੋਟੇਜ ਅਤੇ ਡੌਗ ਸਕੁਐਡ ਟੀਮ ਵੱਲੋਂ ਵੀ ਲਗਾਤਾਰ ਬੱਸ ਸਟੈਂਡ, ਸਰਕਾਰੀ ਦਫ਼ਤਰਾਂ, ਰੇਲਵੇ ਸਟੇਸ਼ਨ ਸਮੇਤ ਹੋਰ ਜਨਤਕ ਸਥਾਨਾਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ। ਐੱਸ.ਐੱਸ.ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਿਜਵੇਂ ਬੈਗ, ਟੀਫਨ ਸਮੇਤ ਹੋਰ ਕੋਈ ਚੀਜ਼ ਿਦਖਾਈ ਦਿੰਦੀ ਹੈ ਤਾਂ ਤੁਰੰਤ ਪੁਲਸ ਦੇ ਕੰਟਰੋਲ ਰੂਮ ’ਤੇ ਸੂਚਿਤ ਕੀਤਾ ਜਾਵੇ।
ਕੋਰੀਅਰ ਰਾਹੀਂ ਅਫੀਮ ਭੇਜਣ ਦੇ ਮਾਮਲੇ ਵਿਚ ਪੁਲਸ ਨੇ ਔਰਤ ਸਣੇ ਦੋ ਕੀਤੇ ਗ੍ਰਿਫ਼ਤਾਰ
NEXT STORY