ਹੁਸ਼ਿਆਰਪੁਰ, (ਘੁੰਮਣ)- ਜ਼ਿਲਾ ਮੈਜਿਸਟਰੇਟ ਵੱਲੋਂ ਚਾਈਨਾ ਡੋਰ ਦੀ ਵਿੱਕਰੀ 'ਤੇ ਪਾਬੰਦੀ ਲਾਏ ਜਾਣ ਦੇ ਬਾਵਜੂਦ ਦੁਕਾਨਦਾਰਾਂ ਨੇ ਪੈਸਾ ਕਮਾਉਣ ਦੀ ਲਾਲਸਾ ਵਿਚ ਚਾਈਨਾ ਡੋਰ ਦੀ ਵਿੱਕਰੀ ਲਗਾਤਾਰ ਜਾਰੀ ਰੱਖੀ ਹੋਈ ਹੈ। ਸ਼ਿਵ ਸੈਨਾ ਬਾਲ ਠਾਕਰੇ ਦੇ ਸਿਟੀ ਪ੍ਰਧਾਨ ਜਾਵੇਦ ਖਾਂ ਤੇ ਯੂਥ ਆਗੂ ਰੇਸ਼ਮ ਸਿੰਘ ਨੇ ਦੱਸਿਆ ਕਿ ਉਹ ਰਵਿਦਾਸ ਨਗਰ 'ਚੋਂ ਲੰਘ ਰਹੇ ਸਨ ਤਾਂ ਉਨ੍ਹਾਂ ਦੇਖਿਆ ਕਿ ਛੋਟੇ-ਛੋਟੇ ਬੱਚੇ ਪਤੰਗ ਉੱਡਾ ਰਹੇ ਸਨ, ਜਿਨ੍ਹਾਂ ਕੋਲ ਚਾਈਨਾ ਡੋਰ ਸੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਅਤੇ ਗਲੀ-ਮੁਹੱਲਿਆਂ 'ਚ ਚਾਈਨਾ ਡੋਰ ਦੀ ਵਿੱਕਰੀ ਸ਼ਰ੍ਹੇਆਮ ਹੋ ਰਹੀ ਹੈ।
ਜਦਕਿ ਜ਼ਿਲਾ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਬੈਠਾ ਹੋਇਆ ਹੈ। ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂਆਂ ਨੇ ਜ਼ਿਲਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਮਾਮਲੇ 'ਚ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸ਼ਿਵ ਸੈਨਾ ਬਾਲ ਠਾਕਰੇ ਸੰਘਰਸ਼ ਸ਼ੁਰੂ ਕਰੇਗੀ ਅਤੇ ਲੋਕਾਂ ਨੂੰ ਚਾਈਨਾ ਡੋਰ ਦੇ ਇਸਤੇਮਾਲ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਚੋਰਾਂ ਦੁਕਾਨ 'ਚ ਲਾਇਆ ਪਾੜ
NEXT STORY