Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    7:38:02 AM

  • lpu closed for 10 days following violent incidents

    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ,...

  • nationwide bank strike scheduled for september 28 30 postponed

    ਆਮ ਜਨਤਾ ਨੂੰ ਵੱਡੀ ਰਾਹਤ: 28 ਤੋਂ 30 ਸਤੰਬਰ ਤੱਕ...

  • adgp m f farooqui took charge at lpu

    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ...

  • heavy police presence at lpu

    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਦਿੱਲੀ ’ਚ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਮਤਾ ਪਾਸ

PUNJAB News Punjabi(ਪੰਜਾਬ)

ਦਿੱਲੀ ’ਚ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਮਤਾ ਪਾਸ

  • Edited By Anmol Tagra,
  • Updated: 18 Oct, 2025 06:22 PM
Amritsar
seminar delhi resolution
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ): ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਖੇ ਕਰਵਾਏ ਗਏ ਵਿਸ਼ਾਲ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਜ਼ੋਰਦਾਰ ਮੰਗ ਕਰਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਹਾਜ਼ਰੀਨ ਨੇ ਹੱਥ ਖੜ੍ਹੇ ਕਰਕੇ ਤੇ ਜੈਕਾਰੇ ਲਗਾ ਕੇ ਸਮਰਥਨ ਦਿੱਤਾ।

ਇੰਡੀਆ ਹੈਬੀਟੈਟ ਸੈਂਟਰ ਦੇ ਸਟੇਨ ਆਡੀਟੋਰੀਅਮ ਵਿਖੇ ‘ਗੁਰੂ ਤੇਗ ਬਹਾਦਰ ਸਾਹਿਬ ਜੀ ਧਰਮ ਦੀ ਚਾਦਰ’ ਵਿਸ਼ੇ ’ਤੇ ਕਰਵਾਏ ਗਏ ਇਸ ਸੈਮੀਨਾਰ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਾਬਾ ਦਵਿੰਦਰ ਸਿੰਘ ਬੜੂ ਸਾਹਿਬ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸੰਬੋਧਨ ਕੀਤਾ, ਜਦਕਿ ਪ੍ਰਸਿੱਧ ਵਿਦਵਾਨ ਡਾ. ਜਸਪਾਲ ਸਿੰਘ ਸਾਬਕਾ ਵਾਈਸ ਚਾਂਸਲਰ, ਡਾ. ਮਨਮੋਹਨ ਸਿੰਘ ਸਾਬਕਾ ਆਈਪੀਐਸ, ਸਾਬਕਾ ਸਫੀਰ ਕੇਸੀ ਸਿੰਘ, ਪ੍ਰੋ. ਹਿਮਾਦਰੀ ਬੈਨਰਜੀ, ਡਾ. ਪਰਮਵੀਰ ਸਿੰਘ, ਪ੍ਰੋ ਰਾਜ ਕੁਮਾਰ ਹੰਸ, ਪ੍ਰੋ. ਧਰਮ ਸਿੰਘ ਅਤੇ ਡਾ. ਹਰਿੰਦਰ ਸਿੰਘ ਨੇ ਆਪਣੇ ਖੋਜ ਭਰਪੂਰ ਪਰਚੇ ਪੜ੍ਹੇ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਦੂਜਿਆਂ ਦੇ ਧਰਮ ਦੀ ਰੱਖਿਆ ਲਈ ਸ਼ਹਾਦਤ ਦਿੱਤੀ, ਜੋ ਦੁਨੀਆ ਦੇ ਇਤਿਹਾਸ ਵਿੱਚ ਮਿਸਾਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਇਸ ਕੁਰਬਾਨੀ ਸਦਕਾ ਹੀ ਭਾਰਤ ਦਾ ਸੱਭਿਆਚਾਰ ਜਿੰਦਾ ਹੈ। ਦਿੱਲੀ ਅੰਦਰ ਲਾਲ ਕਿਲ੍ਹੇ ’ਤੇ ਦੇਸ਼ ਦਾ ਝੰਡਾ ਸਿੱਖ ਗੁਰੂਆਂ ਦੀ ਕੁਰਬਾਨੀ ਕਰਕੇ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਧਰਮਾਂ ਦੀ ਅਜ਼ਾਦੀ ਤੇ ਮਨੁੱਖੀ ਹੱਕਾਂ ਦੀ ਰਖਵਾਲੀ ਲਈ ਸੀ, ਪਰ ਦੁਖਦ ਪਹਿਲੂ ਇਹ ਹੈ ਕਿ ਅੱਜ ਆਪਣੇ ਹੀ ਦੇਸ਼ ਅੰਦਰ ਸਿੱਖਾਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ। ਸਿੱਖ ਬੰਦੀਆਂ ਨੂੰ ਤਿੰਨ ਤਿੰਨ ਦਹਾਕੇ ਜੇਲ੍ਹਾਂ ਕੱਟਣ ਬਾਅਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 170,00,00,000 ਰੁਪਏ ਦਾ ਵੱਡਾ ਘਪਲਾ! ਹੋਸ਼ ਉਡਾ ਦੇਣਗੇ ਖ਼ੁਲਾਸੇ

ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੋਈ ਭੀਖ ਨਹੀਂ ਹੈ, ਸਗੋਂ ਇਹ ਸੰਵਿਧਾਨ ਅਨੁਸਾਰ ਹੱਕੀ ਮੰਗ ਹੈ, ਇਸ ਲਈ ਸਰਕਾਰ ਰਿਹਾਈ ਦਾ ਤੁਰੰਤ ਐਲਾਨ ਕਰੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਵਿਸ਼ੇਸ਼ ਸੈਮੀਨਾਰ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਉਸ ਵੇਲੇ ਦੀ ਮਜ਼ਲੂਮ ਧਿਰ ਦੇ ਤਿਲਕ ਤੇ ਜੰਞੂ ਦੀ ਰੱਖਿਆ ਲਈ ਆਪਣੀ ਸ਼ਹਾਦਤ ਦੇ ਕੇ ਧਾਰਮਿਕ ਅਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦਾ ਵਿਲੱਖਣ ਸੰਦੇਸ਼ ਦਿੱਤਾ, ਜੋ ਸਾਰੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ। ਪਰੰਤੂ ਅੱਜ 350 ਸਾਲ ਬਾਅਦ ਜਦੋਂ ਅਸੀਂ ਇਸੇ ਦਿੱਲੀ ਦੀ ਧਰਤੀ ਜਿੱਥੇ ਗੁਰੂ ਸਾਹਿਬ ਜੀ ਨੂੰ ਸ਼ਹੀਦ ਕੀਤਾ ਗਿਆ ਸੀ ਵਿਖੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਯਾਦ ਕਰ ਰਹੇ ਹਾਂ, ਤਾਂ ਇਹ ਦੁਖਦਾਈ ਹੈ ਕਿ ਸਾਡੇ ਬੰਦੀ ਸਿੰਘ ਅਜੇ ਤਕ ਤਿਹਾੜ, ਪਟਿਆਲਾ ਅਤੇ ਬੁੜੈਲ ਜੇਲ੍ਹਾਂ ਵਿੱਚ ਕੈਦ ਹਨ। ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਦੇਵੇ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰਾਂ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਤੇ ਸੰਸਥਾਵਾਂ ਵਿਚ ਕੀਤੀ ਜਾ ਰਹੀ ਦਖਲਅੰਦਾਜ਼ੀ ਦੀ ਵੀ ਅਲੋਚਨਾ ਕੀਤੀ। ਉਨ੍ਹਾਂ ਆਖਿਆ ਕਿ ਗੁਰਦੁਆਰੇ ਸਿੱਖੀ ਦੇ ਪ੍ਰਚਾਰ ਕੇਂਦਰ ਹਨ ਅਤੇ ਉਨ੍ਹਾਂ ਦਾ ਪ੍ਰਬੰਧ ਸਰਕਾਰੀ ਨੁਮਾਇੰਦਿਆਂ ਕੋਲ ਨਹੀਂ, ਪੰਥਕ ਹੱਥਾਂ ਵਿੱਚ ਹੀ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਆਪਣੇ ਧਾਰਮਿਕ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦਾ ਰਾਜਸੀ ਦਖ਼ਲ ਬਰਦਾਸ਼ਤ ਨਹੀਂ ਕਰੇਗੀ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਬੇਮਿਸਾਲ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ, ਜਿਸ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਅਹਿਮ ਹੈ। ਉਨ੍ਹਾਂ ਕਿਹਾ ਕਿ ਜੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਸ਼ਹਾਦਤ ਨਾ ਦਿੱਤੀ ਹੁੰਦੀ ਤਾਂ ਦੇਸ਼ ਦੇ ਹਾਲਾਤ ਕੁਝ ਹੋਰ ਹੀ ਹੁੰਦੇ। ਸ. ਬਾਦਲ ਨੇ ਆਖਿਆ ਕਿ ਸਿੱਖ ਕੌਮ ਹਮੇਸ਼ਾ ਆਪਣੇ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਤੋਂ ਪ੍ਰੇਰਨਾ ਲੈ ਕੇ ਮਾਨਵਤਾ ਲਈ ਅੱਗੇ ਰਹਿੰਦੀ ਹੈ। ਦੇਸ਼ ਦੀ ਅਜ਼ਾਦੀ ਦੀ ਲੜਾਈ ਵਿਚ ਸਭ ਤੋਂ ਵੱਧ ਕੁਰਬਾਨੀਆਂ ਸਿੱਖਾਂ ਵੱਲੋਂ ਹੀ ਦਿੱਤੀਆਂ ਗਈਆਂ, ਜਿਸ ਦਾ ਆਧਾਰ ਗੁਰੂ ਸਾਹਿਬਾਨ ਦੇ ਆਦਰਸ਼ਾਂ ’ਤੇ ਹੀ ਟਿਕਿਆ ਹੈ। ਪਰੰਤੂ ਦੁੱਖ ਦੀ ਗੱਲ ਹੈ ਕਿ ਜਿਸ ਸਿੱਖ ਕੌਮ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ, ਉਸ ਦੀਆਂ ਮਹਾਨ ਸੰਸਥਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਦੀ ਤਾਕਤ ਗੁਰਮਤਿ ਦੀ ਪ੍ਰੇਰਨਾ ਅਤੇ ਕੌਮੀ ਏਕਤਾ ਵਿੱਚ ਹੈ। ਜਦ ਤੱਕ ਸਿੱਖ ਕੌਮ ਗੁਰੂ ਸਾਹਿਬਾਨ ਦੇ ਅਸੂਲਾਂ ’ਤੇ ਡਟੀ ਰਹੇਗੀ, ਕੋਈ ਤਾਕਤ ਉਸ ਨੂੰ ਕਮਜ਼ੋਰ ਨਹੀਂ ਕਰ ਸਕਦੀ। ਉਨ੍ਹਾਂ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਰੱਖੇ ਸਮਾਗਮਾਂ ਵਿਚ ਸੰਗਤ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੈਂਬਰ ਬਲਦੇਵ ਸਿੰਘ ਕਾਇਮਪੁਰ, ਹਰਭਜਨ ਸਿੰਘ ਮਸਾਣਾ, ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਗੁਰਮਿੰਦਰ ਸਿੰਘ ਮਠਾਰੂ, ਹਰਮਨਜੀਤ ਸਿੰਘ, ਨਿੱਜੀ ਸਕੱਤਰ ਸਾਹਬਾਜ਼ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ, ਮੈਂਬਰ ਕਰਤਾਰ ਸਿੰਘ ਚਾਵਲਾ, ਤਜਿੰਦਰ ਸਿੰਘ, ਜਤਿੰਦਰ ਸਿੰਘ, ਸਤਨਾਮ ਸਿੰਘ ਖਾਲਸਾ, ਅਮਰੀਕ ਸਿੰਘ ਵਿਕਾਸਪੁਰੀ, ਸੁਰਿੰਦਰ ਸਿੰਘ, ਜਤਿੰਦਰ ਸਿੰਘ ਸਾਹਨੀ, ਮੋਹਿੰਦਰ ਸਿੰਘ, ਗੁਰਮੀਤ ਸਿੰਘ ਸ਼ੰਟੀ, ਹਰਿਆਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਮੈਂਬਰ ਮੋਹਨਜੀਤ ਸਿੰਘ ਪਾਣੀਪਤ, ਰਵਿੰਦਰ ਸਿੰਘ ਫਰੀਦਾਬਾਦ, ਸਿੱਖ ਮਿਸ਼ਨ ਦੇ ਇੰਚਾਰਜ ਮਨਮੀਤ ਸਿੰਘ, ਸੁਖਵਿੰਦਰ ਸਿੰਘ, ਸੁਰਿੰਦਰਪਾਲ ਸਿੰਘ ਸਮਾਨਾ, ਜਸਬੀਰ ਸਿੰਘ ਲੌਂਗੋਵਾਲ, ਮਨਪ੍ਰੀਤ ਸਿੰਘ, ਰਮਨਦੀਪ ਸਿੰਘ, ਅਮਨਜੀਤ ਸਿੰਘ, ਪਰਮਜੀਤ ਸਿੰਘ, ਹਰਦੀਪ ਸਿੰਘ ਚੰਦਰ ਵਿਹਾਰ ਆਦਿ ਹਾਜ਼ਰ ਸਨ।


