ਚੰਡੀਗੜ੍ਹ : ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਦੋ ਵਾਰ ਦੇ ਸਾਬਕਾ ਵਿਧਾਇਕ ਅਤੇ ਭਾਜਪਾ ਦੀ ਪੰਜਾਬ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਅਰਵਿੰਦ ਖੰਨਾ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਰਡਾਰ ’ਤੇ ਆ ਗਏ ਹਨ, ਜਿਸ ਦੇ ਚੱਲਦਿਆਂ ਅਰਵਿੰਦ ਖੰਨਾ ਨੂੰ ਈ. ਡੀ. ਵਲੋਂ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ। ਇਸ ਵਿਚ ਖੰਨਾ ਨੂੰ ਈ. ਡੀ. ਨੇ ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ ਤਹਿਤ ਸੰਮਨ ਭੇਜ ਕੇ 30 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਕਰੀਬੀਆਂ ਨੂੰ ਪਾਰਟੀ ’ਚੋਂ ਕੱਢੇ ਜਾਣ ਤੋਂ ਬਾਅਦ ਨਵਜੋਤ ਸਿੱਧੂ ਦਾ ਸ਼ਾਇਰਾਨਾ ਅੰਦਾਜ਼ ’ਚ ਜਵਾਬ
ਸੂਤਰਾਂ ਮੁਤਾਬਕ ਇਸ ਤੋਂ ਪਹਿਲਾਂ ਵੀ ਈ. ਡੀ. ਖੰਨਾ ਨੂੰ 6 ਜਨਵਰੀ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ 15 ਜਨਵਰੀ ਨੂੰ ਤਲਬ ਹੋਣ ਦੇ ਹੁਕਮ ਦਿੱਤੇ ਸੀ ਪਰ ਅਰਵਿੰਦ ਖੰਨਾ ਨੇ ਉਹ ਸੰਮਨ ਛੱਡ ਦਿੱਤੇ ਸਨ। ਇਸ ਤੋਂ ਬਾਅਦ ਈ. ਡੀ. ਨੇ ਉਨ੍ਹਾਂ ਨੂੰ ਇਹ ਦੂਜਾ ਨੋਟਿਸ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ 30 ਜਨਵਰੀ ਨੂੰ ਪੇਸ਼ ਹੋਣ ਲਈ ਆਖਿਆ ਗਿਆ ਹੈ।
ਇਹ ਵੀ ਪੜ੍ਹੋ : 40 ਸਾਲ ਪਹਿਲਾਂ ਦਿੱਤੇ ਸੀ ਘੱਟ ਨੰਬਰ, ਕੈਨੇਡਾ ਤੋਂ ਪਰਤੇ ਐੱਨ. ਆਰ. ਆਈ. ਨੇ ਚਾੜ੍ਹ ਦਿੱਤਾ ਚੰਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੇਵਾ ਮੁਕਤ ਹੋਣ ਵਾਲੇ ਭਾਰਤੀ ਰਾਜਦੂਤ ਤਰਨਜੀਤ ਸੰਧੂ ਭਾਜਪਾ ਤੋਂ ਸ਼ੁਰੂ ਕਰ ਸਕਦੇ ਨੇ ਸਿਆਸੀ ਸਫ਼ਰ
NEXT STORY