ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ 'ਚ ਇਕ ਨੌਜਵਾਨ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਵੀਰਪਾਲ ਕੌਰ (36) ਵਜੋਂ ਹੋਈ ਹੈ। ਫਿਲਹਾਲ ਪੁਲਸ ਨੇ ਘਟਨਾ ਸਬੰਧੀ ਮਾਮਲਾ ਦਰਜ ਕਰ ਲਿਆ ਹੈ ਅਤੇ ਮ੍ਰਿਤਕ ਔਰਤ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮਾਨਸੂਨ ਸੀਜ਼ਨ ਦੌਰਾਨ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਤਾਰੀਖ਼ ਤੱਕ ਲਾਗੂ ਰਹਿਣਗੇ ਹੁਕਮ
ਪੁਲਸ ਨੇ ਮੁੱਖ ਦੋਸ਼ੀ ਸਮੇਤ ਪਰਿਵਾਰ ਦੇ 2 ਹੋਰ ਲੋਕਾਂ 'ਤੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਨੌਜਵਾਨ ਬਿੱਕਰ ਸਿੰਘ ਆਪਣੀ ਪਤਨੀ ਵੀਰਪਾਲ ਕੌਰ ਦੇ ਚਰਿੱਤਰ 'ਤੇ ਸ਼ੱਕ ਕਰਦਾ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਪਿੰਡ 'ਚ ਕਿਸੇ ਨੌਜਵਾਨ ਨਾਲ ਪ੍ਰੇਮ ਸਬੰਧ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਸਕੂਲ ਪ੍ਰਿੰਸੀਪਲਾਂ ਨੂੰ ਜਾਰੀ ਹੋਏ ਨਵੇਂ Orders, ਪੜ੍ਹੋ ਕੀ ਹੈ ਪੂਰੀ ਖ਼ਬਰ
ਇਸ ਦੇ ਪਤੀ ਨੇ ਆਪਣੀ ਪਤਨੀ ਨੂੰ ਪ੍ਰੇਮੀ ਨਾਲ ਇਤਰਾਜ਼ਯੋਗ ਹਾਲਤ 'ਚ ਦੇਖ ਲਿਆ ਸੀ। ਇਸ ਕਾਰਨ ਉਸ ਨੇ ਇੰਨੀ ਵੱਡੀ ਘਟਨਾ ਨੂੰ ਅੰਜਾਮ ਦਿੱਤਾ। ਪਿੰਡ ਵਾਸੀਆਂ ਨੇ ਕਿਹਾ ਕਿ ਪੁਲਸ ਨੇ ਦੋਸ਼ੀ ਦੀ ਮਾਂ ਅਤੇ ਭਰਾ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਹੈ, ਜਦੋਂ ਕਿ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ ਅਤੇ ਉਨ੍ਹਾਂ ਨੂੰ ਇਸ ਕੇਸ 'ਚੋਂ ਬਾਹਰ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਜਵਾਨ ਨੂੰ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ
NEXT STORY