 

  • Punjab
  • Amritsar
  • SGPC
  • Delhi

ਫ਼ਰੀਦਕੋਟ 'ਚ ਲੱਗੀਆਂ ਵੱਡੀਆਂ ਪਾਬੰਦੀਆਂ, 13 ਦਸੰਬਰ ਤੱਕ ਹੁਕਮ ਜਾਰੀ

NEXT STORY

Stories You May Like

  • imprisoned sikhs  release jagdish singh jhinda
    ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਚੋਣਾਂ ਤੋਂ ਪਹਿਲਾਂ ਕੀਤਾ ਜਾਵੇਗਾ 'ਜੇਲ੍ਹ ਭਰੋ ਅੰਦੋਲਨ': ਜਗਦੀਸ਼ ਝੀਂਡਾ
  • british village of 350 residents seeks independence
    ਬ੍ਰਿਟੇਨ ਦੇ 350 ਲੋਕਾਂ ਵਾਲੇ ਪਿੰਡ ਨੇ ਮੰਗੀ ‘ਆਜ਼ਾਦੀ’, 1,200 ਸ਼ਰਨਾਰਥੀਆਂ ਨੂੰ ਵਸਾਉਣ ਦੀ ਯੋਜਨਾ ਦਾ ਵਿਰੋਧ
  • people of this border village in punjab took a tough decision
    ਪੰਜਾਬ ਦੇ ਇਸ ਸਰਹੱਦੀ ਪਿੰਡ ਦੇ ਲੋਕਾਂ ਨੇ ਲਿਆ ਸਖ਼ਤ ਫੈਸਲਾ, ਪੰਚਾਇਤ ਵੱਲੋਂ ਮਤਾ ਪਾਸ
  • australian missionary  dara singh  release  plea rejected
    ਆਸਟ੍ਰੇਲੀਆਈ ਮਿਸ਼ਨਰੀ ਦੇ ਕਤਲ ਦਾ ਮਾਮਲਾ, ਦਾਰਾ ਸਿੰਘ ਦੀ ਰਿਹਾਈ ਦੀ ਅਰਜ਼ੀ ਖ਼ਾਰਜ
  • 350th martyrdom anniversary of guru tegh bahadur sahib ji be held at red fort
    ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਲਾਲ ਕਿਲ੍ਹੇ ’ਤੇ ਹੋਣਗੇ: ਕਾਲਕਾ, ਕਾਹਲੋਂ
  • tragic accident in khanna
    ਖੰਨਾ 'ਚ ਦਰਦਨਾਕ ਹਾਦਸਾ: ਗੁਆਂਢੀ ਦੀ ਕਾਰ ਹੇਠ ਆਉਣ ਨਾਲ 3 ਸਾਲਾ ਜਵਾਕ ਦੀ ਮੌਤ, ਪਰਿਵਾਰ 'ਚ ਵਿਛੇ ਸੱਥਰ
  • sindh freedom group   geneva
    ਜੇਨੇਵਾ 'ਚ ਸਿੰਧ ਆਜ਼ਾਦੀ ਸਮੂਹ ਨੇ ਪ੍ਰਦਰਸ਼ਨ ਦੌਰਾਨ ਸਵੈ-ਨਿਰਣੇ 'ਤੇ ਜਨਮਤ ਸੰਗ੍ਰਹਿ ਦੀ ਕੀਤੀ ਮੰਗ
  • women  s share to get a job has increased
    ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lpu registrar dr monica gulati s big revelation video of girls released
      LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ...
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • punjab poltiics bjp
      ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ ਗੱਠਜੋੜ ਨਹੀਂ ਤਾਂ...
    • punjab vapar mandal upi
      UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
    • change in the weather of punjab
      ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
    • giani raghbir singh big statement regarding meeting held on sacrilege law
      ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ...
    • punjab politics niranjan singh
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ...
    • tarun chugh interview
      ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ...
    • bjp leader news
      ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ ਗਈ ਜਾਨ
    • public holiday announced in punjab for tomorrow
      ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +