ਜਲਾਲਾਬਾਦ (ਨਿਖੰਜ, ਜਤਿੰਦਰ) – ਵਿਧਾਨ ਸਭਾ ਹਲਕੇ ਅਧੀਨ ਪੈਂਦੀ ਮੰਡੀ ਅਰਨੀ ਵਾਲਾ ਸ਼ੇਖ ਸੁਭਾਨ ਦੇ ਪਿੰਡ ਪਾਕਾਂ ਵਿਖੇ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਾਕਾ ਕੰਬੋਜ਼ ਨੇ ਸਰਪੰਚ ਜਸਬੀਰ ਸਿੰਘ ਦੇ ਗ੍ਰਹਿ ਵਿਖੇ 'ਮੇਰਾ ਹਲਕਾ ਮੇਰੇ ਨਾਲ' ਮੁਹਿੰਮ ਦੇ ਤਹਿਤ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਰਕਰਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕਾਕਾ ਕੰਬੋਜ਼ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਯਤਨਸ਼ੀਲ ਹੈ ਅਤੇ ਜੇਕਰ ਕਿਸੇ ਪਿੰਡ 'ਚ ਵਿਕਾਸ ਦੇ ਕੰਮ ਅਧੂਰੇ ਪਏ ਹਨ ਤਾਂ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਵਾਇਆ ਜਾਵੇਗਾ। ਕਾਕਾ ਕੰਬੋਜ਼ ਨੇ ਕਿਹਾ ਕਿ ਉਹ ਪਿੰਡ ਪਿੰਡ ਪੱਧਰ 'ਤੇ ਪਿੰਡਾਂ ਦੀਆਂ ਪੰਚਾਇਤਾਂ ਨਾਲ ਮੀਟਿੰਗਾਂ ਕਰਕੇ ਪਿੰਡਾਂ ਅੰਦਰ ਅਧੂਰੇ ਪਏ ਕੰਮਾਂ ਨੂੰ ਪੂਰਾ ਕਰਵਾ ਰਹੇ ਹਨ। ਇਸ ਮੌਕੇ ਵਰਕਰਾਂ ਨੇ ਆਉਣ ਵਾਲਿਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਪਾਰਟੀ ਦੀ ਹਾਈਕਮਾਨ ਪਾਸੋਂ ਵਿਧਾਨ ਸਭਾ ਹਲਕੇ ਜਲਾਲਾਬਾਦ ਤੋਂ ਟਿਕਟ ਦੇਣ ਦੀ ਪੂਰ ਜ਼ੋਰ ਮੰਗ ਕੀਤੀ ਹੈ।
ਦੱਸਣਯੋਗ ਇਹ ਹੈ ਕਿ ਸੀਨੀਅਰ ਕਾਂਗਰਸੀ ਆਗੂ ਕਾਕਾ ਕੰਬੋਜ਼ ਜਿਥੇ ਕੰਬੋਜ਼ ਬਿਰਾਦਰੀ ਨਾਲ ਸਬੰਧ ਰੱਖਦੇ ਹਨ, ਉਥੇ ਹੀ ਹਰੇਕ ਵਰਗ ਦੇ ਲੋਕਾਂ ਨਾਲ ਦੁੱਖ-ਸੁੱਖ ਦੇ ਸਮੇਂ ਚਟਾਂਨ ਵਾਂਗ ਖੜ੍ਹਦੇ ਹਨ। ਜੇਕਰ ਪਾਰਟੀ ਕਾਕਾ ਕੰਬੋਜ਼ ਨੂੰ ਟਿਕਟ ਦਿੰਦੀ ਹੈ ਤਾਂ ਉਕਤ ਸੀਟ 'ਤੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਸਰਪੰਚ ਜਸਬੀਰ ਸਿੰਘ, ਕੁਲਬੀਰ ਸਿੰਘ, ਮੇਜਰ ਸਿੰਘ, ਜਗਰਾਜ ਸਿੰਘ, ਬਲਦੇਵ ਸਿੰਘ, ਡਾ. ਬੱਬੂ ਜੀ ਮਹਾਂਵੀਰ,ਦਿਲਬਾਗ ਸਿੰਘ, ਮੰਗਲ ਸਿੰਘ ਆਦਿ ਹਾਜ਼ਰ ਸਨ।
ਵਿਆਹ ਤੋਂ ਪਹਿਲਾਂ ਲੜਕੀ ਨਾਲ ਬਣਾਏ ਸਰੀਰਕ ਸਬੰਧ, ਤਲਾਕ ਹੋਣ 'ਤੇ ਕੀਤਾ ਜਬਰ-ਜ਼ਨਾਹ
NEXT STORY