ਚੰਡੀਗੜ੍ਹ/ਜਲੰਧਰ (ਅੰਕੁਰ,ਧਵਨ) -ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 44 ਹਜ਼ਾਰ ਤੋਂ ਵੱਧ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਸੂਬੇ ’ਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਸਾਰੇ ਪੁਲਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਅਤੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।
ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸੂਬੇ ਦੇ ਸੀ. ਪੀਜ਼/ਐੱਸ. ਐੱਸ. ਪੀਜ਼. ਅਤੇ ਡੀ. ਆਈ. ਜੀਜ਼. ਨਾਲ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕਿਹਾ ਕਿ ਸੂਬੇ ਭਰ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਫੀਲਡ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਤਾਇਨਾਤੀ ਲਈ ਜ਼ਿਲ੍ਹਿਆਂ ਤੋਂ ਘੱਟੋ-ਘੱਟ 75 ਫ਼ੀਸਦੀ ਪੁਲਸ ਫੋਰਸ ਜੁਟਾਉਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਬੱਸ ਸਟੈਂਡ ਨੇੜੇ ਚੱਲ ਰਹੀ ਗੰਦੀ ਖੇਡ, ਪੈਸੇ ਦਿਓ ਸਭ ਮਿਲੇਗਾ! 200-200 'ਚ ਕੁੜੀਆਂ...
ਉਨ੍ਹਾਂ ਕਿਹਾ ਕਿ ਸਾਰੇ ਸੀ. ਪੀ./ਐੱਸ. ਐੱਸ. ਪੀਜ਼ ਨੂੰ ਪਹਿਲਾਂ ਹੀ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਤੇ ਆਮ ਲੋਕਾਂ ’ਚ ਵਿਸ਼ਵਾਸ ਪੈਦਾ ਕਰਨ ਲਈ ਆਪਣੇ ਅਧਿਕਾਰ ਖੇਤਰਾਂ ’ਚ ਫਲੈਗ ਮਾਰਚ ਕੱਢਣ ਅਤੇ ਮਜ਼ਬੂਤ ਅੰਤਰਰਾਜੀ ਤੇ ਅੰਤਰ-ਜ਼ਿਲਾ ਨਾਕੇ ਲਾਉਣ ਲਈ ਦਿਸ਼ਾ- ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਗੁਆਂਢੀ ਰਾਜਾਂ ਦੇ ਡੀ. ਜੀ. ਪੀਜ਼. ਨੂੰ ਪੰਜਾਬ ਨਾਲ ਲੱਗਦੀ ਸਰਹੱਦ ਦੇ ਆਪਣੇ ਵਾਲੇ ਪਾਸੇ ਨਾਕੇ ਲਾਉਣ ਲਈ ਪਹਿਲਾਂ ਹੀ ਬੇਨਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 13395 ਪੋਲਿੰਗ ਸਟੇਸ਼ਨਾਂ ’ਤੇ 18718 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ’ਚੋਂ 860 ਨੂੰ ਅਤਿ-ਸੰਵੇਦਨਸ਼ੀਲ ਤੇ 3405 ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਐਲਾਨਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬੀਆਂ ਲਈ Good News! ਆਦਮਪੁਰ ਏਅਰਪੋਰਟ ਤੋਂ ਇੰਡੀਗੋ ਫਲਾਈਟਸ ਦੀ ਆਵਾਜਾਈ ਸ਼ੁਰੂ
ਉਨ੍ਹਾਂ ਕਿਹਾ ਕਿ ਸੂਬੇ ’ਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 44000 ਤੋਂ ਵੱਧ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਾਰੇ ਸੀ. ਪੀ. ਅਤੇ ਐੱਸ. ਐੱਸ. ਪੀਜ਼ ਨੂੰ ਸੰਵੇਦਨਸ਼ੀਲ ਖੇਤਰਾਂ ’ਚ ਨਿਰੰਤਰ ਅਤੇ ਸਰਗਰਮੀ ਨਾਲ ਗਸ਼ਤ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਨਵਜੋਤ ਕੌਰ ਸਿੱਧੂ ਵੱਲੋਂ ਲੀਗਲ ਨੋਟਿਸ ਭੇਜਣ ਮਗਰੋਂ ਮਿੱਠੂ ਮਦਾਨ ਦਾ ਵੱਡਾ ਬਿਆਨ
NGT ਵਲੋਂ ਇਸ ਨੀਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
NEXT STORY