ਜਲੰਧਰ- ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਅੱਜ ਅਕਾਲੀ ਦਲ ਦੇ ਸੀਨੀਅਰ ਅਗੂ ਪਵਨ ਕੁਮਾਰ ਟੀਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਪਵਨ ਕੁਮਾਰ ਟੀਨੂੰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮਲ ਕਰਵਾਇਆ। ਪਵਨ ਕੁਮਾਰ ਟੀਨੂੰ ਦੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦੀ ਚਰਚਾ ਕਾਫ਼ੀ ਸਮੇਂ ਤੋਂ ਹੋ ਰਹੀਆਂ ਸਨ ਪਰ ਇਸ ਦੌਰਾਨ ਜੇਕਰ ਵਿਧਾਇਕ ਦੇ ਬਿਆਨ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਕਿਸੇ ਵੀ ਪਾਰਟੀ 'ਚ ਸ਼ਾਮਲ ਨਹੀਂ ਹੋ ਰਹੇ ਹਨ ਜਦਕਿ ਹੁਣ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਦਾ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਕਤਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਪਾਰਟੀ 'ਚ ਸ਼ਾਮਲ ਹੋਣ ਲਈ ਚੰਡੀਗੜ੍ਹ ਸਥਿਤ ਸੀ. ਐੱਮ. ਹਾਊਸ ਪਹੁੰਚੇ, ਜਿੱਥੇ ਉਨ੍ਹਾਂ ਨਾਲ ਉਨ੍ਹਾਂ ਦੇ ਸਮਰਥਕ ਵੀ ਮੌਜੂਦ ਹਨ। 'ਆਪ' 'ਚ ਸ਼ਾਮਲ ਹੋਣ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਹੈ ਕਿ ਆਮ ਆਦਮੀ ਪਾਰਟੀ ਜਲੰਧਰ ਤੋਂ ਪਵਨ ਟੀਨੂੰ ਨੂੰ ਉਮੀਦਵਾਰ ਐਲਾਨ ਸਕਦੀ ਹੈ। ਜ਼ਿਕਰਯੋਗ ਹੈ ਕਿ ਪਵਨ ਟੀਨੂੰ ਆਦਮਪੁਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ 2012-2017 ਵਿੱਚ ਦੋ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਦੱਸ ਦੇਈਏ ਕਿ ਪਵਨ ਟੀਨੂੰ 2014 ਵਿੱਚ ਜਲੰਧਰ ਤੋਂ ਲੋਕ ਸਭਾ ਚੋਣ ਹਾਰ ਗਏ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਵੀ ਹਾਰ ਗਏ ਸਨ।
ਇਹ ਵੀ ਪੜ੍ਹੋ- ਸੁਲਤਾਨਪੁਰ ਲੋਧੀ 'ਚ ਵੱਡੀ ਘਟਨਾ: ਪੁੱਤ ਦੀਆਂ ਅੱਖਾਂ ਸਾਹਮਣੇ ਪਿਤਾ ਨੂੰ ਦਾਤਰ ਨਾਲ ਵੱਢ ਕੇ ਉਤਾਰਿਆ ਮੌਤ ਦੇ ਘਾਟ
ਗੁਰਚਰਨ ਸਿੰਘ ਚੰਨੀ ਵੀ 'ਆਪ' 'ਚ ਹੋਏ ਸ਼ਾਮਲ
ਪਵਨ ਟੀਨੂੰ ਦੇ ਨਾਲ ਹੀ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਚੰਨੀ ਵੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣਾ ਅਸਤੀਫ਼ਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪਾਰਟੀ ਆਪਣੇ ਅਸਲ ਅਸੂਲਾਂ ਤੋਂ ਭਟਕ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਜਬਾਹੇ ’ਚ ਪਾੜ ਪੈਣ ਕਾਰਨ ਕਰੀਬ 150 ਏਕੜ ਕਣਕ ਦੀ ਪੱਕੀ ਦੀ ਫ਼ਸਲ ’ਚ ਭਰਿਆ ਪਾਣੀ
NEXT STORY