ਜਲੰਧਰ (ਸੋਨੂੰ): ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਕੁੱਲ 4 'ਨਸ਼ਾ ਮੁਕਤ ਪੰਜਾਬ ਯਾਤਰਾਵਾਂ' ਚਲਾਈਆਂ ਜਾ ਰਹੀਆਂ ਹਨ। 18 ਸਤੰਬਰ ਤੋਂ ਸ਼ੁਰੂ ਹੋਈਆਂ ਇਨ੍ਹਾਂ ਯਾਤਰਾਵਾਂ ਦੀ ਸਮਾਪਤੀ 30 ਸਤੰਬਰ ਨੂੰ ਜਲੰਧਰ ਵਿਖੇ ਹੋਵੇਗੀ।
ਯਾਤਰਾ ਦੇ ਅੰਤਿਮ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ ਪਹੁੰਚ ਕੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਇਹ ਰੈਲੀ ਜੀ. ਟੀ. ਰੋਡ 'ਤੇ ਲਿਲੀ ਰਿਜ਼ੌਰਟਸ ਹੋਟਲ ਪਰਾਗਪੁਰ ਨਾਲ ਲੱਗਦੇ ਖੇਤਾਂ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ। ਗ੍ਰਹਿ ਮੰਤਰੀ ਦੀ ਆਮਦ ਤੇ ਸਮਾਗਮ ਦੇ ਮੱਦੇਨਜ਼ਰ ਸੁਰੱਖਿਆ ਅਤੇ ਤਿਆਰੀਆਂ ਦੀ ਸਮੀਖਿਆ ਲਈ ਉੱਚ ਅਧਿਕਾਰੀ ਮੌਕੇ 'ਤੇ ਮੌਜੂਦ ਰਹੇ। ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ, ਡੀਜੀਪੀ ਸਕਸੈਨਾ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਏਡੀਜੀਪੀ, ਪੁਲਸ ਕਮਿਸ਼ਨਰ, ਹੋਰ ਉੱਚ ਅਧਿਕਾਰੀ ਤੇ ਭਾਜਪਾ ਆਗੂ ਉਚੇਚੇ ਤੌਰ 'ਤੇ ਹਾਜ਼ਰ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਰਾਂ ਨੇ ਬੰਦ ਪਏ ਘਰ ਨੂੰ ਬਣਾਇਆ ਨਿਸ਼ਾਨਾ, ਟੂਟੀਆਂ ਤਕ ਲਾਹ ਕੇ ਲੈ ਗਏ ਨਾਲ
NEXT STORY