ਅੰਮ੍ਰਿਤਸਰ (ਦਲਜੀਤ ਸ਼ਰਮਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਰਹੀਆਂ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਜ਼ ਫੀਮੇਲ ’ਤੇ ਸਿੱਧੂ ਦੇ ਸੁਰੱਖਿਆ ਕਰਮਚਾਰੀਆਂ ਵਲੋਂ ਗੱਡੀ ਚੜ੍ਹਾ ਦਿੱਤੀ ਗਈ। ਇਸ ਦੌਰਾਨ ਜ਼ਖ਼ਮੀ ਹੋਈ ਵਰਕਰ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੀ ਐਮਰਜੈਂਸੀ ਵਾਰਡ ’ਚ ਦਾਖਲ ਕਰਵਾਇਆ ਗਿਆ। ਵਰਕਰਾਂ ਦਾ ਦੋਸ਼ ਹੈ ਕਿ ਸਿੱਧੂ ਦੇ ਸੁਰੱਖਿਆ ਕਰਮਚਾਰੀਆਂ ਨੇ ਜਿੱਥੇ ਉਨ੍ਹਾਂ ਦੇ ਨਾਲ ਧੱਕਾ-ਮੁੱਕੀ ਕੀਤੀ, ਉਥੇ ਹੀ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਵੀ ਕੋਸ਼ਿਸ਼ ਕੀਤੀ। ਨਵਜੋਤ ਸਿੰਘ ਸਿੱਧੂ ਵੀ ਇਹ ਸਾਰਾ ਘਟਨਾਕ੍ਰਮ ਵੇਖ ਰਹੇ ਸਨ।
ਇਹ ਵੀ ਪੜ੍ਹੋ : ਉੱਤਰੀ ਪਾਕਿਸਤਾਨ 'ਚ 5.3 ਤੀਬਰਤਾ ਦਾ ਆਇਆ ਭੂਚਾਲ
ਜਾਣਕਾਰੀ ਅਨੁਸਾਰ ਸਿਹਤ ਵਿਭਾਗ ’ਚ ਠੇਕੇ ’ਤੇ ਕੰਮ ਕਰਨ ਵਾਲੀਆਂ ਮਲਟੀਪਰਪਜ਼ ਹੈਲਥ ਵਰਕਰਜ਼ ਵੱਲੋਂ ਮੁੜ ਕੱਥੂਨੰਗਲ ਟੋਲ ਪਲਾਜ਼ਾ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਦਿਨ-ਰਾਤ ਧਰਨੇ ’ਤੇ ਦਿੱਤਾ ਜਾ ਰਿਹਾ ਸੀ। ਸਰਕਾਰ ਵੱਲੋਂ ਕਰਮਚਾਰੀਆਂ ਦੀ ਸਾਰ ਨਾ ਲਏ ਜਾਣ ਕਾਰਨ ਹੋਰ ਰੋਸ ’ਚ ਆਏ ਕਰਮਚਾਰੀਆਂ ਵਲੋਂ ਅੱਜ ਨਵਜੋਤ ਸਿੰਘ ਸਿੱਧੂ ਦੀ ਕੋਠੀ ਘੇਰਨ ਦਾ ਪਲਾਨ ਬਣਾਇਆ ਗਿਆ। ਵੱਡੀ ਤਾਦਾਦ ’ਚ ਪੁੱਜੇ ਕਰਮਚਾਰੀਆਂ ਵੱਲੋਂ ਸਿੱਧੂ ਦੇ ਘਰ ਦੇ ਸਾਰੇ ਦਰਵਾਜ਼ਿਆਂ ’ਤੇ ਘਿਰਾਓ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : ਪੰਜਾਬ ਕੋਰੋਨਾ ਦੀ ਤੀਜੀ ਲਹਿਰ ਤੇ ਓਮੀਕ੍ਰੋਨ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ : ਮੁੱਖ ਮੰਤਰੀ ਚੰਨੀ
ਇਸ ਦੌਰਾਨ ਇਕ ਗੇਟ ’ਤੇ ਕਰਮਚਾਰੀਆਂ ਦੀ ਗਿਣਤੀ ਘੱਟ ਸੀ। ਸਿੱਧੂ ਦੀ ਸੁਰੱਖਿਆ ’ਚ ਤਾਇਨਾਤ ਕਰਮਚਾਰੀਆਂ ਵਲੋਂ ਘੱਟ ਗੇਟ ’ਤੇ ਤਾਇਨਾਤ ਕਰਮਚਾਰੀਆਂ ਨੂੰ ਵੇਖਦੇ ਹੋਏ ਉੱਥੋਂ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਅਮਨਦੀਪ ਕੌਰ ’ਤੇ ਗੱਡੀ ਚੜ੍ਹ ਗਈ। ਅਮਨਦੀਪ ਕੌਰ ਨੇ ਕਿਹਾ ਕਿ ਉਸ ’ਤੇ ਗੱਡੀ ਚੜ੍ਹਾਉਣ ਤੋਂ ਬਾਅਦ ਉਸ ਦੇ ਨਾਲ ਸੁਰੱਖਿਆ ਕਰਮਚਾਰੀਆਂ ਵੱਲੋਂ ਧੱਕਾ-ਮੁੱਕੀ ਕੀਤੀ ਗਈ। ਉਸ ਦੀ ਜੈਕੇਟ ਅਤੇ ਕੱਪੜਿਆਂ ਨੂੰ ਪਾੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਅਮਨਦੀਪ ਕੌਰ ਨੇ ਕਿਹਾ ਕਿ ਬੜੇ ਸ਼ਰਮ ਦੀ ਗੱਲ ਹੈ ਕਿ ਸਰਕਾਰ ਵੀ ਅੰਗਰੇਜ਼ੀ ਹਕੂਮਤ ਦੇ ਰਸਤੇ ’ਤੇ ਚੱਲ ਰਹੀ ਹੈ ਅਤੇ ਜੋ ਲੋਕ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ, ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਲੋਕਤੰਤਰ ’ਚ ਸਾਰਿਆਂ ਨੂੰ ਆਵਾਜ਼ ਬੁਲੰਦ ਕਰਨ ਦਾ ਅਧਿਕਾਰ ਹੈ।
ਇਹ ਵੀ ਪੜ੍ਹੋ : ਮਹਾਰਾਸ਼ਟਰ : ਮੁੰਬਈ 'ਚ ਕੋਰੋਨਾ ਨੇ ਫੜ੍ਹੀ ਰਫ਼ਤਾਰ, 24 ਘੰਟਿਆਂ 'ਚ ਸਾਹਮਣੇ ਆਏ 6,347 ਨਵੇਂ ਮਾਮਲੇ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਸੂਬੇ ਦੇ 61 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੋੜਿਆ ਜਾਵੇਗਾ : ਸੋਨੀ
NEXT STORY