ਜਲੰਧਰ, (ਵੈੱਬ ਡੈਸਕ) : ਸੰਸਦ ਮੈਂਬਰ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਲੁਧਿਆਣਾ ’ਚ ‘ਇਨਸਾਫ਼ ਮਾਰਚ’ ਕੱਢਿਆ ਗਿਆ, ਜਿਸ ’ਚ ਵੱਡੀ ਗਿਣਤੀ ’ਚ ਲੋਕਾਂ ਅਤੇ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਚੌੜਾ ਬਾਜ਼ਾਰ ਤੋਂ ਸ਼ੁਰੂ ਹੋਏ ਮਾਰਚ ਦੌਰਾਨ ਕਾਨੂੰਨ ਵਿਵਸਥਾ, ਗੈਂਗਸਟਰਵਾਦ, ਫਿਰੌਤੀਆਂ, ਨਸ਼ਿਆਂ ਅਤੇ ਸਨਅਤੀ ਸੰਕਟ ਦੇ ਮੁੱਦੇ ਉਠਾਏ ਗਏ। ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸਰਕਾਰ ਪੰਜਾਬ ’ਚ ਸੁਰੱਖਿਆ ਅਤੇ ਰੁਜ਼ਗਾਰ ਯਕੀਨੀ ਬਣਾਉਣ ’ਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਫਿਰੌਤੀਆਂ ਦੀਆਂ ਧਮਕੀਆਂ ਮਿਲ ਰਹੀਆਂ ਹਨ ਤੇ ਸਨਅਤਾਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੀਆਂ ਹਨ। ਉਨ੍ਹਾਂ ਐਲਾਨ ਕੀਤਾ ਕਿ ਇਹ ਮਾਰਚ ਪੰਜਾਬ ਦੇ ਹੋਰ ਸ਼ਹਿਰਾਂ ਅਤੇ ਕਸਬਿਆਂ ਤੱਕ ਵੀ ਲਿਜਾਇਆ ਜਾਵੇਗਾ।
ਇਸ ਇਨਸਾਫ਼ ਮਾਰਚ ਦੀ ਸ਼ੁਰੂਆਤ ਦੌਰਾਨ ਕਾਂਗਰਸ ਦੀ ਸੂਬਾ ਲੀਡਰਸ਼ਿਪ ਅਤੇ ਪ੍ਰਦੇਸ਼ ਇੰਚਾਰਜ ਮਾਨਚ ਤੋਂ ਗੈਰ-ਹਾਜ਼ਰ ਦਿਖਾਈ ਦਿੱਤੇ। ਪ੍ਰੋਗਰਾਮ ਵਿੱਚ ਨਾ ਤਾਂ ਸੂਬਾ ਪ੍ਰਧਾਨ ਪਰਗਟ ਸਿੰਘ ਪਹੁੰਚੇ ਅਤੇ ਨਾ ਹੀ ਪ੍ਰਦੇਸ਼ ਇੰਚਾਰਜ ਸਚਿਨ ਪਾਇਲਟ। ਇਸ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ ਅਤੇ ਸੁਖਪਾਲ ਸਿੰਘ ਖਹਿਰਾ ਸਮੇਤ ਕੋਈ ਵੀ ਸੀਨੀਅਰ ਆਗੂ ਮੌਜੂਦ ਨਹੀਂ ਸੀ। ਮੰਚ 'ਤੇ ਸੀਨੀਅਰ ਆਗੂਆਂ ਦੇ ਨਾ ਪਹੁੰਚਣ 'ਤੇ ਰਾਜਾ ਵੜਿੰਗ ਨੇ ਕਿਹਾ ਕਿ ਸੂਬੇ ਦੇ ਸਾਰੇ ਆਗੂ ਆਪਣੇ-ਆਪਣੇ ਪ੍ਰੋਗਰਾਮਾਂ ਵਿੱਚ ਵਿਅਸਤ ਹਨ।
ਪੰਜਾਬ ਦੇ ਨੌਜਵਾਨ ਨੇ ਕੈਨੇਡਾ 'ਚ ਰਚਿਆ ਇਤਿਹਾਸ, 23 ਸਾਲ ਦੀ ਉਮਰ 'ਚ ਸਿੱਖਿਆ ਬੋਰਡ 'ਚ ਵੱਡੀ ਜ਼ਿੰਮੇਵਾਰੀ
NEXT STORY