ਲੁਧਿਆਣਾ (ਰਿੰਕੂ)- ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਸਿਆਸੀ ਗਲਿਆਰਿਆਂ 'ਚ ਹਲਚਲ ਮਚ ਗਈ ਹੈ। ਕਾਂਗਰਸ ਪਾਰਟੀ ਨੂੰ ਅੱਜ ਇਕ ਤੋਂ ਬਾਅਦ ਇਕ ਝਟਕੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪਰਮਿੰਦਰ ਮਹਿਤਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜਾਂ ਦੇ ਜਾਲ ਵਿੱਚ ਫਸੇ ਹੋਏ ਹਨ। ਪਾਰਟੀ ਨਾਲ ਕਈ ਸਾਲਾਂ ਤੋਂ ਜੁੜੇ ਹੋਏ ਸਨ। ਉਨ੍ਹਾਂ ਕਿਹਾ ਕਿ ਉਹ ਇੰਨੇ ਸਾਲਾਂ ਤੋਂ ਪਾਰਟੀ ਸੰਗਠਨ ਨਾ ਬਣਾਉਣ ਅਤੇ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਅੱਗੇ ਨਾ ਵਧਣ ਦੇਣ ਦੇ ਵਿਰੋਧ ਵਿਚ ਕਾਂਗਰਸ ਦੀ ਮੈਂਬਰਸ਼ਿਪ ਛੱਡ ਰਹੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੁਧਿਆਣਾ ਦੇ ਆਤਮਾ ਨਗਰ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਕਾਂਗਰਸ ਨੂੰ ਝਟਕਾ ਦਿੱਤਾ ਹੈ। ਉਨ੍ਹਾਂ ਕਾਂਗਰਸ ਲੀਡਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਦੀਆਂ ਨੀਤੀਆਂ ਤੋਂ ਤੰਗ ਆ ਕੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ।
ਇਹ ਵੀ ਪੜ੍ਹੋ : ਸੰਸਦ ਦੀ ਸੁਰੱਖਿਆ 'ਚ ਹੋਈ ਕੁਤਾਹੀ ਦੇ ਮਾਮਲੇ 'ਚ MP ਗੁਰਜੀਤ ਔਜਲਾ ਦਾ ਵੱਡਾ ਬਿਆਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਵਿਆਜ ਦਰਾਂ ’ਚ ਕਟੌਤੀ ਸ਼ੁਰੂ ਹੋਣ ਨਾਲ ਅਰਥਵਿਵਸਥਾ ’ਚ ਸੁਧਾਰ ਸੰਭਵ, ਇੰਡਸਟਰੀ ਨੂੰ ਮਿਲ ਸਕਦੀ ਰਾਹਤ
NEXT STORY