ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ 'ਤੇ ਆਏ ਸਨ। ਉਨ੍ਹਾਂ ਫਿਰੋਜ਼ਪੁਰ 'ਚ ਇਕ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਦਿੱਲੀ ਵਾਪਸ ਪਰਤਣਾ ਪਿਆ। ਪ੍ਰਧਾਨ ਮੰਤਰ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਗ੍ਰਹਿ ਮੰਤਰਾਲਾ ਨੇ ਸੂਬਾ ਸਰਕਾਰ ਨੂੰ ਤਲਬ ਕਰ ਰਿਪੋਰਟ ਮੰਗੀ ਹੈ। ਇਸ ਦਰਮਿਆਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਅਜਿਹੀ ਲਾਪਰਵਾਹੀ ਅਸਵੀਕਾਰਯੋਗ ਹੈ।
ਇਹ ਵੀ ਪੜ੍ਹੋ : ਅਮਰੀਕੀ ਡਿਪਲੋਮੈਟ ਅਤੁਲ ਕੇਸ਼ਪ ਬਣੇ USIBC ਦੇ ਪ੍ਰਧਾਨ
ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲਾ ਨੇ ਇਸ ਬਾਬਤ ਵਿਸਥਾਰਪੂਰਵਰਕ ਰਿਪੋਰਟ ਮੰਗੀ ਹੈ। ਪੰਜਾਬ 'ਚ ਅੱਜ ਦੀ ਕਾਂਗਰਸ ਪਾਰਟੀ ਕਿਵੇਂ ਸੋਚਦੀ ਹੈ ਤੇ ਕੰਮ ਕਰਦੀ ਹੈ ਇਹ ਇਸ ਦਾ ਟ੍ਰੇਲਰ ਹੈ। ਕਾਂਗਰਸ ਦੇ ਸੀਨੀਅਰ ਨੇਤਾਵਾਂ ਨੇ ਆਪਣੇ ਕੀਤੇ ਲਈ ਭਾਰਤ ਦੇ ਲੋਕਾਂ ਤੋਂ ਮੁਆਫ਼ੀ ਮੰਗੀ ਹੈ। ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰਾਲਾ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸਵੇਰੇ ਬਠਿੰਡਾ ਪਹੁੰਚੇ ਸਨ। ਫਿਰ ਉੱਥੋਂ ਉਨ੍ਹਾਂ ਨੇ ਹੈਲੀਕਾਪਟਰ ਤੋਂ ਹੁਸੈਨੀਵਾਲਾ ’ਚ ਰਾਸ਼ਟਰੀ ਸ਼ਹੀਦ ਸਮਾਰਕ ਜਾਣਾ ਸੀ। ਮੀਂਹ ਅਤੇ ਖਰਾਬ ਵਿਜੀਬਿਲਟੀ ਦੇ ਚੱਲਦੇ ਪ੍ਰਧਾਨ ਮੰਤਰੀ ਨੇ ਕਰੀਬ 20 ਮਿੰਟ ਤੱਕ ਮੌਸਮ ਸਾਫ ਹੋਣ ਦੀ ਉਡੀਕ ਕੀਤੀ। ਫਿਰ ਆਸਮਾਨ ਸਾਫ ਨਾ ਹੁੰਦਾ ਵੇਖ ਕੇ ਸੜਕ ਮਾਰਗ ਰਾਹੀ ਜਾਣ ਦਾ ਫ਼ੈਸਲਾ ਕੀਤਾ।
ਇਹ ਵੀ ਪੜ੍ਹੋ : ਥਾਈਲੈਂਡ : ਨਵੇਂ ਸਾਲ ਦੀਆਂ ਛੁੱਟੀਆਂ ਦੌਰਾਨ ਓਮੀਕ੍ਰੋਨ ਦੇ ਮਾਮਲਿਆਂ 'ਚ ਹੋਇਆ ਵਾਧਾ
ਇਸ ’ਚ ਕਰੀਬ 2 ਘੰਟੇ ਲੱਗਣੇ ਸਨ। ਇਸ ਬਾਬਤ ਪੰਜਾਬ ਪੁਲਸ ਦੇ ਡੀ. ਜੀ. ਪੀ. ਵਲੋਂ ਜ਼ਰੂਰੀ ਸੁਰੱਖਿਆ ਪ੍ਰਬੰਧਾਂ ਦੀ ਪੁਸ਼ਟੀ ਹੋਣ ਮਗਰੋਂ ਸੜਕ ਮਾਰਗ ਰਾਹੀਂ ਪ੍ਰਧਾਨ ਮੰਤਰੀ ਦਾ ਕਾਫ਼ਿਲਾ ਅੱਗੇ ਵਧਿਆ। ਗ੍ਰਹਿ ਮੰਤਰਾਲਾ ਨੇ ਅੱਗੇ ਕਿਹਾ ਕਿ ਜਦੋਂ ਕਾਫਿਲਾ ਸ਼ਹੀਦ ਸਮਾਰਕ ਤੋਂ 30 ਕਿਲੋਮੀਟਰ ਦੂਰ ਸੀ, ਤਾਂ ਰਾਹ ਵਿਚ ਇਕ ਫਲਾਈਓਵਰ ਆਉਂਦਾ ਹੈ। ਉਸ ਰਾਹ ਨੂੰ ਪ੍ਰਦਰਸ਼ਨਕਾਰੀਆਂ ਨੇ ਰੋਕਿਆ ਹੋਇਆ ਸੀ। ਉਸ ਫਲਾਈਓਵਰ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਕਾਫਿਲਾ 15-20 ਮਿੰਟ ਤੱਕ ਫਸਿਆ ਰਿਹਾ। ਗ੍ਰਹਿ ਮੰਤਰਾਲਾ ਨੇ ਇਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਵੱਡੀ ਅਣਗਹਿਲੀ ਮੰਨਿਆ ਹੈ।
ਇਹ ਵੀ ਪੜ੍ਹੋ : ਮਹਾਰਾਸ਼ਟਰ 'ਚ ਕੋਰੋਨਾ ਦਾ ਕਹਿਰ, ਹੁਣ ਤੱਕ 13 ਮੰਤਰੀ ਤੇ 70 ਵਿਧਾਇਕ ਆਏ ਪਾਜ਼ੇਟਿਵ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
PM ਮੋਦੀ ਨੂੰ ਵਾਪਸ ਮੁੜਨਾ ਪਿਆ ਸਾਨੂੰ ਦੁੱਖ਼ ਪਰ ਇਸ ਮਾਮਲੇ ’ਤੇ ਨਾ ਹੋਵੇ ਸਿਆਸਤ: ਚਰਨਜੀਤ ਸਿੰਘ ਚੰਨੀ
NEXT STORY