ਚੰਡੀਗੜ੍ਹ/ਜਲੰਧਰ (ਅੰਕੁਰ/ਧਵਨ)- ਆਗਾਮੀ ਆਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਏ ਜਾਣ ਦੇ ਮੱਦੇਨਜ਼ਰ ਵਧਾਈ ਗਈ ਸੁਰੱਖਿਆ ਦੌਰਾਨ ਪੰਜਾਬ ਪੁਲਸ ਨੇ ਸੂਬੇ ਭਰ ਦੇ 151 ਰੇਲਵੇ ਸਟੇਸ਼ਨਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਵਿਸ਼ੇਸ਼ ਆਪ੍ਰੇਸ਼ਨਾਂ ਪੁਲਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ 28 ਪੁਲਸ ਜ਼ਿਲ੍ਹਿਆਂ ’ਚ ਸ਼ੁੱਕਰਵਾਰ ਇਕੋ ਸਮੇਂ ਚਲਾਇਆ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਜਾਣੋ Latest Update, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ
ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਸ (ਸਪੈਸ਼ਲ ਡੀ. ਜੀ. ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਜ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਸਾਰੇ ਸੀ. ਪੀ./ਐੱਸ. ਐੱਸ. ਪੀ. ਨੂੰ ਸੁਪਰਡੈਂਟ ਆਫ਼ ਪੁਲਸ (ਐੱਸ. ਪੀ.) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ।
ਇਹ ਵੀ ਪੜ੍ਹੋ: ਰੱਖੜੀ ਵਾਲੇ ਦਿਨ ਪੰਜਾਬ ਦੇ ਸਕੂਲਾਂ 'ਚ ਰਹੇਗੀ ਛੁੱਟੀ ? ਜਾਣੋ ਕੀ ਹੈ ਤਾਜ਼ਾ ਅਪਡੇਟ
ਉਨ੍ਹਾਂ ਕਿਹਾ ਕਿ ਇਸ ਦੌਰਾਨ ਰਾਜ ਦੇ 151 ਰੇਲਵੇ ਸਟੇਸ਼ਨਾਂ ’ਤੇ ਚਲਾਏ ਗਏ ਅਭਿਆਨ ਦੌਰਾਨ ਰੇਲਵੇ ਸਟੇਸ਼ਨਾਂ ਵਿਖੇ ਆਉਣ-ਜਾਣ ਵਾਲੇ ਲੋਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਕਾਰਜ ਦੌਰਾਨ ਲਗਭਗ 72 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ’ਚ ਵੀ ਲਿਆ ਗਿਆ। ਇਸ ਤੋਂ ਇਲਾਵਾ ਪੁਲਸ ਟੀਮਾਂ ਨੇ 160ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਸ਼ੁੱਕਰਵਾਰ ਨੂੰ 352 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਰਾਜ ਭਰ 96 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 59 ਐੱਫ. ਆਈ. ਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ 160 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਸਮੱਗਲਰਾਂ ਦੀ ਗਿਣਤੀ ਹੁਣ 25,149 ਹੋ ਗਈ ਹੈ।
ਇਹ ਵੀ ਪੜ੍ਹੋ: Punjab: ਪਤੀ ਗਿਆ ਸੀ ਫੈਕਟਰੀ ਜਦ ਪਰਤਿਆ ਘਰ ਤਾਂ ਪਤਨੀ ਨੂੰ ਇਸ ਹਾਲ 'ਚ ਵੇਖ ਰਹਿ ਗਿਆ ਹੱਕਾ-ਬੱਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬੀਆਂ ਲਈ ਲੱਖਾਂ ਰੁਪਏ ਜਿੱਤਣ ਦਾ ਮੌਕਾ, ਆ ਗਈ ਨਵੀਂ ਸਕੀਮ, ਖ਼ਰਚਣਗੇ ਪੈਣਗੇ ਸਿਰਫ...
NEXT STORY