ਨਥਾਣਾ (ਬੱਜੋਆਣੀਆਂ) : ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ 12 ਜੁਲਾਈ ਨੂੰ ਹਲਕਾ ਭੁੱਚੋ ਮੰਡੀ ਦੇ ਬੀ. ਐੱਲ. ਏ. ਦੀ ਹੋਣ ਵਾਲੀ ਅਹਿਮ ਮੀਟਿੰਗ ਦੀਆਂ ਤਿਆਰੀਆਂ ਸਬੰਧੀ ਅੱਜ ਸੀਨੀਅਰ ਭਾਜਪਾ ਆਗੂ ਰਾਮ ਗੋਪਾਲ ਰਾਮੂ ਦੀ ਰਿਹਾਇਸ਼ ’ਤੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ 12 ਜੁਲਾਈ ਨੂੰ ਸਵੇਰੇ 11 ਵਜੇ ਗ੍ਰੀਨ ਫੀਲਡ ਪੈਲੇਸ, ਨਥਾਣਾ ਵਿਖੇ ਹੋਣ ਵਾਲੀ ਇਸ ਮੀਟਿੰਗ ’ਚ ਜੀਵਨ ਗੁਪਤਾ (ਬਠਿੰਡਾ ਇੰਚਾਰਜ), ਸੰਗਠਨ ਮਹਾਮੰਤਰੀ ਸ਼੍ਰੀਨਿਵਾਸਲੂ ਸਮੇਤ ਭਾਰਤੀ ਜਨਤਾ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਅਹੁਦੇਦਾਰ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।
ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਪ੍ਰੋਗਰਾਮਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਮੀਟਿੰਗ ਦੀਆਂ ਸਮੂਹ ਤਿਆਰੀਆਂ ਅਤੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਸੀਨੀਅਰ ਭਾਜਪਾ ਆਗੂ ਰਾਮ ਗੋਪਾਲ ਰਾਮੂ ਨੂੰ ਸੌਂਪੀ ਗਈ। ਇਸ ਮੌਕੇ ਐੱਸ. ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਮਾਸਟਰ ਬਲਦੇਵ ਸਿੰਘ, ਜ਼ਿਲਾ ਸਕੱਤਰ ਡਾ. ਕੁਲਰਾਜ, ਮੰਡਲ ਪ੍ਰਧਾਨ ਰਾਮ ਲਾਲ ਗੰਗਾ, ਜਤਿੰਦਰ ਗੋਗੀ ਕਲਿਆਣ ਸਮੇਤ ਭਾਰਤੀ ਜਨਤਾ ਪਾਰਟੀ ਦੇ ਕਈ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
'ਸਤਲੁਜ' ਫ਼ਿਲਮ ਅਤੇ ਜਸਵੰਤ ਸਿੰਘ ਖਾਲੜਾ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਪਹਿਲਾ ਬਿਆਨ
NEXT STORY