ਪਠਾਨਕੋਟ (ਧਰਮਿੰਦਰ) – ਪਠਾਨਕੋਟ ਦੇ ਪ੍ਰਸਿੱਧ ਅਤੇ ਇਤਿਹਾਸਕ ਬਾਬਾ ਮੁਕਤੇਸ਼ਵਰ ਮੰਦਰ ਨੂੰ ਬੰਬ ਨਾਲ ਉਡਾਉਣ ਸਬੰਧੀ ਈ-ਮੇਲ ਰਾਹੀਂ ਮਿਲੀ ਧਮਕੀ ਤੋਂ ਬਾਅਦ ਜ਼ਿਲ੍ਹੇ ਭਰ ਵਿੱਚ ਹੜਕੰਪ ਮਚ ਗਿਆ ਹੈ। ਧਮਕੀ ਮਿਲਣ ਉਪਰੰਤ ਪੰਜਾਬ ਪੁਲਸ ਤੁਰੰਤ ਅਲਰਟ ਮੋਡ 'ਤੇ ਆ ਗਈ ਅਤੇ ਮੰਦਰ ਸਮੇਤ ਆਸ-ਪਾਸ ਦੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਮੰਦਰ ਦੇ ਮੁੱਖ ਪ੍ਰਵੇਸ਼ ਦੁਆਰਾਂ 'ਤੇ ਪੁਲਸ ਦੀਆਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਮੰਦਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਹਰ ਸ਼ਰਧਾਲੂ ਦੇ ਬੈਗ ਅਤੇ ਹੋਰ ਸਾਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮੰਦਰ ਵੱਲ ਆਉਣ-ਜਾਣ ਵਾਲੇ ਵਾਹਨਾਂ ਦੀ ਵੀ ਗਹਿਰਾਈ ਨਾਲ ਤਲਾਸ਼ੀ ਲਈ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, 2 ਜਣਿਆਂ ਦੀ ਮੌਤ, 14 ਫੱਟੜ
ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਮੰਦਰ ਪ੍ਰਬੰਧਕ ਕਮੇਟੀ ਵੀ ਪ੍ਰਸ਼ਾਸਨ ਨਾਲ ਮਿਲ ਕੇ ਪੂਰੀ ਤਰ੍ਹਾਂ ਮੁਸਤੈਦ ਹੈ। ਕਮੇਟੀ ਵੱਲੋਂ ਮੰਦਰ ਵਿੱਚ ਆਉਣ ਵਾਲੇ ਹਰ ਸ਼ਰਧਾਲੂ ਦਾ ਨਾਮ, ਪਤਾ ਅਤੇ ਮੋਬਾਈਲ ਨੰਬਰ ਰਜਿਸਟਰ ਵਿੱਚ ਦਰਜ ਕੀਤਾ ਜਾ ਰਿਹਾ ਹੈ। ਬਿਨਾਂ ਪਛਾਣ ਅਤੇ ਐਂਟਰੀ ਦੇ ਕਿਸੇ ਵੀ ਵਿਅਕਤੀ ਨੂੰ ਮੰਦਰ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਇਹ ਵੀ ਪੜ੍ਹੋ- ਮਜੀਠਾ ਵਿਖੇ ਬਿਕਰਮ ਮਜੀਠੀਆ ਦੇ ਹੱਕ 'ਚ ਲੱਗੇ ਹੋਰਡਿੰਗ
ਇਸ ਤੋਂ ਇਲਾਵਾ ਮੰਦਰ ਪਰਿਸਰ ਅਤੇ ਆਸ-ਪਾਸ ਦੇ ਇਲਾਕੇ 'ਤੇ ਸੀਸੀਟੀਵੀ ਕੈਮਰਿਆਂ ਰਾਹੀਂ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਥਿਤੀ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਪੁਲਸ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪ੍ਰਸ਼ਾਸਨ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਕਾਰਵਾਈ: ਹੈਰੋਇਨ ਦੀ ਵੱਡੀ ਖੇਪ ਤੇ 5 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
NEXT STORY