ਫਰੀਦਕੋਟ (ਰਾਜਨ) : ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚ ਇਕ 25 ਸਾਲਾ ਹਵਾਲਾਤੀ ਨੇ ਬੈਰਕ ਦੇ ਬਾਥਰੂਮ ’ਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਧੂੜਕੋਟ ਪਿੰਡ ਦੇ ਨਿਵਾਸੀ ਪਰਮਜੀਤ ਸਿੰਘ ਉਰਫ਼ ਪੰਮਾ ਵਜੋਂ ਹੋਈ ਹੈ। ਪਰਮਜੀਤ ਸਿੰਘ ਨੂੰ 20 ਅਗਸਤ ਨੂੰ ਜ਼ਿਲਾ ਅਤੇ ਸੈਸ਼ਨ ਜੱਜ ਦੀ ਰਿਹਾਇਸ਼ ਦੀ ਕੰਧ ਟੱਪ ਕੇ ਚੋਰੀ ਦੀ ਕੋਸ਼ਿਸ਼ ਕਰਨ ਦੇ ਦੋਸ਼ ’ਚ ਫੜਿਆ ਗਿਆ ਸੀ।
ਇਹ ਵੀ ਪੜ੍ਹੋ : ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ ਪੰਗਾ
ਪੁਲਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ 21 ਅਗਸਤ ਨੂੰ ਉਸ ਨੂੰ ਨਿਆਇਕ ਹਿਰਾਸਤ ’ਚ ਫਰੀਦਕੋਟ ਜੇਲ ਦੇ ਬਲਾਕ ਨੰਬਰ 10 ਦੀ ਬੈਰਕ ਨੰਬਰ 3 ’ਚ ਭੇਜਿਆ ਸੀ। ਪਤਾ ਲੱਗਣ ’ਤੇ ਅਧਿਕਾਰੀਆਂ ਨੇ ਉਸ ਨੂੰ ਹੇਠਾਂ ਉਤਾਰਿਆ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਸਿਟੀ ਫਰੀਦਕੋਟ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਿਸ਼ਤੇ ਸ਼ਰਮਸਾਰ: ਕੰਪਿਊਟਰ 'ਤੇ ਕੰਮ ਕਰ ਰਹੇ ਨੌਜਵਾਨ 'ਤੇ ਮਾਸੀ ਦੇ ਪੁੱਤ ਨੇ ਚਲਾਈ ਗੋਲੀ
NEXT STORY