ਜਲੰਧਰ (ਧਵਨ) : ਪੰਜਾਬ ’ਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਤਿਉਹਾਰਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸੂਬੇ ’ਚ ਸੀ. ਆਰ. ਪੀ. ਐੱਫ. ਦੀਆਂ 25 ਵਾਧੂ ਕੰਪਨੀਆਂ ਤਾਇਨਾਤ ਕਰਨ ਦੀ ਮਨਜ਼ੂਰੀ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮਨਜ਼ੂਰ ਇਨ੍ਹਾਂ ਕੰਪਨੀਆਂ ’ਚ ਸੀ. ਆਰ. ਪੀ. ਐੱਫ. ਅਤੇ ਬੀ. ਐੱਸ. ਐੱਫ. ਦੇ ਜਵਾਨ ਸ਼ਾਮਲ ਹਨ। ਇਨ੍ਹਾਂ ਦੀ ਸੂਬੇ ’ਚ ਤਾਇਨਾਤੀ ਸ਼ੁਰੂ ਹੋ ਗਈ ਹੈ।
ਇਹ ਵੀ ਪੜ੍ਹੋ : ਇੰਸਟਾਗ੍ਰਾਮ ਇਨਫਲੂਐਂਸਰ ਨਿਕਲਿਆ ਨਸ਼ਾ ਤੇ ਹਥਿਆਰ ਤਸਕਰ, ਸਾਥੀ ਸਣੇ ਗ੍ਰਿਫ਼ਤਾਰ
ਸੂਬਾ ਸਰਕਾਰ ਨੇ ਸਰਹੱਦੀ ਇਲਾਕਿਆਂ ਦੇ ਨਾਲ-ਨਾਲ ਸੂਬੇ ਦੇ ਅੰਦਰੂਨੀ ਇਲਾਕਿਆਂ ’ਚ ਵੀ ਇਨ੍ਹਾਂ ਬਲਾਂ ਦੀ ਤਾਇਨਾਤੀ ਕੀਤੀ ਹੈ। ਇਨ੍ਹਾਂ ਕੇਂਦਰੀ ਬਲਾਂ ਨੂੰ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਮੇਤ 6 ਸਰਹੱਦੀ ਜ਼ਿਲਿਆਂ ’ਚ ਤਾਇਨਾਤ ਕੀਤਾ ਗਿਆ ਹੈ। ਵਿਸ਼ੇਸ਼ ਡੀ. ਜੀ. ਪੀ. (ਕਾਨੂੰਨ ਤੇ ਵਿਵਸਥਾ) ਪੀ. ਕੇ. ਸਿਨਹਾ ਨੇ ਦੱਸਿਆ ਕਿ ਕੇਂਦਰੀ ਬਲਾਂ ਨੂੰ ਵੱਖ-ਵੱਖ ਪੁਲਸ ਕਮਿਸ਼ਨਰੇਟਾਂ ਅਤੇ ਮੋਹਾਲੀ ’ਚ ਵੀ ਭੇਜਿਆ ਗਿਆ ਹੈ, ਕਿਉਂਕਿ ਆਉਣ ਵਾਲੀਆਂ ਚੋਣਾਂ ਨੂੰ ਦੇਖਦਿਆਂ ਇਨ੍ਹਾਂ ਇਲਾਕਿਆਂ ’ਚ ਵੀ ਵਿਸ਼ੇਸ਼ ਸੁਰੱਖਿਆ ਵਿਵਸਥਾ ਦੀ ਲੋੜ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'2040 ਤੱਕ ਚੰਦਰਮਾ 'ਤੇ ਤਿਰੰਗਾ ਲਹਿਰਾਏਗਾ ਭਾਰਤੀ', ਪੁਲਾੜ ਤੋਂ ਪਰਤੇ ਸ਼ੁਭਾਂਸ਼ੂ ਸ਼ੁਕਲਾ ਨੇ ਦੱਸਿਆ ਆਪਣਾ ਮਿਸ਼ਨ
NEXT STORY