ਚੰਡੀਗੜ੍ਹ : ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਦਿਨਕਰ ਗੁਪਤਾ ਨੂੰ ਵੀਰਵਾਰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਗੁਪਤਾ 1987 ਬੈਚ ਦੇ ਭਾਰਤੀ ਪੁਲਸ ਸੇਵਾ (IPS) ਪੰਜਾਬ ਕੇਡਰ ਦੇ ਅਧਿਕਾਰੀ ਹਨ। ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਗੁਪਤਾ ਦੀ 31 ਮਾਰਚ 2024 ਤੱਕ ਡਾਇਰੈਕਟਰ ਜਨਰਲ ਐੱਨ.ਆਈ.ਏ. ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਇਹ ਉਨ੍ਹਾਂ ਦੀ ਸੇਵਾਮੁਕਤੀ ਦੀ ਮਿਤੀ ਹੈ।
ਇਕ ਹੋਰ ਹੁਕਮ ਵਿੱਚ ਸਵਾਗਤ ਦਾਸ ਨੂੰ ਗ੍ਰਹਿ ਮੰਤਰਾਲੇ ਵਿੱਚ ਵਿਸ਼ੇਸ਼ ਸਕੱਤਰ (ਅੰਦਰੂਨੀ ਸੁਰੱਖਿਆ) ਨਿਯੁਕਤ ਕੀਤਾ ਗਿਆ ਹੈ। ਦਾਸ ਛੱਤੀਸਗੜ੍ਹ ਕੇਡਰ ਦੇ 1987 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਹਨ, ਜੋ ਇਸ ਸਮੇਂ ਇੰਟੈਲੀਜੈਂਸ ਬਿਊਰੋ ਵਿੱਚ ਵਿਸ਼ੇਸ਼ ਨਿਰਦੇਸ਼ਕ ਹਨ। ਹੁਕਮ ਵਿੱਚ ਕਿਹਾ ਗਿਆ ਹੈ ਕਿ ਦਾਸ ਨੂੰ 30 ਨਵੰਬਰ 2024 ਤੱਕ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ, ਜੋ ਕਿ ਉਨ੍ਹਾਂ ਦੀ ਸੇਵਾਮੁਕਤੀ ਦੀ ਮਿਤੀ ਹੈ।
ਇਹ ਵੀ ਪੜ੍ਹੋ : ਲੇਹ ਲੱਦਾਖ 'ਚ ਦੇਸ਼ ਦੀ ਰੱਖਿਆ ਕਰਦਾ ਖੰਨਾ ਦੇ ਪਿੰਡ ਸਲੌਦੀ ਦਾ ਨੌਜਵਾਨ ਹੋਇਆ ਸ਼ਹੀਦ (ਵੀਡੀਓ)
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਖਾਲੜਾ ਦੀ ਨਹਿਰ ’ਚੋਂ ਬਰਾਮਦ ਹੋਈ ਗਲੀ-ਸੜੀ ਅਣਪਛਾਤੀ ਲਾਸ਼, ਫੈਲੀ ਸਨਸਨੀ
NEXT STORY