ਬਠਿੰਡਾ : ਅੰਮ੍ਰਿਤਸਰ 'ਚ ਹੋਏ ਬੰਬ ਧਮਾਕੇ ਤੋਂ ਬਾਅਦ ਬਠਿੰਡਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਐੱਸ. ਐੱਸ. ਪੀ. ਨਾਨਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੁਲਸ ਨੇ ਸ਼ਹਿਰ ਦੇ ਪੀ. ਜੀ. ਆਦਿ ਦੀ ਜਾਂਚ ਲਈ ਅੱਜ ਸਵੇਰੇ 18 ਟੀਮਾਂ ਬਣਾਈਆਂ, ਜਿਨ੍ਹਾਂ 'ਚ 600 ਪੁਲਸ ਕਰਮਚਾਰੀ ਸ਼ਾਮਲ ਸਨ। ਇਨ੍ਹਾਂ ਟੀਮਾਂ ਨੇ ਅਜੀਤ ਰੋਡ 'ਤੇ ਸਥਿਤ ਸਾਰੇ ਪੀ. ਜੀਸ. ਦੀ ਜਾਂਚ ਕੀਤੀ ਅਤੇ ਪੀ. ਜੀ. ਮਾਲਕਾਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਦੇ ਪੀ. ਜੀ. 'ਚ ਨਾ ਰੱਖਿਆ ਜਾਵੇ। ਇਸ ਤੋਂ ਇਲਾਵਾ ਐੱਸ. ਪੀ. ਨੇ ਦੱਸਿਆ ਕਿ ਪੀ. ਜੀ. 'ਚ ਰਹਿ ਰਹੇ ਸਾਰੇ ਮੁੰਡੇ-ਕੁੜੀਆਂ ਦੇ ਐੱਡਰੈੱਸਾਂ ਦੀ ਵੀ ਜਾਂਚ ਕੀਤੀ ਜਾਵੇ।
ਪ੍ਰਕਾਸ਼ ਪੁਰਬ ਸਮਾਗਮਾਂ ਲਈ ਮੁੱਖ ਮੰਤਰੀ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ
NEXT STORY