ਅੰਮ੍ਰਿਤਸਰ/ਜਲੰਧਰ (ਧਵਨ)-ਪੰਜਾਬ ਦੇ ਸਰਹੱਦੀ ਖੇਤਰਾਂ ’ਚ ਸੁਰੱਖਿਆ ਵਿਵਸਥਾ ਮਜ਼ਬੂਤ ਕਰਨ ਅਤੇ ਗੈਰ-ਸਮਾਜਿਕ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਠੱਲ੍ਹ ਪਾਉਣ ਲਈ ਬਾਰਡਰ ਰੇਂਜ ਪੁਲਸ ਨੇ ਬੀ. ਐੱਸ. ਐੱਫ਼. ਨਾਲ ਮਿਲ ਕੇ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਏ ਗਏ ਇਸ ਆਪ੍ਰੇਸ਼ਨ ਦੀ ਨਿਗਰਾਨੀ ਬਾਰਡਰ ਰੇਂਜ ਦੇ ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ। ਸਾਂਝੀਆਂ ਟੀਮਾਂ ਨੇ ਸਰਹੱਦੀ ਪਿੰਡਾਂ, ਸੰਵੇਦਨਸ਼ੀਲ ਇਲਾਕਿਆਂ ਅਤੇ ਸਰਹੱਦ ਨਾਲ ਲੱਗਦੇ ਵੱਖ-ਵੱਖ ਖੇਤਰਾਂ ’ਚ ਤਲਾਸ਼ੀ ਮੁਹਿੰਮ ਚਲਾਈ ਅਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ।
ਇਹ ਵੀ ਪੜ੍ਹੋ- ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ ਵੱਡਾ ਐਕਸ਼ਨ
ਸੁਰੱਖਿਆ ਫੋਰਸਾਂ ਨੇ ਖੇਤਰ ’ਚ ਆਉਣ-ਜਾਣ ਵਾਲੇ ਲੋਕਾਂ ਅਤੇ ਸੰਵੇਦਨਸ਼ੀਲ ਥਾਵਾਂ ਦੀ ਚੈਕਿੰਗ ਕੀਤੀ। ਅਧਿਕਾਰੀਆਂ ਨੇ ਸੰਭਾਵੀ ਖ਼ਤਰੇ ਵਾਲੇ ਖੇਤਰਾਂ ’ਚ ਵਿਸ਼ੇਸ਼ ਚੌਕਸੀ ਵਰਤਦੇ ਹੋਏ ਲਗਾਤਾਰ ਨਿਗਰਾਨੀ ਬਣਾਏ ਰੱਖਣ ਦੇ ਨਿਰਦੇਸ਼ ਦਿੱਤੇ। ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਸ ਅਤੇ ਬੀ. ਐੱਸ. ਐੱਫ਼. ਦੇ ਜਵਾਨਾਂ ਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਮਿਲਣ ’ਤੇ ਤੁਰੰਤ ਕਾਰਵਾਈ ਕਰਨ ਅਤੇ ਸਰਹੱਦੀ ਖੇਤਰਾਂ ’ਚ ਲਗਾਤਾਰ ਨਿਗਰਾਨੀ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਦੋਵਾਂ ਸੁਰੱਖਿਆ ਏਜੰਸੀਆਂ ਵਿਚਕਾਰ ਬਿਹਤਰ ਤਾਲਮੇਲ ਨਾਲ ਸਰਹੱਦੀ ਖੇਤਰ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਨਹੀਂ ਪਹੁੰਚੇ ਸਚਿਨ ਪਾਇਲਟ, ਚੰਨੀ ਵੀ ਰਹੇ ਗੈਰ-ਹਾਜ਼ਰ
ਪੁਲਸ ਅਧਿਕਾਰੀਆਂ ਮੁਤਾਬਕ ਸਾਂਝੇ ਆਪ੍ਰੇਸ਼ਨ ਦਾ ਉਦੇਸ਼ ਸ਼ੱਕੀ ਗਤੀਵਿਧੀਆਂ ਦੀ ਪਛਾਣ ਕਰਨਾ, ਗੈਰ-ਸਮਾਜਿਕ ਅਨਸਰਾਂ ’ਤੇ ਨਜ਼ਰ ਰੱਖਣਾ ਅਤੇ ਸਰਹੱਦੀ ਖੇਤਰਾਂ 'ਚ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨਾ ਹੈ। ਇਸ ਦੌਰਾਨ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਕਿਸੇ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਸ ਨੂੰ ਦੇਣ।
ਬਾਰਡਰ ਰੇਂਜ ਪੁਲਸ ਨੇ ਕਿਹਾ ਕਿ ਸਰਹੱਦੀ ਖੇਤਰਾਂ 'ਚ ਸੁਰੱਖਿਆ ਨੂੰ ਲੈ ਕੇ ਕਿਸੇ ਵੀ ਪੱਧਰ 'ਤੇ ਲਾਪ੍ਰਵਾਹੀ ਨਹੀਂ ਵਰਤੀ ਜਾਵੇਗੀ। ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਕਰਕੇ ਰਾਤ ਦੇ ਸਮੇਂ ਨਿਗਰਾਨੀ ਅਤੇ ਗਸ਼ਤ ਵਧਾਈ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਵਿਵਸਥਾ ਨੂੰ ਪ੍ਰਭਾਵਸ਼ਾਲੀ ਬਣਾਉਣ 'ਚ ਸਰਹੱਦੀ ਖੇਤਰਾਂ ਦੇ ਲੋਕਾਂ ਦਾ ਸਹਿਯੋਗ ਵੀ ਅਹਿਮ ਹੈ।
ਇਹ ਵੀ ਪੜ੍ਹੋ- ਪੰਜਾਬ: ਖੇਤਾਂ ਵੱਲ ਗਏ ਕਿਸਾਨ ਨਾਲ ਵਾਪਰੀ ਅਣਹੋਣੀ! ਤੜਫ਼-ਤੜਫ਼ ਕੇ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
NEXT STORY