ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਗਿਆ। ਫਿਲਹਾਲ ਬੰਟੀ ਰੋਮਾਣਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਬੰਟੀ ਰੋਮਾਣਾ ਨੂੰ ਵੀਰਵਾਰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਨ੍ਹਾਂ ’ਤੇ ਦੋਸ਼ ਹੈ ਕਿ ਗਾਇਕ ਕੰਵਰ ਗਰੇਵਾਲ ਦੇ ਸਾਲ 2014 'ਚ ਹੋਏ ਸ਼ੋਅ ਦੀ ਵੀਡੀਓ ਨੂੰ ਫੋਰਜ ਅਤੇ ਮਾਰਫਡ ਕਰਕੇ ਸੋਸ਼ਲ ਮੀਡੀਆ ’ਤੇ ਵਾਇਰਲ ਕੀਤਾ ਗਿਆ ਹੈ। ਇਸ ਰਾਹੀਂ ਮੁੱਖ ਮੰਤਰੀ ਦੇ ਅਕਸ ਨੂੰ ਖ਼ਰਾਬ ਕਰਨ ਦਾ ਯਤਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ ਦੀਆਂ 2 ਕੁੜੀਆਂ ਦੇ ਵਿਆਹ ਦਾ ਪੂਰੇ ਪੰਜਾਬ 'ਚ ਪੈ ਗਿਆ ਰੌਲਾ, ਗੁਰਦੁਆਰੇ ਦੇ ਪਾਠੀ ਨੇ ਆਖੀ ਇਹ ਗੱਲ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੋਹਾਣਾ ਵਾਸੀ ਸੰਦੀਪ ਸਿੰਘ ਨੇ ਕਿਹਾ ਕਿ ਪਰਮਬੰਸ ਸਿੰਘ ਰੋਮਾਣਾ ਨਾਂ ਦੇ ਟਵਿੱਟਰ ਹੈਂਡਲ ਤੋਂ 25 ਅਕਤੂਬਰ ਦੀ ਸ਼ਾਮ ਨੂੰ ਇਕ ਲਿੰਕ ਪੋਸਟ ਕੀਤਾ ਗਿਆ, ਜਿਸ ਨੂੰ ਉਸ ਨੇ ਲੈਪਟਾਪ ’ਚ ਦੇਖਿਆ ਸੀ। ਪੋਸਟ ਕੀਤੇ ਗਏ ਲਿੰਕ 'ਚ ਗਾਇਕ ਕੰਵਰ ਗਰੇਵਾਲ ਦੇ ਸਾਲ 2014 ਦੇ ਯੂ. ਕੇ. ਵਿੱਚ ਕੀਤੇ ਗਏ ਸ਼ੋਅ ਦੀ ਵੀਡੀਓ ਨੂੰ ਫੋਰਜ ਅਤੇ ਮਾਰਫਡ ਕਰਕੇ ਮੁੱਖ ਮੰਤਰੀ ਦੇ ਅਕਸ ਨੂੰ ਖ਼ਰਾਬ ਕਰਨ ਦਾ ਯਤਨ ਕਰਨ ਨਾਲ ਸਬੰਧਿਤ ਬੋਲ ਬੋਲੇ ਗਏ ਸਨ।
ਇਹ ਵੀ ਪੜ੍ਹੋ : ਦੀਵਾਲੀ 'ਤੇ ਲੋਕਾਂ ਨੂੰ ਮਿਲ ਸਕਦੈ ਤੋਹਫ਼ਾ, 450 ਕਿਲੋਮੀਟਰ ਦਾ ਸਫ਼ਰ ਸਿਰਫ 5 ਘੰਟਿਆਂ 'ਚ
ਇਸ ਬਾਰੇ ਮਟੌਰ ਥਾਣਾ ਪੁਲਸ ਨੂੰ ਸ਼ਿਕਾਇਤ ਦਿੰਦਿਆਂ ਇਸ ਟਵਿੱਟਰ ਹੈਂਡਲ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਸੀ। ਸਾਈਬਰ ਸੈੱਲ ਨੇ ਇਸ ਦੀ ਜਾਂਚ ਕਰਦਿਆਂ ਹੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਖ਼ਿਲਾਫ਼ ਆਈ. ਟੀ. ਐਕਟ ਤੇ ਹੋਰ ਬਣਦੀਆਂ ਅਪਰਾਧਿਕ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਨ ਮਗਰੋਂ ਮੋਹਾਲੀ ਪੁਲਸ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੀ.ਐੱਮ.ਓ. ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨਿਲਾਮੀ ਰੱਖੇ ਜਾਣ ’ਤੇ ‘ਆਪ’ ਦਾ ਵੱਡਾ ਬਿਆਨ
NEXT STORY