ਜਲੰਧਰ (ਵਿਸ਼ੇਸ਼)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੀ ਜਨਤਾ ਨੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਸੰਗਰੂਰ 'ਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ 'ਚ ਆਯੋਜਿਤ 'ਇਨਸਾਫ਼ ਰੈਲੀ' 'ਚ ਪੰਜਾਬ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ 'ਚ ਲੋਕਾਂ ਦਾ ਪਹੁੰਚਣਾ ਇਸ ਗੱਲ ਦਾ ਸਬੂਤ ਹੈ ਕਿ ਸੂਬੇ 'ਚ ਕਾਂਗਰਸ ਦੇ ਪੱਖ ’ਚ ਮਾਹੌਲ ਬਣ ਰਿਹਾ ਹੈ।
ਇਹ ਵੀ ਪੜ੍ਹੋ: ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ ਤਾਜ਼ਾ ਅਪਡੇਟ ਜਾਰੀ
ਚੰਨੀ ਨੇ ਕਿਹਾ ਕਿ ਰੈਲੀ 'ਚ ਉਮੜੀ ਭਾਰੀ ਭੀੜ ਨੇ ਕਾਂਗਰਸ ਪ੍ਰਤੀ ਲੋਕਾਂ ਦੇ ਵਧਦੇ ਵਿਸ਼ਵਾਸ ਨੂੰ ਜ਼ਾਹਿਰ ਕੀਤਾ ਹੈ। ਸੂਬੇ ਦੀ ਜਨਤਾ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੈ ਅਤੇ ਬਦਲਾਅ ਚਾਹੁੰਦੀ ਹੈ। ਲੋਕ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ, ਰੁਜ਼ਗਾਰ, ਗੁਣਵੱਤਾਪੂਰਨ ਸਿੱਖਿਆ, ਸਿਹਤ ਸਹੂਲਤਾਂ ਅਤੇ ਪੰਜਾਬ ਦੇ ਵਿਕਾਸ ਦੀ ਉਮੀਦ ਕਾਂਗਰਸ ਤੋਂ ਲਗਾ ਰਹੇ ਹਨ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਲੜਾਈ ਲੜ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਨਸਾਫ਼ ਰੈਲੀ 'ਚ ਸਾਰੇ ਵਰਗਾਂ ਦੀ ਭਾਗੀਦਾਰੀ ਨੇ ਕਾਂਗਰਸ ਦੀ ਮਜ਼ਬੂਤੀ ਦਾ ਸੰਦੇਸ਼ ਦਿੱਤਾ ਹੈ। ਚੰਨੀ ਨੇ ਕਿਹਾ ਕਿ ਸਾਲ 2027 'ਚ ਕਾਂਗਰਸ ਸੱਤਾ 'ਚ ਪਰਤ ਕੇ ਪੰਜਾਬ 'ਚ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਦਾ ਨਵਾਂ ਅਧਿਆਏ ਸ਼ੁਰੂ ਕਰੇਗੀ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ ਨੇ ਅਕਾਲੀ ਦਲ 'ਚ ਵਾਪਸੀ ਦੇ ਦਿੱਤੇ ਸੰਕੇਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੀਵਾਲੀ ਦੇ ਤਿਉਹਾਰ ਲਈ ਹਦਾਇਤਾਂ ਜਾਰੀ, ਲੋਕਾਂ ਨੂੰ ਕੀਤੀ ਗਈ ਅਪੀਲ, ਪੜ੍ਹੋ PGI ਦੀ ADVISORY
NEXT STORY