ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ 'ਚ ਵੱਡਾ ਸੁਧਾਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਸਰਕਾਰੀ ਸਕੂਲਾਂ 'ਚ ਸੁਰੱਖਿਆ ਗਾਰਡ ਤੇ ਕੈਂਪਸ ਮੈਨੇਜਰ ਤਾਇਨਾਤ ਕੀਤੇ ਜਾਣਗੇ। ਇਹ ਐਲਾਨ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ। ਹਰਜੋਤ ਬੈਂਸ ਨੇ ਟਵੀਟ ਰਾਹੀਂ ਦੱਸਿਆ ਕਿ ਪੰਜਾਬ ਦੇ ਸਕੂਲਾਂ ਦੇ ਬਾਹਰ ਜਲਦ ਹੀ ਸੁਰੱਖਿਆ ਗਾਰਡ ਖੜ੍ਹੇ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਕੈਂਪਸ ਮੈਨੇਜਰ ਵੀ ਹੋਣਗੇ ਤੇ ਸਕੂਲਾਂ ਦੀ ਸਾਫ਼-ਸਫ਼ਾਈ ਲਈ 50,000 ਪ੍ਰਤੀ ਮਹੀਨਾ ਗ੍ਰਾਂਟ ਦਿੱਤੀ ਜਾਵੇਗੀ। ਹਰਜੋਤ ਬੈਂਸ ਦੇ ਇਸ ਐਲਾਨ ਤੋਂ ਬਾਅਦ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ, ਦਿੱਲੀ ਦੇ ਸਿੱਖਿਆ ਮੰਤਰੀ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।
ਇਹ ਵੀ ਪੜ੍ਹੋ : ਯੂਥ ਅਕਾਲੀ ਦਲ ਵੱਲੋਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿਖੇਧੀ, ਵਿਧਾਨ ਸਭਾ ਤੱਕ ਮਾਰਚ ਕੱਢ ਦਿੱਤੀਆਂ ਗ੍ਰਿਫ਼ਤਾਰੀਆਂ
ਪੰਜਾਬ ਪੁਲਸ ’ਚ ਵੱਡਾ ਫੇਰਬਦਲ, 71 ASP ਤੇ DSP ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ
NEXT STORY